ਗੱਡੀ ਉੱਪਰ ਫਾਇਰਿੰਗ ਕਰਨ ਵਾਲੇ ਮੁਲਜ਼ਮ ਅਸਲੇ ਸਮੇਤ ਕਾਬੂ

Crime News
ਮਾਲੇਰਕੋਟਲਾ: ਫੜੇ ਗਏ ਵਿਅਕਤੀਆਂ ਸਬੰਧੀ ਜਾਣਕਾਰੀ ਦਿੰਦੇ ਪੁਲਿਸ ਅਧਿਕਾਰੀ।

ਨਾਮੀ ਗੈਂਗਸਟਰ ਨੂੰ ਲਿਆ ਪ੍ਰੋਡਕਸ਼ਨ ਵਾਰੰਟ ’ਤੇ (Crime News)

(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਬੀਤੇ ਦਿਨੀਂ ਕੁਝ ਵਿਅਕਤੀਆਂ ਵੱਲੋਂ ਕਰਮਜੀਤ ਸਿੰਘ ਉਰਫ ਕੰਮੀ ਪੁੱਤਰ ਜਗਦੀਸ ਸਿੰਘ ਵਾਸੀ ਭੈਣੀ ਕਲ਼ਾਂ ਥਾਣਾ ਅਮਰਗੜ੍ਹ ਦੀ ਗੱਡੀ ਪਰ ਹੋਈ ਫਾਈਰਿੰਗ ਦੇ ਮਾਮਲੇ ਵਿੱਚ ਮਾਲੇਰਕੋਟਲਾ ਪੁਲਿਸ ਨੇ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ  ਪ੍ਰੈਸ ਕਾਨਫਰੰਸ ਦੌਰਾਨ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਡਾ. ਸਿਮਰਤ ਕੌਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਮਜੀਤ ਸਿੰਘ ਉਰਫ ਕੰਮੀ ਪੁੱਤਰ ਜਗਦੀਸ ਸਿੰਘ ਵਾਸੀ ਭੈਣੀ ਕਲ਼ਾਂ ਥਾਣਾ ਅਮਰਗੜ੍ਹ ਦੀ ਗੱਡੀ ਉਪਰ ਹੋਈ ਫਾਈਰਿੰਗ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਕਪਤਾਨ ਪੁਲਿਸ, ਇੰਵੈਸਟੀਗੇਸ਼ਨ ਸ੍ਰੀ ਵੈਭਵ ਸਹਿਗਲ, ਉਪ ਕਪਤਾਨ ਪੁਲਿਸ, ਇੰਵੈਸਟੀਗੇਸ਼ਨ ਸਤੀਸ਼ ਕੁਮਾਰ ਦੀ ਨਿਗਰਾਨੀ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਹੋਈ Crime News

ਜਦੋਂ ਇੰਸਪੈਕਟਰ ਹਰਜਿੰਦਰ ਸਿੰਘ, ਇੰਚਾਰਜ, ਸੀ.ਆਈ.ਏ. ਸਟਾਫ, ਮਾਹੋਰਾਣਾ ਅਤੇ ਸ:ਥ ਸੁਖਚੈਨ ਸਿੰਘ ਵੱਲੋਂ ਕਾਰਵਾਈ ਕਰਦੇ ਹੋਏ ਸਿਕਾਇਤ ਕਰਤਾ ਕਰਮਜੀਤ ਸਿੰਘ ਉਰਫ ਕੰਮੀ ਪੁੱਤਰ ਜਗਦੀਸ ਸਿੰਘ ਵਾਸੀ ਭੈਣੀ ਕਲ਼ਾਂ ਥਾਣਾ ਅਮਰਗੜ੍ਹ ਦੀ ਗੱਡੀ ਪਰ ਹੋਈ ਫਾਈਰਿੰਗ ਦੇ ਮਾਮਲੇ ਵਿੱਚ ਗੈਗਸਟਰ ਬੂਟਾ ਖਾਨ ਉਰਫ ਬੱਗਾ ਪੁੱਤਰ ਰੂਲਦੂ ਖਾਨ ਵਾਸੀ ਪਿੰਡ ਤੱਖਰ ਖੁਰਦ ਥਾਣਾ ਸੰਦੌੜ ਜਿਲ੍ਹਾ ਮਾਲੇਰਕੋਟਲਾ ਨੂੰ ਅਸਲਾ ਐਕਟ ਥਾਣਾ ਅਮਰਗੜ੍ਹ ਵਿੱਚ ਪ੍ਰੋਡਕਸਨ ਵਰੰਟ ਤੇ ਬਠਿੰਡਾ ਜੇਲ੍ਹ ਤੋਂ ਲਿਆ ਕੇ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ: NEET ਪ੍ਰੀਖਿਆ ’ਤੇ ਸੁਪਰੀਮ ਕੋਰਟ ਦਾ ਆਇਆ ਵੱਡਾ ਫੈਸਲਾ

ਇਸ ਤੋਂ ਇਲਾਵਾ ਸਿਕਾਇਤ ਕਰਤਾ ਕਰਮਜੀਤ ਸਿੰਘ ਦੀ ਗੱਡੀ ਉੱਪਰ ਫਾਈਰਿੰਗ ਕਰਨ ਵਾਲੇ ਨਾ-ਮਲੂਮ ਵਿਅਕਤੀਆਂ ਨੂੰ ਟਰੇਸ ਕਰਦੇ ਹੋਏ ਦੋਸੀ ਬੂਟਾ ਖਾਨ ਉਰਫ ਬੱਗਾ ਖਾਨ ਉਕਤ ਦੀ ਪੁੱਛਗਿੱਛ ਦੌਰਾਨ ਬਸੀਰ ਖਾਨ (23) ਪੁੱਤਰ ਸਾਦਿਕ ਮੁਹੰਮਦ ਵਾਸੀ ਧੌਲ ਮਾਜਰਾ ਥਾਣਾ ਮਲੌਦ ਅਤੇ ਗਗਨਦੀਪ ਸਿੰਘ (20,,) ਪੁੱਤਰ ਸੰਸਾਰ ਸਿੰਘ ਵਾਸੀ ਪਿੰਡ ਹਰਚੰਦਪੁਰਾ ਥਾਣਾ ਸਦਰ ਧੂਰੀ ਜ਼ਿਲ੍ਹਾ ਸੰਗਰੂਰ ਨੂੰ ਮੁਕੱਦਮਾ ਵਿੱਚ ਨਾਮਜ਼ਦ ਕਰਕੇ ਮੁਸਤੈਦੀ ਨਾਲ ਕਾਬੂ ਕੀਤਾ ਗਿਆ, ਜਿੰਨਾਂ ਕੋਲੋਂ ਵਾਰਦਾਤ ਸਮੇਂ ਵਰਤੇ ਹਥਿਆਰ 38 ਬੋਰ ਪਿਸਤੌਲ, 32 ਬੋਰ ਪਿਸਤੋਲ਼, 4 ਜਿੰਦਾ ਰੌਂਦ ਅਤੇ ਮੋਟਰਸਾਈਕਲ ਨੰਬਰ ਪੀਬੀ-13-ਵੀਈ-1185 ਬ੍ਰਾਮਦ ਕੀਤੇ ਗਏ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਇਹਨਾਂ ਉੱਪਰ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਕਰਾਇਮ ਦੇ ਮੁਕੱਦਮੇ ਦਰਜ ਹਨ, ਫਿਰ ਵੀ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ, ਜਿੰਨਾਂ ਦੀ ਪੁੱਛਗਿੱਛ ਤੋਂ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।