ਸਾਡੇ ਨਾਲ ਸ਼ਾਮਲ

Follow us

28.9 C
Chandigarh
Wednesday, February 25, 2026
More
    Home Breaking News ਨਸ਼ਿਆਂ ਖਿਲਾਫ਼ ਪ...

    ਨਸ਼ਿਆਂ ਖਿਲਾਫ਼ ਪ੍ਰਸ਼ਾਸਨ ਨੇ ਚੁੱਕਿਆ ਵੱਡਾ ਕਦਮ

    Drugs

    ਫਿਰੋਜ਼ਪੁਰ (ਸੱਤਪਾਲ ਥਿੰਦ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਛੇੜੀ ਗਈ ਮੁਹਿੰਮ ਤਹਿਤ ਅੱਜ ਫਿਰੋਜਪੁਰ ’ਚ ਨਸ਼ਾ ਵਿਰੋਧੀ ਰੈਲੀ ਕੱਢੀ ਗਈ। ਜਿਸ ਵਿੱਚ ਆਰਮੀ, ਬੀਐਸਐਫ, ਪੰਜਾਬ ਪੁਲਿਸ ਅਤੇ ਸਿਵਲ ਪ੍ਰਸਾਸਨ ਦੇ ਅਧਿਕਾਰੀਆਂ ਕਰਮਚਾਰੀਆਂ ਨੇ ਹਿੱਸਾ ਲਿਆ। ਨਾਲ ਹੀ ਸਮਾਜ ਸੇਵੀ ਅਤੇ ਫਿਰੋਜਪੁਰ ਦੇ ਆਮ ਲੋਕਾਂ ਨੇ ਵੀ ਵਧ-ਚੜ੍ਹ ਕੇ ਹਿੱਸਾ ਲਿਆ। ਸੈਂਕੜਿਆਂ ਦੀ ਤਾਦਾਦ ਵਿੱਚ ਇਕੱਠੇ ਹੋਏ ਲੋਕਾਂ ਵੱਲੋਂ ਇੱਕ ਵੱਡੀ ਸਾਈਕਲ ਰੈਲੀ ਕੱਢੀ ਗਈ ਜਿਸ ਵਿੱਚ ਨਸ਼ਿਆਂ ਦੇ ਖਿਲਾਫ਼ ਸੁਨੇਹਾ ਦਿੱਤਾ ਗਿਆ। (Drugs)

    ਇਸ ਬਾਬਤ ਲੋਕਾਂ ਵਿੱਚ ਵੀ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਲੋਕਾਂ ਨੇ ਕਿਹਾ ਕਿ ਸਾਈਕਲਿੰਗ ਇੱਕ ਬਹਾਨਾ ਹੈ ਪਰ ਨਸ਼ਿਆਂ ਤੋਂ ਦੂਰ ਰਹਿਣ ਲਈ ਇਹ ਰੈਲੀਆਂ ਜਾਗਰੂਕਤਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਸ਼ਿਆ ਤੋਂ ਦੂਰ ਰਹਿਣਾ ਚਾਹੀਦਾ ਹੈ। ਫਿਰੋਜਪੁਰ ਜ਼ਿਲ੍ਹੇ ਦੇ ਤਿੰਨ ਵਿਧਾਇਕ ਵੀ ਇਸ ਰੈਲੀ ਦਾ ਹਿੱਸਾ ਬਣੇ। ਇਹ ਨਸ਼ਾ ਵਿਰੋਧੀ ਰੈਲੀ ਫਿਰੋਜਪੁਰ ਪੁਲਿਸ ਲਾਈਨ ਤੋਂ ਸ਼ੁਰੂ ਹੋ ਕੇ ਹੁਸੈਨੀਵਾਲਾ ਸ਼ਹੀਦਾਂ ਦੀ ਸਮਾਰਕ ’ਤੇ ਜਾ ਕੇ ਸਮਾਪਤ ਹੋਈ, ਇਸ ਰੈਲੀ ਵਿੱਚ ਪ੍ਰਸਾਸਨ ਵੱਲੋਂ ਲੋਕਾਂ ਨੂੰ ਸਹੁੰ ਵੀ ਚੁਕਵਾਈ ਗਈ। (Drugs)

    Drugs

    ਜਿਸ ਵਿੱਚ ਲੋਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਆਲੇ-ਦੁਆਲੇ ਨਸ਼ੇ ਵਿੱਚ ਖੁੱਭ ਚੁੱਕੇ ਲੋਕਾਂ ਨੂੰ ਇਸ ਲਾਹਨਤ ਬਿਮਾਰੀ ਤੋਂ ਬਾਹਰ ਕੱਢਣ ਵਿੱਚ ਉਹਨਾਂ ਦੀ ਮੱਦਦ ਕਰਨਗੇ ਅਤੇ ਚੰਗਾ ਸਾਫ਼-ਸੁਥਰਾ ਸਮਾਜ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਣਗੇ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਪਿਛਲੇ ਇੱਕ ਸਾਲ ਵਿੱਚ ਹੀ ਫਿਰੋਜਪੁਰ ਵਿੱਚ ਪੁਲਿਸ ਵੱਲੋਂ 80 ਕਿਲੋ ਹੈਰੋਇਨ 50 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਅਤੇ ਹੋਰ ਨਸੇ ਫੜੇ ਜਾ ਚੁੱਕੇ ਹਨ ਅਤੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 20 ਕਰੋੜ ਰੁਪਏ ਦੇ ਕਰੀਬ ਦੀ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਸੀਜ ਵੀ ਕੀਤੀ ਜਾ ਚੁੱਕੀ ਹੈ ਅਤੇ ਜੋ ਲੋਕ ਨਸਾ ਛੱਡ ਕੇ ਮੁੱਖ ਧਾਰਾ ਵਿੱਚ ਆਏ ਨੇ ਉਹਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਮੱਦਦ ਨਾਲ ਰੁਜਗਾਰ ਵੀ ਮੁਹੱਈਆ ਕਰਵਾਏ ਜਾ ਰਹੇ ਹਨ।

    ‘ਲੱਕੜ ਦੇ ਡੰਡੇ’ ਦੀ ਸਟਿੱਕ ਬਣਾ ਕੇ ਹਾਕੀ ਖੇਡਦੇ ਸਨ ‘ਧਨਰਾਜ ਪਿੱਲੇ’

    LEAVE A REPLY

    Please enter your comment!
    Please enter your name here