ਮੰਡੀਆਂ ’ਚ ਕਣਕ ਦੀ ਲਿਫਟਿਗ ਤੇਜ਼ੀ ਨਾਲ ਕਰਨ ਲਈ ਪ੍ਰਸ਼ਾਸ਼ਨ ਹੋਇਆ ਪੱਬਾਂ-ਭਾਰ, ਇੰਜ ਖਿੱਚੀ ਤਿਆਰੀ

Grain Markets
Jalalabad

ਡਿਪਟੀ ਕਮਿਸਨਰ ਵੱਲੋਂ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁੰਮਾਇੰਦਿਆਂ ਨਾਲ ਮੀਟਿੰਗ

  •  ਕਿਸੇ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਫਾਜ਼ਿਲਕਾ, (ਰਜਨੀਸ਼ ਰਵੀ)। ਕਣਕ ਦੀ ਲਿਫਟਿੰਗ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਮਨੋਰਥ ਨਾਲ ਵੱਖ-ਵੱਖ ਖਰੀਦ ਏਜੰਸੀਆਂ ਅਤੇ ਖਰੀਦ ਨਿਰੀਖਕਾਂ ਨਾਲ ਸਬੰਧਿਤ ਨੁਮਾਇੰਦਿਆਂ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਇੱਕ ਅਹਿਮ ਬੈਠਕ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕਣਕ ਦੀ ਲਿਫਟਿੰਗ ਲਈ ਵਹੀਕਲ ਮੁਹੱਈਆ ਨਾ ਕਰਵਾਉਣ ਵਾਲਿਆ ਖਿਲਾਫ ਨੋਟਿਸ ਜਾਰੀ ਕਰਦੇ ਹੋਏ ਸਖਤ ਹਦਾਇਤ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਵੱਲੋਂ ਮਿੱਥੇ ਟੀਚੇ ਅਨੁਸਾਰ ਲਿਫਟਿੰਗ ਦੇ ਕੰਮ ਨੂੰ ਨਿਪਟਾਇਆ ਜਾਵੇ। (Fazilka Wheat Market)

Fazilka Wheat Market

ਉਨ੍ਹਾਂ ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੀ ਕਣਕ ਦੀ ਲਿਫਟਿੰਗ ਲਈ ਟੈਂਡਰ ਪਾਉਣ ਵਾਲੇ ਟਰਾਂਸਪੋਰਟ ਠੇਕੇਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਟੈਂਡਰ ਮੁਤਾਬਿਕ ਗੱਡੀਆਂ ਤੁਰੰਤ ਮੁਹੱਈਆ ਕਰਵਾਈਆਂ ਜਾਣ। ਇਸ ਕੰਮ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਟਰਾਂਸਪੋਰਟ ਦੀ ਸਮੱਸਿਆ ਆ ਰਹੀ ਹੈ, ਨੂੰ ਹੱਲ ਕਰਨ ਲਈ ਟਰਾਂਸਪੋਰਟ ਠੇਕੇਦਾਰ ਨੂੰ ਜੇਕਰ ਤੁਰੰਤ ਗੱਡੀਆਂ ਮੁਹੱਈਆ ਕਰਵਾਉਣ ‘ਚ ਸਫ਼ਲ ਨਹੀਂ ਹੁੰਦੇ ਤਾਂ ਉਨ੍ਹਾਂ ਨੂੰ ਬਲੈਕਲਿਸਟ ਕਰਨ ਸਮੇਤ ਕਾਨੂੰਨੀ ਕਾਰਵਾਈ ਅਰੰਭੀ ਜਾਵੇਗੀ।

ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 3,20,895 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ (Fazilka Wheat Market)

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ ਹੈ ਤੇ ਬੀਤੀ ਸਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 3,31,035 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 3,20,895 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 89,023 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 86,554 ਮੀਟ੍ਰਿਕ ਟਨ, ਪਨਸਪ ਵੱਲੋਂ 89,909 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਵੱਲੋਂ 40,998 ਮੀਟ੍ਰਿਕ ਟਨ , ਐਫ.ਸੀ.ਆਈ ਵੱਲੋਂ 3629 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 10,782 ਮੀਟਰਕ ਟਨ ਕਣਕ ਖ਼ਰੀਦੀ ਗਈ ਹੈ। ਇਸ ਮੌਕੇ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਰਾਜ ਰਿਸ਼ੀ ਮਹਿਰਾ ਆਦਿ ਵੀ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ