ਨਸਿ਼ਆਂ ਤੇ ਡਰੋਨ ਗਤੀਵਿਧੀਆਂ ਖਿਲਾਫ਼ ਪ੍ਰਸ਼ਾਸਨ ਹੋਇਆ ਪੱਬਾਂ ਭਾਰ

Depth

ਡਿਪਟੀ ਕਮਿਸਨਰ ਤੇ ਐਸਐਸਪੀ ਨੇ ਮੁਹਾਰ ਜਮਸੇਰ ਵਿਚ ਪਿੰਡ ਸੁਰੱਖਿਆ ਕਮੇਟੀ ਨਾਲ ਕੀਤੀ ਬੈਠਕ

ਫਾਜਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਜਿਲ੍ਹੇ ਦੇ ਸਰਹੱਦੀ ਪਿੰਡਾਂ ਵਿਚ ਦੁਸਮਣ ਦੇਸ ਦੀਆਂ ਨਸੇ ਦੀ ਤਸਕਰੀ ਅਤੇ ਡ੍ਰੋਨ ਗਤੀਵਿਧੀਆਂ ਸਬੰਧੀ ਲੋਕਾਂ ਨੂੰ ਲਾਮਬੰਦ ਕਰਨ ਲਈ ਗਠਿਤ ਕੀਤੀਆਂ ਪਿੰਡ ਸੁਰੱਖਿਆ ਕਮੇਟੀਆਂ ਨੂੰ ਹੋਰ ਮਜਬੂਤੀ ਪ੍ਰਦਾਨ ਕਰਨ ਲਈ ਡਿਪਟੀ ਕਮਿਸਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਸ੍ਰੀਮਤੀ ਅਵਨੀਤ ਕੌਰ ਸਿੱਧੂ ਨੇ ਅੱਜ ਕੌਮਾਂਤਰੀ ਸਰਹੱਦ ਦੇ ਬਿਲਕੁਲ ਨਾਲ ਵਸੇ ਪਿੰਡ ਮੁਹਾਰ ਜਮਸੇਰ ਵਿਖੇ 4 ਪਿੰਡਾਂ ਦੀਆਂ ਪਿੰਡ ਸੁਰੱਖਿਆ ਕਮੇਟੀਆਂ ਨਾਲ ਬੈਠਕ ਕੀਤੀ। (Depth)

ਇਸ ਮੌਕੇ ਡਿਪਟੀ ਕਮਿਸਨਰ ਡਾ: ਸੇਨੂ ਦੁੱਗਲ ਨੇ ਲੋਕਾਂ ਨੂੰ ਨਸੇ ਖਿਲਾਫ ਸਹੁੰ ਵੀ ਚੁਕਾਈ ਅਤੇ ਕਿਹਾ ਕਿ ਜ਼ੇਕਰ ਸਾਂਝੇ ਯਤਨ ਕਰਾਂਗੇ ਤਾਂ ਅਸੀਂ ਸਮਾਜ ਵਿਚੋਂ ਨਸੇ ਦੇ ਕੋਹੜ ਨੂੰ ਖਤਮ ਕਰ ਸਕਦੇ ਹਾਂ । ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਲੋਕਾਂ ਵੱਲੋਂ ਦੱਸੀਆਂ ਮੁਸਕਿਲਾਂ ਦੇ ਹੱਲ ਲਈ ਜਿਲ੍ਹਾ ਪ੍ਰਸਾਸਨ ਹਰ ਸੰਭਵ ਉਪਰਾਲਾ ਕਰੇਗਾ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦਾ ਇੰਨ੍ਹਾਂ ਸਰਹੱਦੀ ਪਿੰਡਾਂ ਨਾਲ ਵਿਸੇਸ ਲਗਾਵ ਰਿਹਾ ਹੈ, ਇਸ ਲਈ ਪ੍ਰਸਾਸਨ ਲਗਾਤਾਰ ਇੰਨ੍ਹਾਂ ਪਿੰਡਾਂ ਦੀ ਬਿਹਤਰੀ ਲਈ ਕਾਰਜਸੀਲ ਹੈ। ਉਨ੍ਹਾਂ ਨੇ ਬੱਚਿਆਂ ਨੂੰ ਪੜਾਈ ਕਰਨ ਅਤੇ ਖੇਡਾਂ ਵਿਚ ਭਾਗ ਲੈਣ ਲਈ ਵੀ ਪ੍ਰੇਰਿਤ ਕੀਤਾ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸੇ ਤੋਂ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ। ਇਸ ਲਈ ਸਿਵਲ ਹਸਪਤਾਲ ਫਾਜਿਲਕਾ ਨਾਲ ਰਾਬਤਾ ਕੀਤਾ ਜਾ ਸਕਦਾ ਹੈ।

ਪਿੰਡ ਦੇ ਨੌਜਵਾਨਾਂ ਨੂੰ ਪੁਲਿਸ ਅਤੇ ਫੌਜ਼ ਦੀ ਭਰਤੀ ਲਈ ਫਿਜੀਕਲ ਸਿਖਲਾਈ ਦੇਣ ਵਿਚ ਪੁਲਿਸ ਕਰੇਗੀ ਮਦਦ : ਐਸਐਸਪੀ ਅਵਨੀਤ ਕੌਰ ਸਿੱਧੂ

ਐਸਐਸਪੀ ਸ੍ਰੀਮਤੀ ਅਵਨੀਤ ਕੌਰ ਸਿੱਧੂ ਨੇ ਇਸ ਮੌਕੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸੇ ਦੀ ਤਸਕਰੀ ਲਈ ਇੱਧਰ ਆਉਣ ਵਾਲੇ ਬਾਹਰੀ ਵਿਅਕਤੀਆਂ ਜਾਂ ਪਾਕਿਸਤਾਨ ਵੱਲੋਂ ਕੀਤੀਆਂ ਜਾਂਦੀਆਂ ਡ੍ਰੋਨ ਗਤੀਵਿਧੀਆਂ ਦੀ ਸੂਚਨਾ ਪੁਲਿਸ ਨੂੰ ਦੇਣ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਐਸਐਸਪੀ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਜਿਹੜੇ ਨੌਜਵਾਨ ਪੁਲਿਸ ਜਾਂ ਫੌਜ਼ ਵਿਚ ਭਰਤੀ ਹੋਣ ਦੇ ਚਾਹਵਾਨ ਹਨ ਉਨ੍ਹਾਂ ਨੂੰ ਫਿਜੀਕਲ ਸਿਖਲਾਈ ਲਈ ਹਫਤੇ ਵਿਚ ਦੋ ਦਿਨ ਪੁਲਿਸ ਦੇ ਕੋਚ ਆ ਕੇ ਸਿਖਲਾਈ ਦੇ ਗੁਰ ਦੇ ਕੇ ਜਾਇਆ ਕਰਣਗੇ। (Depth)

ਨਸਿਆਂ ਦੀ ਤਸਕਰੀ, ਡ੍ਰੋਨ ਗਤੀਵਿਧੀਆਂ ਦੀ ਸੂਚਨਾ ਦੇਣ ਲਈ ਪਿੰਡ ਵਾਸੀਆਂ ਨੂੰ ਕੀਤਾ ਪ੍ਰੇਰਿਤ

ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡਾਂ ਦੇ ਲੋਕ ਨਸੇ ਤੋਂ ਦੂਰ ਹਨ ਅਤੇ ਉਨ੍ਹਾਂ ਨੇ ਪਿੰਡ ਦੀਆਂ ਵੱਖ ਵੱਖ ਮੁਸਕਿਲਾਂ ਡਿਪਟੀ ਕਮਿਸਨਰ ਅਤੇ ਐਸਐਸੀਪੀ ਦੇ ਸਨਮੁੱਖ ਰੱਖੀਆ। ਇਸ ਮੌਕੇ ਡੀਐਸਪੀ ਸੁਬੇਗ ਸਿੰਘ ਨੇ ਪਿੰਡ ਵਾਸੀਆਂ ਨੂੰ ਆਪਸੀ ਮਸਲੇ ਪੰਚਾਇਤ ਪੱਧਰ ਤੇ ਹੀ ਨਿਬੇੜਨ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀ ਖਜਾਨ ਸਿੰਘ ਤੋਂ ਇਲਾਵਾ ਮੁਹਾਰ ਜਮਸੇਰ, ਮੁਹਾਰ ਖੀਵਾ, ਮੁਹਾਰ ਖੀਵਾ ਭਵਾਨੀ ਆਦਿ ਦੇ ਪਤਵੰਤੇ ਹਾਜਰ ਸਨ। ਡਿਪਟੀ ਕਮਿਸਨਰ ਵੱਲੋਂ ਬਾਅਦ ਵਿਚ ਸਕੂਲ ਦਾ ਦੌਰਾ ਵੀ ਕੀਤਾ ਗਿਆ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਪਿੰਡ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ। (Depth)

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ