ਚਿਰੰਜੀ ਲਾਲ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜ਼ਾਂ ਲਈ ਕੀਤੀ ਦਾਨ
(ਸੁਖਨਾਮ) ਬਠਿੰਡਾ। ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ’ਤੇ ਚੱਲਦਿਆਂ ਬਲਾਕ ਬਠਿੰਡਾ ਦੇ ਇੱਕ ਡੇਰਾ ਸ਼ਰਧਾਲੂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫ਼ੇਅਰ ਫੋਰਸ ਵਿੰਗ ਦੇ ਜਿੰਮੇਵਾਰ ਧੀਰਜ ਇੰਸਾਂ ਅਤੇ ਸੇਵਾਦਾਰ ਨੀਰਜ ਇੰਸਾਂ ਦੇ ਪਿਤਾ ਚਿਰੰਜੀ ਲਾਲ ਇੰਸਾਂ (77) ਨੀਤਾ ਸਟ੍ਰੀਟ ਮਹਿਣਾ ਚੌਂਕ ਬਠਿੰਡਾ ਦੇ ਦੇਹਾਂਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ। ਚਿਰੰਜੀ ਲਾਲ ਇੰਸਾਂ ਅਮਰ ਰਹੇ ਦੇ ਨਾਅਰਿਆਂ ਨਾਲ ਮ੍ਰਿਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ