ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਪ੍ਰਸ਼ਾਸਨ ਨੇ ਦ...

    ਪ੍ਰਸ਼ਾਸਨ ਨੇ ਦੋਰਾਹਾ ਨਹਿਰ ਵਿੱਚ ਪਾੜ ਭਰਿਆ

    Doraha canal

    ਲੁਧਿਆਣਾ (ਸੱਚ ਕਹੂੰ ਨਿਊਜ਼)। ਜ਼ਿਲ੍ਹਾ ਪ੍ਰਸ਼ਾਸਨ, ਫੌਜ ਅਤੇ ਪੁਲਿਸ ਦੇ ਅਣਥੱਕ ਯਤਨਾਂ ਸਦਕਾ ਸੋਮਵਾਰ ਸਵੇਰੇ ਦੋਰਾਹਾ (Doraha canal) ਵਿਖੇ ਦੋ ਪਾੜਾਂ ਨੂੰ ਸਫਲਤਾਪੂਰਵਕ ਪੂਰ ਲਿਆ ਗਿਆ। ਐਸਡੀਐਮ ਪਾਇਲ ਜਸਲੀਨ ਕੌਰ ਭੁੱਲਰ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਦੋਰਾਹਾ ਵਿੱਚ ਅੱਜ ਤੜਕੇ ਹੀ ਪਲੱਗਿੰਗ ਅਪਰੇਸ਼ਨ ਸ਼ੁਰੂ ਕਰ ਦਿੱਤਾ ਹੈ।

    Doraha canal

    ਸਿਸਵਾਂ ਵਿੱਚ ਪਾੜ ਪੈਣ ਕਾਰਨ ਦੋਰਾਹਾ ਨਹਿਰ ਵਿੱਚ ਜ਼ਿਆਦਾ ਪਾਣੀ ਵੜ ਗਿਆ ਜਿਸ ਕਾਰਨ ਦੋਰਾਹਾ ਅਤੇ ਰਾਜਗੜ੍ਹ ਪਿੰਡਾਂ ਵਿੱਚ ਪਾਣੀ ਭਰ ਗਿਆ ਸੀ। ਇਸ ਪਾੜ ਨੂੰ ਰੇਤ ਦੀਆਂ ਬੋਰੀਆਂ, ਜੇ.ਸੀ.ਬੀ. ਨਾਲ ਪੁੱਟਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਸਿੰਚਾਈ, ਮਾਲ, ਫੌਜ, ਪੁਲਿਸ ਸਮੇਤ ਐਸ.ਡੀ.ਐਮ. ਦੀ ਨਿਗਰਾਨੀ ਹੇਠ ਮਨਰੇਗਾ ਮਜ਼ਦੂਰਾਂ ਨੂੰ ਕੰਮ ‘ਤੇ ਲਗਾਇਆ ਗਿਆ। ਐਸ.ਡੀ.ਐਮ ਜਸਲੀਨ ਕੌਰ ਭੁੱਲਰ ਨੇ ਦੱਸਿਆ ਕਿ ਇਹ ਕੰਮ ਜੰਗੀ ਪੱਧਰ ‘ਤੇ ਕੀਤਾ ਜਾ ਰਿਹਾ ਹੈ ਤਾਂ ਜੋ ਪਾੜਾਂ ਨੂੰ ਜਲਦੀ ਭਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਘੜੀ ਵਿੱਚ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਨਾਲ ਹੈ ਅਤੇ ਅਧਿਕਾਰੀ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਾਸੀਆਂ ਨੂੰ ਰਾਹਤ ਦੇਣ ਲਈ ਹਰ ਸੰਭਵ ਯਤਨ ਕਰ ਰਹੇ ਹਨ।

    LEAVE A REPLY

    Please enter your comment!
    Please enter your name here