ਸਾਡੇ ਨਾਲ ਸ਼ਾਮਲ

Follow us

11.3 C
Chandigarh
Friday, January 23, 2026
More
    Home Breaking News 109 ਸਾਲਾ ਬੇਬੇ...

    109 ਸਾਲਾ ਬੇਬੇ ਨੇ ਪਾਈ ਵੋਟ, ਘਰੋਂ ਪੈਦਲ ਤੁਰ ਕੇ ਪੋਲਿੰਗ ਬੂਥ ’ਤੇ ਪਹੁੰਚੀ

    old

    ਭਾਰਤ ਦੀ ਸਭ ਤੋਂ ਵੱਡੀ ਉਮਰ ਦੀ ਬਜ਼ੁਰਗ ਔਰਤ ਨੇ ਪਾਈ ਵੋਟ

    (ਸੱਚ ਕਹੂੰ ਨਿਊਜ਼) ਮਾਲੇਰਕੋਟਲਾ। ਪੰਜਾਬ ਵਿਧਾਨ ਸਭਾ ਚੋਣਾਂ ਲਈ ਪੈ ਰਹੀਆਂ ਵੋਟਾਂ ’ਚ ਇਸ ਵਾਰ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵੱਡੀ ਗਿਣਤੀ ’ਚ ਨੌਜਵਾਨ ਤੇ ਅਰੌਤਾਂ ਵੋਟ ਪਾਉਣ ਪੁੱਜੇ ਤਾਂ ਬਜ਼ੁਰਗ ਵੀ ਪਿੱਛੇ ਨਹੀਂ ਰਹੇ। ਮਲੇਰਕੋਟਲਾ ਜਿਲ੍ਹੇ ਦੇ 109 ਸਾਲਾ ਬਜ਼ੁਰਗ ਬੇਬੇ ਵੀ ਵੋਟ ਪਾਉਣ ਲਈ ਪੁੱਜੀ। ਉਨਾਂ ਦੇ ਜੋਸ਼ ਵੇਖਣਯੋਗ ਸੀ ਉਹ ਘਰੋਂ ਪੈਦਲ ਹੀ ਵੋਟ ਪਾਉਣ ਲਈ ਘਰੋਂ ਨਿਕਲ ਪਏ।

    old sਜਾਣਕਾਰੀ ਅਨੁਸਾਰ ਇਤਿਹਾਸਕ ਸ਼ਹਿਰ ਨਵਾਂ ਬਣਿਆ ਜਿਲਾ ਮਾਲੇਰਕੋਟਲਾ ਜਿੱਥੇ ਪਹਿਲੀ ਵਿਧਾਨ ਸਭਾ ਲਈ ਵੋਟਾਂ ਪੈ ਰਹੀਆਂ ਹਨ, ਅੱਜ ਮਾਲੇਰਕੋਟਲਾ ਸ਼ਹਿਰ ਦੇ 147 ਨੰ, ਬੂਥ ’ਤੇ ਜਿਲ੍ਹੇ ਦੀ 109 ਸਾਲ ਸਭ ਤੋਂ ਵੱਡੀ ਉਮਰ ਦੀ ਔਰਤ ਬੀਬੀ ਨਸੀਬਨ ਨੇ ਘਰ ਤੋਂ ਪੈਦਲ ਤੁਰਦੇ ਹੋਏ ਪੋਲਿੰਗ ਬੂਥ ਤੇ ਆਕੇ ਆਪਣੀ ਵੋਟ ਪਾਈ। ਬੀਬੀ ਨੂੰ ਉਚਾ ਸੁਨਣ ਕਾਰਣ ਗੱਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਕੀਤੀ।ਜਿਲਾ ਪ੍ਰਸ਼ਾਸਨ ਵੱਲੋਂ ਬੀਬੀ ਨੂੰ ਘਰ ਤੋਂ ਮਾਣ ਸਤਿਕਾਰ ਨਾਲ ਲਿਆਂਦਾ ਗਿਆ ਅਤੇ ਹੌਂਸਲਾ ਅਫ਼ਜ਼ਾਈ ਕੀਤੀ। ਇਹ ਬੀਬੀ ਪੰਜਾਬ ਹੀ ਨਹੀਂ ਸਗੋਂ ਭਾਰਤ ’ਚੋਂ ਸਭ ਤੋਂ ਵਧ ਉਮਰ ਵਾਲੀ ਬਜ਼ੁਰਗ ਔਰਤ ਹੈ।

    117 ਸੀਟਾਂ, 1304 ਉਮੀਦਵਾਰ ਮੈਦਾਨ ’ਚ

    ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਵੋਟਾਂ ਪੈਣਗੀਆਂ। ਪੰਜਾਬ ਵਿੱਚ 93 ਔਰਤਾਂ ਸਮੇਤ ਕੁੱਲ 1304 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਈ.ਵੀ.ਐਮ. ਮਸ਼ੀਨ ’ਚ ਬੰਦ ਹੋਵੇਗਾ। ਇਸ ਚੋਣ ਵਿੱਚ ਵੱਖ-ਵੱਖ ਕੌਮੀ ਪਾਰਟੀਆਂ ਦੇ 231 ਉਮੀਦਵਾਰ, ਸੂਬਾਈ ਪਾਰਟੀਆਂ ਦੇ 250, ਗੈਰ ਮਾਨਤਾ ਪ੍ਰਾਪਤ ਪਾਰਟੀਆਂ ਦੇ 362 ਅਤੇ ਆਜ਼ਾਦ ਉਮੀਦਵਾਰ 462 ਹਨ। ਇਨ੍ਹਾਂ ਵਿੱਚੋਂ 1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਹਨ। ਸੂਬੇ ’ਚ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ, ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਦੇ ਸਾਂਝੇ ਮੋਰਚੇ ਤੋਂ ਇਲਾਵਾ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਚੋਣ ਲੜ ਰਹੀ ਹਨ।

    24,740 ਪੋਲਿੰਗ ਸਟੇਸ਼ਨਾਂ ‘ਤੇ ਵੋਟਿੰਗ

    ਸੂਬੇ ਵਿੱਚ 14,684 ਥਾਵਾਂ ‘ਤੇ 24,740 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਨ੍ਹਾਂ ਵਿੱਚੋਂ 1,051 ਥਾਵਾਂ ’ਤੇ 2,013 ਪੋਲਿੰਗ ਸਟੇਸ਼ਨਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਚੋਣਾਂ ਵਿੱਚ ਸੂਬੇ ਦੇ ਕੁੱਲ 2,14,99,804 ਵੋਟਰ ਆਪਣੀ ਵੋਟ ਦੀ ਵਰਤੋਂ ਕਰਨਗੇ। ਇਨ੍ਹਾਂ ਵਿੱਚੋਂ 1,12,98,081 ਪੁਰਸ਼, 1,02,00,996 ਔਰਤਾਂ ਅਤੇ 727 ਟਰਾਂਸਜੈਂਡਰ ਹਨ। ਚੋਣਾਂ ਵਿੱਚ ਪਹਿਲੀ ਵਾਰ 348836 ਵੋਟਰ ਵੋਟ ਪਾਉਣਗੇ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

    ਧਾਂਦਲੀ ਦੀ ਸ਼ਿਕਾਇਤ 1950 ‘ਤੇ ਕਰੋ

    ਕਮਿਸ਼ਨ ਨੇ ਵੋਟਰਾਂ ਨੂੰ ਸੁਚੇਤ ਕੀਤਾ ਹੈ ਕਿ ਜੇਕਰ ਉਨ੍ਹਾਂ ਕੋਲ ਕੋਈ ਪੈਸਾ, ਸ਼ਰਾਬ, ਨਸ਼ੀਲੇ ਪਦਾਰਥ ਜਾਂ ਕਿਸੇ ਕਿਸਮ ਦਾ ਕੋਈ ਲਾਲਚ ਜਾਂ ਧਮਕੀ ਦਿੰਦਾਹੈ, ਤਾਂ ਉਹ ਇਸ ਦੀ ਸ਼ਿਕਾਇਤ ਸੀ-ਵਿਜੀਲ ਐਪ ਜਾਂ ਵੋਟਰ ਹੈਲਪਲਾਈਨ 1950 ‘ਤੇ ਕਰਨ।

    ਵੈਕਸੀਨ ਸਰਟੀਫਿਕੇਟ ਦੀ ਲੋੜ ਨਹੀਂ ਹੈ

    ਸੂਬੇ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ ਕਰੁਣਾ ਰਾਜੂ ਨੇ ਇਹ ਵੀ ਸਪੱਸ਼ਟ ਕੀਤਾ ਕਿ ਵੋਟਿੰਗ ਲਈ ਵੈਕਸੀਨ ਸਰਟੀਫਿਕੇਟ ਦਿਖਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਵੋਟਰ ਕੋਲ ਆਪਣਾ ਵੋਟਰ ਕਾਰਡ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਹੋਣਾ ਚਾਹੀਦਾ ਹੈ ਤਾਂ ਹੀ ਉਹ ਆਪਣੀ ਵੋਟ ਪਾ ਸਕਦਾ ਹੈ। ਉਨ੍ਹਾਂ ਨੇ ਵੈਕਸੀਨ ਸਰਟੀਫਿਕੇਟ ਨੂੰ ਅਫਵਾਹ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥ ਵਿੱਚ ਕਿਤੇ ਵੀ ਉਨ੍ਹਾਂ ਨੂੰ ਇਸ ਬਾਰੇ ਨਹੀਂ ਪੁੱਛਿਆ ਜਾਵੇਗਾ।

    ਵੋਟਰ ਸ਼ਨਾਖਤੀ ਕਾਰਡ ਨਾ ਹੋਣ ’ਤੇ ਇਨਾਂ ਦਸਤਾਵੇਜ਼ਾਂ ਦੀ ਕਰੋ ਵਰਤੋਂ

    ਵੋਟਾਂ ’ਚ ਜੇਕਰ ਕਿਸੇ ਵੋਟਰ ਕੋਲ ਵੋਟ ਪਾਉਣ ਸਮੇਂ ਆਪਣਾ ਐਪਿਕ ਵੋਟਰ ਸ਼ਨਾਖਤੀ ਕਾਰਡ ਨਹੀਂ ਹੈ ਤਾਂ ਉਹ ਵੋਟਰ ਹੋਰ ਦਸਤਾਵੇਜ਼ ਜਿਵੇਂ ਕਿ ਪਾਸਪੋਰਟ, ਪੈਨਸ਼ਨ ਕਾਰਡ, ਯੂ.ਡੀ.ਆਈ.ਡੀ, ਪਾਸਬੁਕ, ਮਗਨਰੇਗਾ ਕਾਰਡ, ਡਰਾਈਵਿੰਗ ਲਾਇਸੈਂਸ, ਸਰਵਿਸ ਆਈ ਕਾਰਡ, ਆਫੀਸ਼ੀਅਲ ਆਈ.ਡੀ ਕਾਰਡ, ਆਧਾਰ ਕਾਰਡ, ਪੈਨ ਕਾਰਡ, ਹੈਲਥ ਇਨਸ਼ੋਰੈਂਸ ਕਾਰਡ ਤੇ ਸਮਾਰਟ ਕਾਰਡ ਸਬੰਧਤ ਅਮਲੇ ਨੂੰ ਦਿਖਾ ਕੇ ਆਪਣੀ ਵੋਟ ਪਾ ਸਕਦੇ ਹਨ।

    2017 ’ਚ ਕਾਂਗਰਸ ਨੇ ਬਣਾਈ ਸੀ ਸਰਕਾਰ

    2017 ਪੰਜਾਬ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੇ ਸਭ ਤੋਂ ਵੱਧ ਸੀਟਾਂ ’ਤੇ ਕਬਜ਼ਾ ਕਰਕੇ ਸੱਤਾ ’ਚ ਆਈ ਸੀ। ਕਾਂਗਰਸ ਨੇ 2017 ’ਚ 77 ਸੀਟਾਂ ਹਾਸਲ ਕੀਤੀਆਂ ਸਨ।

    ਕਾਂਗਰਸ :                     77
    ਆਮ ਆਦਮੀ ਪਾਰਟੀ :        20
    ਭਾਜਪਾ :                       3
    ਸ਼੍ਰੋਮਣੀ ਅਕਾਲੀ ਦਲ :          15
    ਹੋਰ :                           2

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here