ਨਾਭਾ ਸਦਰ ਥਾਣੇ ’ਚ ਮੁਲਜ਼ਮ ਨੇ ਫਾਹਾ ਲੈਕੇ ਕੀਤੀ ਆਤਮ ਹੱਤਿਆ

ਨਾਭਾ ਸਦਰ ਥਾਣੇ ’ਚ ਮੁਲਜ਼ਮ ਨੇ ਫਾਹਾ ਲੈਕੇ ਕੀਤੀ ਆਤਮ ਹੱਤਿਆ

ਨਾਭਾ (ਸੁਰਿੰਦਰ ਕੁਮਾਰ ਸ਼ਰਮਾ)। ਨਾਭਾ ਸਦਰ ਥਾਣੇ ਵਿੱਚ ਉਦੋਂ ਸਨਸਨੀ ਫੈਲ ਗਈ ਜਦੋਂ ਬੂਟਾ ਸਿੰਘ 34 ਸਾਲਾ ਨਾਮ ਦੇ ਵਿਅਕਤੀ ਵੱਲੋਂ ਬੀਤੇ ਕੁਝ ਦਿਨ ਪਹਿਲਾਂ 17 ਸਾਲਾ ਨਾਬਾਲਗ ਲੜਕੀ ਨੂੰ ਭਜਾ ਕੇ ਲੈ ਗਿਆ ਅਤੇ ਪੁਲਿਸ ਨੇ ਬੂਟਾ ਸਿੰਘ ਨੂੰ ਗਿ੍ਰਫਤਾਰ ਕਰਕੇ ਉਸ ਨੂੰ ਸਦਰ ਥਾਣੇ ਦੀ ਹਵਾਲਾਤ ਵਿੱਚ ਬੰਦ ਕਰ ਦਿੱਤਾ। ਜਿਸ ਤੋਂ ਬਾਅਦ ਮੁਲਜ਼ਮ ਬੂਟਾ ਸਿੰਘ ਨੇ ਸ਼ਰਮਿੰਦਗੀ ਮੰਨਦਿਆਂ ਹਵਾਲਾਤ ਦੇ ਅੰਦਰ ਹੀ ਫਾਹਾ ਲਾ ਕੇ ਆਤਮਹੱਤਿਆ ਕਰ ਲਈ।

ਪੁਲਿਸ ਨੂੰ ਉਦੋਂ ਪਤਾ ਚੱਲਿਆ ਜਦੋਂ ਸਵੇਰੇ ਤੜਕਸਾਰ ਗਲ ਫਾਹਾ ਲਾ ਕੇ ਉਹ ਲਟਕ ਰਿਹਾ ਸੀ ਅਤੇ ਪੁਲਿਸ ਨੇ ਉਸ ਨੂੰ ਤੁਰੰਤ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਲੈ ਕੇ ਗਏ ਤਾਂ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮੁਲਜ਼ਮ ਬੂਟਾ ਸਿੰਘ ਦੇ ਖਿਲਾਫ ਬੀਤੇ ਦਿਨ ਪਾਸਕੋ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮੌਕੇ ’ਤੇ ਪਟਿਆਲਾ ਦੇ ਐੱਸ.ਐੱਸ.ਪੀ ਵੀ ਮੌਕੇ ’ਤੇ ਪਹੁੰਚੇ ਅਤੇ ਪਹੁੰਚ ਕੇ ਘਟਨਾ ਵਾਲੀ ਜਗ੍ਹਾ ਦਾ ਜਾਇਜਾ ਲਿਆ।

ਲੁਧਿਆਣਾ ’ਚ ਵਾਪਰਿਆ ਭਿਆਨਕ ਹਾਦਸਾ, ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਇਸ ਮੌਕੇ ’ਤੇ ਨਾਭਾ ਦੇ ਡੀ.ਐੱਸ.ਪੀ ਦਵਿੰਦਰ ਅੱਤਰੀ ਨੇ ਦੱਸਿਆ ਕਿ ਬੂਟਾ ਸਿੰਘ ਨੂੰ ਅਸੀਂ ਪੋਸਕੋ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਗਿ੍ਰਫ਼ਤਾਰ ਕੀਤਾ ਗਿਆ ਸੀ ਅਤੇ ਅੱਜ ਤੜਕਸਾਰ ਇਸ ਨੇ ਫਾਹਾ ਲੈਕੇ ਆਹਮ ਹੱਤਿਆ ਕਰ ਲਈ ਅਤੇ ਇਸ ਨੂੰ ਜਦੋਂ ਹਸਪਤਾਲ ਲੈ ਕੇ ਗਏ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਜੋ ਨਬਾਲਗ ਲੜਕੀ ਸੀ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਮਾਮਲਾ ਦਰਜ ਕੀਤਾ ਗਿਆ ਸੀ। ਬੂਟਾ ਸਿੰਘ ਦੀ ਉਮਰ ਕਰੀਬ 34 ਸਾਲ ਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ