ਥਾਣਾਗਾਜੀ ਜਬਰਜਿਨਾਹ ਵਰਗੀਆਂ ਘਟਨਾਵਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ: ਗਾਂਧੀ
ਜੈਪੁਰ, ਏਜੰਸੀ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੇ ਰਾਜਸਥਾਨ ‘ਚ ਅਲਵਰ ਜ਼ਿਲ੍ਹੇ ਦੇ ਥਾਣਾਗਾਜੀ ‘ਚ ਸਮੂਹਿਕ ਜਬਰਜਿਨਾਹ ਪੀੜਤਾ ਨੂੰ ਮਿਲਣ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਪੀੜਤ ਪਰਿਵਾਰ ਨੂੰ ਨਿਆਂ ਮਿਲੇਗਾ ਅਤੇ ਕਿਸੇ ਵੀ ਲੜਕੀ ਨਾਲ ਅਜਿਹੀ ਘਟਨਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਨੇ ਆਪਣੇ ਦੌਰੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ‘ਮੇਰੇ ਲਈ ਇਹ ਮਾਮਲਾ ਭਾਵਨਾਤਮਕ ਮੁੱਦਾ ਹੈ, ਇਸ ‘ਚ ਕੋਈ ਰਾਜਨੀਤੀ ਨਹੀਂ ਹੈ, ਮੈਂ ਇੱਥੇ ਰਾਜਨੀਤੀ ਕਰਨ ਨਹੀਂ ਆਇਆ ਹਾਂ। ਮੈਂ ਜਿਵੇਂ ਹੀ ਇਸ ਘਟਨਾ ਬਾਰੇ ਸੁਣਿਆ, ਤਾਂ ਮੈਂ ਤੁਰੰਤ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਗੱਲ ਕੀਤੀ ਅਤੇ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ।’
ਸ੍ਰੀ ਗਾਂਧੀ ਨੇ ਕਿਹਾ ਕਿ ਉਹਨਾਂ ਨੇ ਬਹੁਤ ਸਾਰੀਆਂ ਗੱਲਾਂ ਦੱਸੀਆਂ ਹਨ, ਜਿਹਨਾਂ ਦਾ ਮੈਂ ਇੱਥੇ ਜਿਕਰ ਕਰਨਾ ਨਹੀਂ ਚਾਹੁੰਦਾ। ਉਹ ਛੇਤੀ ਨਿਆਂ ਦੀ ਮੰਗ ਕਰ ਰਹੇ ਹਨ, ਜੋ ਉਹਨਾਂ ਨੂੰ ਮਿਲੇਗਾ। ਉਹਨਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਮੈਂ ਤੁਰੰਤ ਆਉਣਾ ਚਾਹੁੰਦਾ ਸੀ ਪਰ ਕੁਝ ਕਾਰਨਾਂ ਕਰਕੇ ਆ ਨਹੀਂ ਸਕਿਆ। ਉਹਨਾਂ ਕਿਹਾ ਕਿ ਅਲਵਰ ਜਾਂ ਹਿੰਦੁਸਤਾਨ ਦੇ ਕਿਸੇ ਵੀ ਕੋਨੇ ‘ਚ ਅਜਿਹੀਆਂ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।