Punjab

Punjab News Today: ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Shaheed Bhagat Singh Birthday: ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ 'ਜਸ਼ਨ-ਏ-ਇਨਕਲਾਬ': ਪਰਮਿੰਦਰ ਸਿੰਘ ਗੋਲਡੀ
Punjab News: ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ 'ਆਪ' ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ED ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ 'ਤੇ ਦਬਾਅ ਪਾਇਆ ਕਿ ਉਹ ਮੈਨੂੰ 'ਆਪ' ਛੱਡ ਕੇ ਕਿਸੇ ਹੋਰ ਪਾਰਟੀ 'ਚ ਸ਼ਾਮਲ ਹੋਣ ਲਈ ਕਹਿਣ: ਹਰਦੀਪ ਸਿੰਘ ਮੁੰਡੀਆਂ
AAP Punjab: ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਾਰਵਾਈ ਤੇਜ਼, ਜਾਣੋ ਹੁਣ ਤੱਕ ਕੀ ਕੁਝ ਹੋਇਆ

Sach Kahoon Punjabi Desk Picture
Published On

ਅੰਮ੍ਰਿਤਪਾਲ ਦੇ 4 ਸਾਥੀਆਂ ਨੂੰ ਆਸਾਮ ਦੇ ਡਿਬਰੂਗੜ੍ਹ ਲੈ ਗਈ ਪੰਜਾਬ ਪੁਲਿਸ

(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪੁਲਿਸ ਨੂੰ ਚਕਮਾ ਦੇ ਫਰਾਰ ਹੋਏ ਅੰਮ੍ਰਿਤਪਾਲ ਸਿੰਘ (Amritpal) ਨੂੰ ਫਡ਼ਨ ਲਈ ਕਾਰਵਾਈ ਤੇਜ਼ ਕੀਤੀ ਗਈ। ਪੰਜਾਬ ਪੁਲਿਸ ਉਸ ਨੂੰ ਲੱਭਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਲਈ ਤੇਜ਼ੀ ਨਾਲ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਹੁਣ ਤੱਕ ਇਸ ਮਾਮਲੇ ’ਚ 100 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਅੰਮ੍ਰਿਤਪਾਲ ਦੇ ਫਾਈਨਾਂਸਰ ਦਲਜੀਤ ਸਿੰਘ ਕਲਸੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। 8 ਰਾਈਫਲਾਂ ਅਤੇ ਰਿਵਾਲਵਰ ਵੀ ਬਰਾਮਦ ਹੋਈਆਂ ਹਨ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੀ ਭਾਲ ਲਈ ਸੂਬੇ ਵਿੱਚ ਇੱਕ ਵੱਡਾ ਸਰਚ ਅਭਿਆਨ ਚਲਾਇਆ ਹੈ। ਇਸ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਸ ਦੀ ਕਾਰ ਨਕੋਦਰ ਵਿੱਚ ਖੜ੍ਹੀ ਮਿਲੀ ਅਤੇ ਉਹ ਪੁਲਿਸ ਨੂੰ ਚਕਮਾ ਦੇ ਫਰਾਰ ਹੋ ਗਿਆ ਸੀ।

Amritpal ਸਿੰਘ ਨੂੰ ਫੜਨ ਲਈ ਪੁਲਿਸ ਕਰ ਰਹੀ ਐ ਵਾਹਨਾਂ ਦੀ ਚੈਕਿੰਗ

ਅੰਮ੍ਰਿਤਪਾਲ ਸਿੰਘ (Amritpal) ਨੂੰ ਜਲੰਧਰ-ਮੋਗਾ ਰੋਡ ’ਤੇ ਫੜਨ ਲਈ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ, ਜਿੱਥੇ ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਸ ਦੇ ਸਲਾਹਕਾਰ ਅਤੇ ਫਾਈਨਾਂਸਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਤਰਾਂ ਅਨੁਸਾਰ ਅੰਮਿ੍ਰਤਪਾਲ ਸਿੰਘ ਦੇ ਕਥਿਤ ਸਲਾਹਕਾਰ ਅਤੇ ਫਾਈਨਾਂਸਰ ਦਾ ਨਾਂਅ ਦਲਜੀਤ ਸਿੰਘ ਕਲਸੀ ਉਰਫ ਸਰਬਜੀਤ ਸਿੰਘ ਕਲਸੀ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਗੁਰੂਗ੍ਰਾਮ ਤੋਂ ਫੜਿਆ ਗਿਆ ਹੈ।

Sri Muktsar Sahib

ਮੋਬਾਈਲ ਇੰਟਰਨੈੱਟ ਬੰਦ, ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ

ਪੂਰੇ ਪੰਜਾਬ ਵਿੱਚ ਪੁਲਿਸ-ਪ੍ਰਸ਼ਾਸ਼ਨ ਅਲਰਟ ਮੋਡ ‘ਤੇ ਹੈ। ਅੰਮ੍ਰਿਤਸਰ, ਫਾਜ਼ਿਲਕਾ, ਮੋਗਾ, ਮੁਕਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਹੈ। ਪੰਜਾਬ ਵਿੱਚ ਸੋਮਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਅਤੇ ਬਲਕ ਐਸਐਮਐਸ ਸੇਵਾਵਾਂ ਬੰਦ ਰਹਿਣਗੀਆਂ। 12 ਵਜੇ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਚਾਲੂ ਹੋਣਗੀਆਂ ਜਾਂ ਨਹੀਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਰੋਡਵੇਜ਼ ਬੱਸਾਂ ਦੋ ਦਿਨ ਨਹੀਂ ਚੱਲਣਗੀਆਂ

ਪੰਜਾਬ ਵਿੱਚ ਸਰਕਾਰੀ ਬੱਸ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਸਰਕਾਰੀ ਹੁਕਮਾਂ ਅਨੁਸਾਰ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀ ਕੋਈ ਵੀ ਬੱਸ ਨਹੀਂ ਚੱਲੇਗੀ। ਇਹ ਫੈਸਲਾ ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਭੰਨਤੋੜ ਕੀਤੇ ਜਾਣ ਦੇ ਖਦਸ਼ੇ ਦੇ ਮੱਦੇਨਜ਼ਰ ਲਿਆ ਗਿਆ ਹੈ।

ਪੁਲਿਸ ਵੱਲੋਂ ਸ਼ਹਿਰਾਂ ਵਿੱਚ ਫਲੈਗ ਮਾਰਚ

 ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਨਾਕੇਬੰਦੀ ਕਰ ਦਿੱਤੀ ਹੈ। ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇੱਥੇ ਹੀ ਬੱਸ ਨਹੀਂ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਅੰਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ ਪੁਲੀਸ ਤਾਇਨਾਤ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਸ਼ਹਿਰਾਂ ਵਿੱਚ ਫਲੈਗ ਮਾਰਚ ਵੀ ਕੱਢਿਆ ਗਿਆ। ਇਸ ਤੋਂ ਇਲਾਵਾ ਸੋਮਵਾਰ ਦੁਪਹਿਰ 12 ਵਜੇ ਤੱਕ ਪੰਜਾਬ ਵਿੱਚ ਮੋਬਾਈਲ ਇੰਟਰਨੈੱਟ ਅਤੇ ਬਲਕ ਐਸਐਮਐਸ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਜਲੰਧਰ ਦੇ ਪੁਲਿਸ ਕਮਿਸਨਰ ਨੇ ਕਿਹਾ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ : ਪੰਜਾਬ ਪੁਲਿਸ

ਪੰਜਾਬ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਨਕੋਦਰ ਇਲਾਕੇ ਵਿੱਚ ਦੇਰ ਰਾਤ ਤੱਕ ਤਲਾਸ਼ੀ ਮੁਹਿੰਮ ਚਲਾਈ। ਪਿੰਡ ਸ਼ਰੀਂਹ ਵਿੱਚ ਸਰਚ ਆਪਰੇਸ਼ਨ ਦੀ ਅਗਵਾਈ ਜਲੰਧਰ ਦੇ ਪੁਲਿਸ ਕਮਿਸ਼ਨਰ ਨੇ ਖੁਦ ਕੀਤੀ। ਉਨ੍ਹਾਂ ਕਿਹਾ ਕਿ ਅੰਮਿ੍ਰਤਪਾਲ ਸਿੰਘ ਭਗੌੜਾ ਹੈ, ਜਲਦੀ ਹੀ ਉਸ ਨੂੰ ਫੜ ਲਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਅੰਮ੍ਰਿਤਪਾਲ ਦੀ ਕਾਰ ਨਕੋਦਰ ’ਚ ਖੜ੍ਹੀ ਮਿਲੀ।

ਸਾਰੇ ਵਿਅਕਤੀਆਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ : ਪੰਜਾਬ ਪੁਲਿਸ

ਉਨ੍ਹਾਂ ਕਿਹਾ ਕਿ ਜੁਰਮਾਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਵਿਰੁੱਧ ਮੁਕੱਦਮਾ ਚਲਾਇਆ ਜਾਵੇਗਾ ਅਤੇ ਪੁਲਿਸ ਨੂੰ ਲੋੜੀਂਦੇ ਸਾਰੇ ਵਿਅਕਤੀ ਆਪਣੇ-ਆਪ ਨੂੰ ਕਾਨੂੰਨ ਦੀ ਪ੍ਰਕਿਰਿਆ ਵਿੱਚ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਕਾਨੂੰਨੀ ਬਚਾਅ ਲਈ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਕੀਤੀ ਜਾਵੇਗੀ। ਇਸ ਦੌਰਾਨ, ਸਾਰੇ ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਝੂਠੀਆਂ ਖਬਰਾਂ ਅਤੇ ਅਫਵਾਹਾਂ ’ਤੇ ਧਿਆਨ ਨਾ ਦੇਣ। ਸੂਬੇ ਵਿੱਚ ਸਥਿਤੀ ਪੂਰੀ ਤਰ੍ਹਾਂ ਸਥਿਰ ਹੈ। ਸੂਬੇ ਦੀ ਸਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸਰਾਰਤੀ ਗਤੀਵਿਧੀਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।

About The Author

Latest News

Punjab News Today: ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Shaheed Bhagat Singh Birthday: ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ 'ਜਸ਼ਨ-ਏ-ਇਨਕਲਾਬ': ਪਰਮਿੰਦਰ ਸਿੰਘ ਗੋਲਡੀ
Punjab News: ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ 'ਆਪ' ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ED ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ 'ਤੇ ਦਬਾਅ ਪਾਇਆ ਕਿ ਉਹ ਮੈਨੂੰ 'ਆਪ' ਛੱਡ ਕੇ ਕਿਸੇ ਹੋਰ ਪਾਰਟੀ 'ਚ ਸ਼ਾਮਲ ਹੋਣ ਲਈ ਕਹਿਣ: ਹਰਦੀਪ ਸਿੰਘ ਮੁੰਡੀਆਂ
AAP Punjab: ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

Related Posts