ਸਾਡੇ ਨਾਲ ਸ਼ਾਮਲ

Follow us

7.2 C
Chandigarh
Saturday, January 24, 2026
More
    Home Breaking News ਹੁਸੈਨੀਵਾਲਾ ਬਾ...

    ਹੁਸੈਨੀਵਾਲਾ ਬਾਰਡਰ ’ਤੇੇ ਲਹਿਰਾਇਆ ਗਿਆ 165 ਫੁੱਟ ਉੱਚਾ ਦੇਸ਼ ਦਾ ਤਿਰੰਗਾ

    165 ਫੁੱਟ ਉੱਚਾ ਰਾਸ਼ਟਰੀ ਝੰਡਾ ਸਾਡੇ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ : ਵਿਧਾਇਕ ਪਿੰਕੀ

    ਫਿਰੋਜ਼ਪੁਰ, (ਸਤਪਾਲ ਥਿੰਦ (ਸੱਚ ਕਹੂੰ))। ਹੁਸੈਨੀਵਾਲਾ ਬਾਰਡਰ ’ਤੇੇ 165 ਫੁੱਟ ਉੱਚੇ ਲੰਬੇ ਪੋਲ ’ਤੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ , ਜਿਸਦਾ ਰਸਮੀ ਉਦਘਾਟਨ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਫਿਰੋਜ਼ਪੁਰ ਸ਼ਹੀਦਾਂ ਦੀ ਧਰਤੀ ਹੈ ਅਤੇ ਇੱਥੇ ਦੇਸ਼ ਲਈ ਕਈ ਦੇਸ਼ਭਗਤਾਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ। ਜਦੋਂ ਵੀ ਹੁਸੈਨੀਵਾਲਾ ਬਾਰਡਰ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਸਮਾਧਾਂ ’ਤੇ ਮੱਥਾ ਟੇਕਣ ਲਈ ਆਉਂਦਾ ਸੀ ਤਾਂ ਉੱਥੋਂ ਹਮੇਸ਼ਾ ਇਹ ਪ੍ਰੇਰਣਾ ਮਿਲਦੀ ਕਿ ਸਾਡੇ ਦੇਸ਼ ਦਾ ਰਾਸ਼ਟਰੀ ਝੰਡਾ ਉੱਚਾ ਹੋਣਾ ਚਾਹੀਦਾ ਹੈ ਅਤੇ ਇਹ 165 ਫੁੱਟ ਉੁਚਾ ਰਾਸ਼ਟਰੀ ਝੰਡਾ ਸਾਨੂੰ ਅਤੇ ਸਾਡੀ ਨਵੀਂ ਪੀੜੀ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਵਾਏਗਾ ਅਤੇ ਨਵੀਂ ਪੀੜ੍ਹੀ ਲਈ ਇੱਕ ਪ੍ਰੇਰਨਾ ਸਰੋਤ ਵੀ ਹੋਵੇਗਾ।

    ਉਨ੍ਹਾਂ ਕਿਹਾ ਕਿ ਹੁਣ ਜਦੋਂ ਲੋਕ ਹੁਸੈਨੀਵਾਲਾ ਬਾਰਡਰ ਆਉਣਗੇ ਤਾਂ ਇਹ 165 ਫੁੱਟ ਉੱਚਾ ਰਾਸ਼ਟਰੀ ਝੰਡਾ ਵੇਖ ਕੇ ਦੇਸ਼ ਪ੍ਰਤੀ ਇੱਕ ਵੱਖਰੀ ਭਾਵਨਾ ਪੈਦਾ ਹੋਵੇਗੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਾਇਡ ਜੋ ਝੰਡਾ ਹੈ ਉਹ 145 ਫੁੱਟ ਦਾ ਹੈ ਅਤੇ ਹੁਣ ਜੋ ਇੱਥੇ ਫਿਰੋਜ਼ਪੁਰ ਹੁਸੈਨੀਵਾਲਾ ਬਾਰਡਰ ਵਿਖੇ ਲਹਿਰਾਇਆ ਗਿਆ ਇਹ 165 ਫੁੱਟ ਦੀ ਉਚਾਈ ’ਤੇ ਲਹਿਰਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ ਦੇਸ਼ ਦੀ ਸ਼ਾਂਤੀ ਪ੍ਰਤੀ ਗੱਲ ਕਰਦਿਆਂ ਕਿਹਾ ਕਿ ਪਾਕਿਸਤਾਨ ਨੂੰ ਆਪਣੀਆਂ ਗਲਤ ਨੀਤੀਆਂ ਛੱਡ ਕੇ ਭਾਈਚਾਰਕ ਸਾਂਝ ਵਧਾਉਣੀ ਚਾਹੀਦੀ ਹੈ, ਜਿਸ ਤਰ੍ਹਾਂ ਪਾਕਿਸਤਾਨ ਨਾਲ ਪਹਿਲਾਂ ਵਪਾਰ ਚੱਲਦਾ ਸੀ

    ਉਸੇ ਤਰ੍ਹਾਂ ਇਕ ਵਾਰ ਫਿਰ ਤੋਂ ਇਹ ਵਪਾਰ ਚੱਲਣਾ ਚਾਹੀਦਾ ਹੈ ਅਤੇ ਭਾਈਚਾਰਕ ਸਾਂਝ ਵਧਣੀ ਚਾਹੀਦੀ ਹੈ। ਝੰਡਾ ਚੜ੍ਹਾਉਣ ਦੀ ਰਸਮ ਦੌਰਾਨ ਉੱਥੇ ਮੌਜੂਦ ਕੁਝ ਵਿਦਿਆਰਥੀਆਂ ਨੇ ਕਿਹਾ ਕਿ 165 ਫੁੱਟ ਉੱਚਾ ਰਾਸ਼ਟਰੀ ਝੰਡਾ ਦੇਖ ਕੇ ਇੱਕ ਵੱਖਰੀ ਖੁਸ਼ੀ ਮਹਿਸੂਸ ਹੋ ਰਹੀ ਹੈ ਤੇ ਉਹ ਚਾਹੁੰਦੇ ਹਨ ਕਿ ਸਾਡੇ ਦੇਸ਼ ਦਾ ਝੰਡਾ ਹਮੇਸ਼ਾ ਹੀ ਸਭ ਤੋਂ ਉੱਚਾ ਲਹਿਰਾਉਂਦਾ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ, ਐੱਸਐੱਸਪੀ ਭਾਗੀਰਥ ਸਿੰਘ ਮੀਨਾ, ਸੀਨੀਅਰ ਕਾਂਗਰਸੀ ਆਗੂ ਬਿੱਟੂ ਸਾਂਘਾ, ਐਡਵੋਕੇਟ ਗੁਲਸ਼ਨ ਮੋਂਗਾ, ਸੁਖਵਿੰਦਰ ਸਿੰਘ ਅਟਾਰੀ, ਬਲਵੀਰ ਬਾਠ, ਰਿੰਕੂ ਗਰੋਵਰ ਵੀ ਹਾਜ਼ਰ ਸਨ ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.