ਕਣਕ ਦੀ ਖਰੀਦ ’ਚ ਢਿੱਲ ਦੇਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪੀਐਮ ਮੋਦੀ ਦਾ ਧੰਨਵਾਦ

pm modi

ਕਣਕ ਦੀ ਖਰੀਦ ’ਚ ਢਿੱਲ ਦੇਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪੀਐਮ ਮੋਦੀ ਦਾ ਧੰਨਵਾਦ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਵਿੱਚ ਢਿੱਲ ਦੇਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਭਗਵੰਤ ਸਿੰਘ ਮਾਨ ਨੇ ਆਪਣੇ ਟਵੀਟ ਹੈਂਡਲ ’ਤੇ ਟਵੀਟ ਕਰਦਿਆਂ ਲਿਖਿਆ ਕਿ, ਪੰਜਾਬ ਦੇ ਕਿਸਾਨਾਂ ਵੱਲੋਂ ਮੈਂ ਪੀ.ਐਮ ਦਾ ਧੰਨਵਾਦ ਕਰਦਾ ਹਾਂ, ਕਣਕ ਦੇ ਸੁੰਘੜੇ ਹੋਏ ਦਾਣੇ ਦੀ ਖਰੀਦ ਵਿੱਚ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਤੁਹਾਡਾ ਧੰਨਵਾਦ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਅੰਨ ਭੰਡਾਰ ਵਿੱਚ ਯੋਗਦਾਨ ਪਾਉਣ ਲਈ ਤਨਦੇਹੀ ਨਾਲ ਕੰਮ ਕਰਨਾ ਜਾਰੀ ਰੱਖੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ