NOC Plot Punjab: 500 ਗਜ਼ ਤੱਕ ਦੇ ਪਲਾਟਾਂ ਲਈ ਐਨਓਸੀ ਖ਼ਤਮ ਕੀਤੇ ਜਾਣ ’ਤੇ ਵਿਧਾਇਕ ਗੈਰੀ ਬੜਿੰਗ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ

NOC Plot Punjab
NOC Plot Punjab: 500 ਗਜ਼ ਤੱਕ ਦੇ ਪਲਾਟਾਂ ਲਈ ਐਨਓਸੀ ਖ਼ਤਮ ਕੀਤੇ ਜਾਣ ’ਤੇ ਵਿਧਾਇਕ ਗੈਰੀ ਬੜਿੰਗ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ

(ਅਨਿਲ ਲੁਟਾਵਾ) ਅਮਲੋਹ। NOC Plot Punjab: ਲੋਕਾਂ ਦੀ ਬਿਹਤਰੀ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਵੱਡਾ ਕਦਮ ਪੁੱਟਦਿਆਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024 ਵਿਧਾਨ ਸਭਾ ਵਿੱਚ ਪਾਸ ਕੀਤੇ ਜਾਣ ਨਾਲ 500 ਗਜ਼ ਤੱਕ ਦੇ ਪਲਾਟਾਂ ਲਈ ਰਜਿਸਟਰੀ ਵਾਸਤੇ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨਾ ਲੋਕਾਂ ਲਈ ਬਹੁਤ ਰਾਹਤ ਵਾਲਾ ਕਦਮ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਜਿੰਨਾ ਧੰਨਵਾਦ ਤੇ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ।

ਇਹ ਵੀ ਪੜ੍ਹੋ: New Traffic Rules : ਮਾਫ਼ ਹੋਏ ਚਲਾਨ, ਵਾਹਨ ਚਾਲਕਾਂ ਲਈ ਜ਼ਰੂਰੀ ਖ਼ਬਰ, ਮਿਲ ਗਈ ਵੱਡੀ ਰਾਹਤ

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕੀਤਾ। ਹਲਕਾ ਵਿਧਾਇਕ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024 ਵਿਧਾਨ ਸਭਾ ਵਿੱਚ ਪਾਸ ਹੋ ਗਿਆ ਹੈ। ਇਸ ਨਾਲ ਹੁਣ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਨਹੀਂ ਹੋਣਾ ਪਵੇਗਾ। ਲੋਕਾਂ ਨੂੰ ਹੁਣ ਰਜਿਸਟਰੀ ਲਈ 500 ਗਜ਼ ਤੱਕ ਦੇ ਪਲਾਟ ਲਈ ਐਨ.ਓ.ਸੀ. ਲੈਣ ਦੀ ਲੋੜ ਨਹੀਂ ਪਵੇਗੀ।

ਇਹ ਕਦਮ ਨਾਜਾਇਜ਼ ਕਲੋਨੀਆਂ ’ਚ ਰਹਿਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ ਤੇ ਇਸ ਨਾਲ ਘਰ ਬਣਾਉਣਾ ਸੁਖਾਲਾ ਹੋਵੇਗਾ। ਹਲਕਾ ਵਿਧਾਇਕ ਨੇ ਕਿਹਾ ਕਿ ਇਸ ਫੈਸਲੇ ਨਾਲ ਮਕਾਨ ਉਸਾਰੀ ਦੇ ਖੇਤਰ ਨੂੰ ਉਤਸ਼ਾਹ ਮਿਲੇਗਾ ਤੇ ਪੰਜਾਬ ਦੀ ਤਰੱਕੀ ਦੀ ਰਫ਼ਤਾਰ ਹੋਰ ਤੇਜ਼ ਹੋ ਹੋਵੇਗੀ ਤੇ ਲੋਕਾਂ ਦੀਆਂ ਵੱਡੀ ਗਿਣਤੀ ਮੁਸ਼ਕਲਾਂ ਦੂਰ ਹੋਣਗੀਆਂ। ਲੋਕਾਂ ਵੱਲੋਂ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਲਈ ਲਗਾਤਾਰ ਮੰਗ ਕੀਤੀ ਜਾ ਰਹੀ ਸੀ। NOC Plot Punjab

ਲੋਕ ਸਰਕਾਰ ਨੂੰ ਸਹਿਯੋਗ ਦੇਣ ਤਾਂ ਜੋ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ : ਗੈਰੀ ਬੜਿੰਗ

ਗੈਰੀ ਬੜਿੰਗ ਨੇ ਕਿਹਾ ਕਿ ਮਕਾਨ ਹਰ ਇਕ ਇਨਸਾਨ ਦੀ ਬੁਨਿਆਦੀ ਲੋੜ ਹੈ, ਜਿਸ ਦੀ ਅਣਹੋਂਦ ਇਨਸਾਨ ਲਈ ਵੱਡੀ ਮੁਸ਼ਕਲ ਬਣਦੀ ਹੈ ਤੇ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮਾਜ ਦੀ ਬੇਹਤਰੀ ਲਈ ਸਕਰਾਤਮਕ ਸੋਚ ਅਪਣਾ ਕੇ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗਲੀਆਂ, ਨਾਲੀਆਂ, ਸੜਕਾਂ ਤੇ ਮਕਾਨਾਂ ਸਬੰਧੀ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਸੂਬਾ ਸਰਕਾਰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਨੂੰ ਸਹਿਯੋਗ ਦੇਣ ਤਾਂ ਜੋ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।