Stubble Burning: ਪਰਾਲੀ ਸਾੜਨ ਦੀ ਮਾੜੀ ਪ੍ਰਥਾ ਨੂੰ ਮੁਕੰਮਲ ਤੌਰ ’ਤੇ ਖਤਮ ਕਰਨਾ ਸਮੇਂ ਦੀ ਅਹਿਮ ਲੋੜ : ਪ੍ਰਮੋਦ ਸਿੰਗਲਾ
ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਉਧਮ ਸਿੰਘ ਵਾਲਾ ਸਬ ਡਿਵੀਜ਼ਨ ਅਧੀਨ ਆਉਂਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਲੇ ਪਾਸੇ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਅੱਜ ਐਸਡੀਐਮ ਪ੍ਰਮੋਦ ਸਿੰਗਲਾ ਅਤੇ ਡੀਐਸਪੀ ਹਰਵਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਟੀਮਾਂ ਪਿੰਡਾਂ ਵਿੱਚ ਪੂਰੀ ਸਰਗਰਮੀ ਨਾਲ ਗਤੀਵਿਧੀਆਂ ਨੂੰ ਅਮਲ ਵਿੱਚ ਲਿਆਉਂਦੀਆਂ ਰਹੀਆਂ। Stubble Burning
Read Also : Pakistan Bomb Blast: ਰੇਲਵੇ ਸਟੇਸ਼ਨ ‘ਤੇ ਵੱਡਾ ਧਮਾਕਾ, ਹੁਣ ਤੱਕ 24 ਮੌਤਾਂ
ਐਸਡੀਐਮ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਡੀਸੀ ਸੰਦੀਪ ਰਿਸ਼ੀ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਪਿਛਲੇ ਕਈ ਹਫਤਿਆਂ ਤੋਂ ਲਗਾਤਾਰ ਸਬ ਡਿਵੀਜ਼ਨ ਦੇ ਪਿੰਡਾਂ ਵਿੱਚ ਪਹੁੰਚ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਸਰਕਾਰ ਵੱਲੋਂ ਸਬਸਿਡੀ ਉੱਤੇ ਉਪਲਬਧ ਕਰਵਾਈਆਂ ਗਈਆਂ ਖੇਤੀ ਮਸ਼ੀਨਾਂ ਦੀ ਵਰਤੋਂ ਪਰਾਲੀ ਪ੍ਰਬੰਧਨ ਹਿਤ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ। Stubble Burning
ਐਸਡੀਐਮ ਪ੍ਰਮੋਦ ਸਿੰਗਲਾ ਨੇ ਅੱਜ ਪਿੰਡ ਸ਼ੇਰੋਂ, ਸ਼ਾਹਪੁਰ ਭਗਵਾਨਪੁਰਾ, ਚੀਮਾ ਆਦ ਸਮੇਤ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਕਿਸਾਨਾਂ ਨੂੰ ਵਾਤਾਵਰਣ ਦੀ ਸਾਂਭ ਸੰਭਾਲ ਵਿੱਚ ਯੋਗਦਾਨ ਪਾਉਣ ਲਈ ਪਰਾਲੀ ਸਾੜਨ ਦੀ ਰਵਾਇਤ ਨੂੰ ਮੁਕੰਮਲ ਤੌਰ ਉੱਤੇ ਰੋਕਣ ਦੀ ਅਪੀਲ ਕੀਤੀ। ਐਸਡੀਐਮ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਅਸੀਂ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਨੂੰ ਖਤਰੇ ਵਿੱਚ ਪਾਉਂਦੇ ਹਾਂ ਅਤੇ ਇਸ ਰਿਵਾਇਤ ਨੂੰ ਪੰਜਾਬ ਵਿੱਚ ਪੂਰਨ ਤੌਰ ਤੇ ਖਤਮ ਕੀਤਾ ਜਾਣਾ ਸਮੇਂ ਦੀ ਅਹਿਮ ਲੋੜ ਬਣ ਗਿਆ ਹੈ।