Punjab Highway News: ਨਾ ਹੋਵੇ ਪ੍ਰੇਸ਼ਾਨੀ ਇਸ ਲਈ ਪ੍ਰਸ਼ਾਸਨ ਨੇ ਕੀਤੇ ਪੁਖਤਾ ਪ੍ਰਬੰਧ, ਲੁਧਿਆਣਾ ਆਉਣ ਵਾਲੇ ਲੋਕਾਂ ਲਈ ਰੂਟ ਪਲਾਨ ਹੋਏ ਤੈਅ

Punjab Highway News
Punjab Highway News: ਨਾ ਹੋਵੇ ਪ੍ਰੇਸ਼ਾਨੀ ਇਸ ਲਈ ਪ੍ਰਸ਼ਾਸਨ ਨੇ ਕੀਤੇ ਪੁਖਤਾ ਪ੍ਰਬੰਧ, ਲੁਧਿਆਣਾ ਆਉਣ ਵਾਲੇ ਲੋਕਾਂ ਰੂਟ ਪਲਾਨ ਹੋਏ ਤੈਅ

Punjab Highway News: ਭਲਕੇ ਲੁਧਿਆਣਾ ’ਚ ਸਹੁੰ ਚੁੱਕਣਗੇ ਪੰਜਾਬ ਦੇ ਪਿੰਡਾਂ ਦੇ ਨਵੇਂ ਬਣੇ ਸਰਪੰਚ

  • ਵਿਸ਼ੇਸ਼ ਤੌਰ ’ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ ਸ਼ਿਰਕਤ | Punjab Highway News

ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ’ਚ 23 ਦਿਨ ਪਹਿਲਾਂ ਹੋਈਆਂ ਪੰਚਾਇਤਾਂ ਚੋਣਾਂ ’ਚ ਜਿੱਤ ਪ੍ਰਾਪਤ ਕਰ ਚੁੱਕੇ ਜਾਂ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ ਤੇ ਪੰਚ ਅੱਜ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਇਕੱਠੇ ਹੋਣਗੇ। ਜਿੰਨ੍ਹਾਂ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਹੁੰ ਚੁਕਾਉਣਗੇ।

ਜਿਕਰਯੋਗ ਹੈ ਕਿ ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਈਆਂ ਸਨ। ਜਿੰਨ੍ਹਾਂ ਵਿੱਚ ਵੱਖ ਵੱਖ ਪੰਚਾਇਤਾਂ ਵੱਲੋਂ ਵੋਟਿੰਗ ਰਾਹੀਂ ਜਾਂ ਸਰਬਸੰਮਤੀ ਨਾਲ ਆਪੋ- ਆਪਣੇ ਪਿੰਡਾਂ ’ਚ ਸਰਪੰਚਾਂ ਤੇ ਪੰਚਾਂ ਨੂੰ ਚੁਣਿਆ ਗਿਆ ਸੀ। ਪੰਜਾਬ ’ਚ ਕੁੱਲ ਮਿਲਾ ਕੇ 13, 237 ਸਰਪੰਚ ਅਤੇ 83, 437 ਪੰਚ ਚੁਣੇ ਗਏ ਹਨ। ਜਿੰਨ੍ਹਾਂ ਨੂੰ ਸਹੁੰ ਚੁਕਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਲੁਧਿਆਣਾ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹੇ ਦੇ ਪਿੰਡ ਧਨਾਨਸੂ ਵਿਖੇ ਹੋ ਰਹੇ ਇਸ ਰਾਜ ਪੱਧਰੀ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਾਸ ਤੌਰ ’ਤੇ ਸ਼ਿਰਕਤ ਕਰ ਰਹੇ ਹਨ। ਇੰਨ੍ਹਾਂ ਤੋਂ ਇਲਾਵਾ ਸੂਬੇ ਭਰ ਦੇ ਵਿਧਾਇਕ ਵੀ ਇਸ ਸਮਾਗਮ ’ਚ ਪੁੱਜ ਰਹੇ ਹਨ।

Read Also : Punjab News: ਨਵੇਂ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਤਿਆਰੀਆਂ ਮੁਕੰਮਲ, ਇਸ ਤਰ੍ਹਾਂ ਹੋਵੇਗਾ ਪ੍ਰੋਗਰਾਮ

ਸਮਾਗਮ ’ਚ ਹਜ਼ਾਰਾਂ ਸਰਪੰਚਾਂ ਤੇ ਪੰਚਾਂ ਤੋਂ ਇਲਾਵਾ ਵਿਧਾਇਕਾਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਆਵਾਜਾਈ ’ਚ ਵਿਘਨ ਨਾ ਪਵੇ ਇਸ ਲਈ ਕਮਿਸ਼ਨਰ ਪੁਲਿਸ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ- ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਟੈ੍ਰਫਿਕ ਅਤੇ ਸੜਕ ਸੁਰੱਖਿਆ ਫੋਰਸ ਮਿਸ. ਗੁਰਪ੍ਰੀਤ ਕੌਰ ਪੁਰੇਵਾਲ ਵੱਲੋਂ ਡਾਇਵਰਸ਼ਨ ਪਲਾਨ ਤਿਆਰ ਕੀਤਾ ਗਿਆ ਹੈ। ਤਾਂ ਕਿ ਸ਼ਹਿਰ ਵਿੱਚ ਆਵਾਜਾਈ ਨੂੰ ਨਿਰਵਿਘਨ ਅਤੇ ਸੁਚਾਰੂ ਰੂਪ ਵਿੱਚ ਚੱਲਦਾ ਰੱਖਿਆ ਜਾਵੇ। ਕਿਸੇ ਨੂੰ ਵੀ ਰਾਜ ਪੱਧਰੀ ਸਮਾਗਮ ਦੇ ਦੌਰਾਨ ਜਾਮ ਜਾਂ ਆਵਾਜਾਈ ਸਬੰਧੀ ਹੋਰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।

ਰਾਜ ਪੱਧਰੀ ਸਮਾਗਮ ਮੌਕੇ ਸੁਚਾਰੂ ਆਵਾਜਾਈ ਲਈ ਟ੍ਰੈਫਿਕ ਪੁਲਿਸ ਵੱਲੋਂ ਰੂਟ ਪਲਾਨ ਜਾਰੀ

ਪੰਜਾਬ ਸਰਕਾਰ ਵੱਲੋਂ ਅੱਜ 8 ਨਵੰਬਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਨਵੇਂ ਚੁਣੇ ਸਰਪੰਚਾਂ/ ਪੰਚਾਂ ਲਈ ਰਾਜ ਪੱਧਰੀ ਸਹੁੰ ਚੁੱਕ ਸਮਾਰੋਹ ਕਰਵਾਇਆ ਜਾ ਰਿਹਾ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਇਸ ਸਮਾਰੋਹ ਮੌਕੇ ਬਤੌਰ ਮੁੱਖ ਮਹਿਮਾਨ ਸਰਪੰਚਾਂ ਨੂੰ ਸਹੁੰ ਚੁਕਾਉਣਗੇ।

ਸਮਾਗਮ ਦੌਰਾਨ ਪੰਜਾਬ ਭਰ ਤੋਂ ਸਰਪੰਚਾਂ/ ਪੰਚਾਂ ਤੋਂ ਇਲਾਵਾ ਵਿਧਾਇਕਾਂ ਦੇ ਪਹੁੰਚਣ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਵੱਲੋਂ ਆਮ ਲੋਕਾਂ ਨੂੰ ਟੈ੍ਰਫਿਕ ਜਾਮ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਰੂਟ ਪਲਾਨ ਵੀ ਜਾਰੀ ਕੀਤਾ ਹੈ। ਸਮਾਗਮ ਦੇ ਮੱਦੇਨਜ਼ਰ ਮੁੱਖ ਤੌਰ ’ਤੇ 4 ਸੜਕੀ ਮਾਰਗ ਪ੍ਰਭਾਵਿਤ ਹੋਣਗੇ ਜਿਨ੍ਹਾਂ ਵਿੱਚ ਸਮਰਾਲਾ ਚੌਂਕ ਤੋਂ ਕੋਹਾੜਾ ਰੋਡ, ਸਾਹਨੇਵਾਲ ਤੋਂ ਕੋਹਾੜਾ ਰੋਡ, ਨੀਲੋਂ ਤੋਂ ਕੋਹਾੜਾ/ਧਨਾਨਸੂ ਰੋਡ ਅਤੇ ਦੱਖਣੀ ਬਾਈਪਾਸ ਰੋਡ ਸ਼ਾਮਲ ਹਨ। ਪੁਲਿਸ ਵੱਲੋਂ ਆਮ ਲੋਕਾਂ ਨੂੰ ਟੈ੍ਰਫਿਕ ਜਾਮ ਤੋਂ ਬਚਾਅ ਲਈ ਇਨ੍ਹਾਂ ਰਸਤਿਆਂ ਦਾ ਇਸਤੇਮਾਲ ਕਰਨ ਲਈ ਐਡਵਾਇਜਰੀ ਜਾਰੀ ਕੀਤੀ ਹੈ:

ਡਾਇਵਰਸ਼ਨ ਪੁਆਇੰਟ | Punjab Highway News

  • ਸਮਰਾਲਾ ਚੌਕ: ਸਮਰਾਲਾ ਚੌਕ ਤੋਂ ਚੰਡੀਗੜ੍ਹ ਵਾਲੇ ਪਾਸੇ ਜਾਣ ਵਾਲੇ ਵਾਹਨ ਸ਼ੇਰਪੁਰ ਚੌਕ ਤੋਂ ਹੋ ਕੇ ਦੋਰਾਹਾ ਅਤੇ ਫਿਰ ਨੀਲੋਂ ਵਾਲੇ ਪਾਸੇ ਤੋਂ ਚੰਡੀਗੜ੍ਹ ਵੱਲ ਜਾਣਗੇ।
  • ਸਾਹਨੇਵਾਲ ਚੌਕ: ਸਾਹਨੇਵਾਲ ਚੌਕ ਤੋਂ ਕੋਹਾੜਾ ਵਾਲੇ ਪਾਸੇ ਜਾਣ ਵਾਲੇ ਵਾਹਨ ਕੋਹਾੜਾ-ਮਾਛੀਵਾੜਾ ਰੋਡ, ਭੈਣੀ ਸਾਹਿਬ ਤੋਂ ਕਟਾਣੀ ਕਲਾਂ ਵਾਇਆ ਨੀਲੋਂ ਵੱਲ ਜਾਣਗੇ।
  • ਨੀਲੋ ਨਹਿਰ ਦਾ ਪੁਲ: ਚੰਡੀਗੜ੍ਹ ਵਾਲੇ ਪਾਸੇ ਤੋਂ ਲੁਧਿਆਣਾ ਸ਼ਹਿਰ ਵੱਲ ਆਉਣ ਵਾਲੇ ਵਾਹਨ ਨੀਲੋ ਨਹਿਰ ਰਾਹੀਂ, ਦੋਰਾਹਾ ਬਾਈਪਾਸ ਤੋਂ ਲੁਧਿਆਣਾ ਸ਼ਹਿਰ ਵੱਲ ਆਉਣਗੇ।
  • ਕੋਹਾੜਾ ਚੌਕ: ਮਾਛੀਵਾੜਾ ਵਾਲੇ ਪਾਸੇ ਤੋਂ ਲੁਧਿਆਣਾ ਸ਼ਹਿਰ ਵੱਲ ਆਉਣ ਵਾਲੇ ਵਾਹਨ ਸਾਹਨੇਵਾਲ ਪੁਲ ਤੋਂ ਦੋਰਾਹਾ ਅਤੇ ਨੀਲੋ ਹੁੰਦੇ ਹੋਏ ਲੁਧਿਆਣਾ ਸ਼ਹਿਰ ਨੂੰ ਆਉਣਗੇ।
  • ਟਿੱਬਾ ਨਹਿਰ ਦਾ ਪੁਲ: ਡੇਹਲੋਂ ਵਾਲੇ ਪਾਸੇ ਤੋਂ ਟਿੱਬਾ ਨਹਿਰ ਦੇ ਪੁਲ ਤੋਂ ਆਉਣ ਵਾਲੇ ਵਾਹਨ ਦੋਰਾਹਾ ਬਾਈਪਾਸ ਰਾਹੀਂ ਦਿੱਲੀ ਹਾਈਵੇ ਜਾਂ ਦੋਰਾਹਾ ਰੋਡ ਦੀ ਵਰਤੋਂ ਕਰਨਗੇ।
  • ਵੇਰਕਾ ਕੱਟ: ਵੇਰਕਾ ਕੱਟ ਤੋਂ ਟਿੱਬਾ ਨਹਿਰ ਪੁਲ ਵਾਲੇ ਪਾਸੇ ਜਾਣ ਵਾਲੇ ਵਾਹਨ ਜਗਰਾਉਂ ਪੁਲ ਰਾਹੀਂ ਭਾਰਤ ਨਗਰ ਚੌਕ ਤੋਂ ਆਉਣਗੇ।
  • ਰਾਮਗੜ੍ਹ ਚੌਂਕ: ਸਮਰਾਲਾ ਚੌਂਕ ਵਾਲੇ ਪਾਸੇ ਤੋਂ ਆਉਣ ਵਾਲੇ ਵਾਹਨ ਦਿੱਲੀ ਹਾਈਵੇਅ ਤੋਂ ਹੋ ਕੇ ਲੁਧਿਆਣਾ ਏਅਰਪੋਰਟ ਰੋਡ ਤੋਂ ਲੰਘਣਗੇ।

LEAVE A REPLY

Please enter your comment!
Please enter your name here