Bus Accident Malout: ਧੁੰਦ ਕਾਰਨ ਵਾਪਰਿਆ ਹਾਦਸਾ, ਮਲੋਟ ਨੇੜੇ ਪਲਟੀ ਬੱਸ, 7 ਜਖ਼ਮੀ

Bus Accident Malout
Bus Accident Malout: ਧੁੰਦ ਕਾਰਨ ਵਾਪਰਿਆ ਹਾਦਸਾ, ਮਲੋਟ ਨੇੜੇ ਪਲਟੀ ਬੱਸ, 7 ਜਖ਼ਮੀ

Bus Accident Malout: ਮਲੋਟ (ਮਨੋਜ)। ਅੱਜ ਸਵੇਰੇ ਕਰੀਬ 10:30 ਵਜੇ ਪੈ ਰਹੀ ਸੰਘਣੀ ਧੁੰਦ ਦੇ ਚੱਲਦਿਆਂ ਇੱਕ ਨਿੱਜੀ ਕੰਪਨੀ ਦੀ ਬੱਸ ਪਲਟ ਗਈ ਜਿਸ ਨਾਲ ਡਰਾਈਵਰ ਸਮੇਤ 7 ਜਣੇ ਜਖ਼ਮੀ ਹੋ ਗਏ। ਜਿੰਨ੍ਹਾਂ ਨੂੰ ਮਲੋਟ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ।

ਜਾਣਕਾਰੀ ਅਨੁਸਾਰ ਅਬੋਹਰ ਤੋਂ ਮਲੋਟ ਆ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਪਿੰਡ ਕਰਮਗੜ੍ਹ ਕੋਲ ਧੁੰਦ ਦੇ ਚੱਲਦਿਆਂ ਅੱਗੇ ਜਾ ਰਹੀ ਗੰਨੇ ਦੀ ਭਰੀ ਟਰਾਲੀ ਕਾਰਣ ਬੱਸ ਬੇਕਾਬੂ ਹੋ ਕੇ ਖੇਤਾਂ ਵਿੱਚ ਪਲਟ ਗਈ ਜਿਸ ਕਾਰਣ ਡਰਾਈਵਰ ਸਮੇਤ 7 ਜਣੇ ਜਖ਼ਮੀ ਹੋ ਗਏ। ਜਿੰਨ੍ਹਾਂ ਨੂੰ ਮਲੋਟ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੰਨ੍ਹਾਂ ਦੀ ਜਾਨ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਪਰ ਡਰਾਈਵਰ ਦੇ ਜਿਆਦਾ ਸੱਟਾਂ ਲੱਗੀਆਂ ਦੱਸੀਆਂ ਜਾ ਰਹੀਆਂ ਹਨ। ਇਸ ਘਟਨਾ ਦਾ ਕਾਰਣ ਸੰਘਣੀ ਧੁੰਦ ਮੰਨਿਆ ਜਾ ਰਿਹਾ ਹੈ। Bus Accident Malout

Read Also : ਖੁਸ਼ਖਬਰੀ! ਔਰਤਾਂ ਨੂੰ ਹਰ ਮਹੀਨੇ ਮਿਲਣਗੇ 7000 ਰੁਪਏ, ਸਰਕਾਰ ਨੇ ਕੰਪਨੀ (LIC) ਨਾਲ ਮਿਲ ਕੇ ਸ਼ੁਰੂ ਕੀਤੀ ਨਵੀਂ ਸਕੀਮ

ਸਰਕਾਰੀ ਹਸਪਤਾਲ ਮਲੋਟ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ 7 ਜਖ਼ਮੀ ਜ਼ੇਰੇ ਇਲਾਜ ਹਨ ਜਿੰਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਸਮੂਹ ਸਮਾਜਸੇਵੀ ਅਤੇ ਧਾਰਮਿਕ ਜੱਥੇਬੰਦੀਆਂ ਦੋ ਕੋਆਰਡੀਨੇਟਰ ਡਾ.ਸੁਖਦੇਵ ਸਿੰਘ ਗਿੱਲ ਨੇ ਕਿਹਾ ਕਿ ਕਿ ਧੁੰਦ ਦੇ ਦਿਨਾਂ ਵਿੱਚ ਸੜਕੀ ਹਾਦਸਿਆਂ ਤੋਂ ਬਚਣ ਲਈ ਸਾਰੀਆਂ ਸਮਾਜਸੇਵੀ ਸੰਸਥਾਵਾਂ ਨੂੰ ਵਹੀਕਲਾਂ ’ਤੇ ਰਿਫਲੈਕਟਰ ਲਗਾਉਣੇ ਚਾਹੀਦੇ ਹਨ ਤਾਂ ਜੋ ਧੁੰਦ ਕਾਰਣ ਹੋਣ ਵਾਲੇ ਸੜਕੀ ਹਾਦਸਿਆਂ ਤੋਂ ਬਚਿਆ ਜਾ ਸਕੇ ਅਤੇ ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਣ।

LEAVE A REPLY

Please enter your comment!
Please enter your name here