Stubble Management Punjab: ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰਨ ਲਈ ਇਸ ਤਰ੍ਹਾਂ ਉਪਰਾਲੇ ਕਰ ਰਿਹੈ ਪ੍ਰਸ਼ਾਸਨ

Stubble Management Punjab
Stubble Management Punjab: ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਲਈ ਇਸ ਤਰ੍ਹਾਂ ਉਪਰਾਲੇ ਕਰ ਰਿਹੈ ਪ੍ਰਸ਼ਾਸਨ

Stubble Management Punjab: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਦੀਆਂ ਹਦਾਇਤਾਂ ਉੱਤੇ ਐਸ.ਪੀ ਨਵਰੀਤ ਸਿੰਘ ਵਿਰਕ ਨੇ ਅੱਜ ਸਬ ਡਵੀਜ਼ਨ ਦਿੜਬਾ ਅਤੇ ਸਬ ਡਵੀਜ਼ਨ ਸੁਨਾਮ ਅਧੀਨ ਆਉਂਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਸੁਚੇਤ ਕਰਨ ਵਾਲੀਆਂ ਪੁਲਿਸ ਟੀਮਾਂ ਦੀ ਅਗਵਾਈ ਕੀਤੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਐਸਪੀ ਨਵਰੀਤ ਸਿੰਘ ਵਿਰਕ ਨੇ ਦੱਸਿਆ ਕਿ ਡੀਐਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਦੇ ਸਹਿਯੋਗ ਨਾਲ ਸੁਨਾਮ ਦੇ ਪਿੰਡਾਂ ਸ਼ੇਰੋ, ਨਮੋਲ ਅਤੇ ਨੇੜਲੇ ਪਿੰਡਾਂ ਵਿੱਚ ਜਾ ਕੇ ਸਾਂਝੀਆਂ ਸੱਥਾਂ, ਸਹਿਕਾਰੀ ਸਭਾਵਾਂ ਅਤੇ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ।

Read Also : Punjab: ਮੁੱਖ ਮੰਤਰੀ ਮਾਨ ਨੇ ਕੀਤਾ ਵੱਡਾ ਐਲਾਨ, ਨਵੇਂ ਚੁਣੇ ਸਰਪੰਚਾਂ ਨੇ ਚੁੱਕੀ ਸਹੁੰ

ਉਨ੍ਹਾਂ ਨੇ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸਹਿਯੋਗ ਨਾਲ ਇਹ ਜਾਗਰੂਕਤਾ ਅਭਿਆਨ ਪਿਛਲੇ ਕਈ ਦਿਨਾਂ ਤੋਂ ਨਿਰੰਤਰ ਜਾਰੀ ਹੈ ਅਤੇ ਹਰ ਪਿੰਡ ਵਿੱਚ ਜਾ ਕੇ ਕਿਸਾਨ ਵੀਰਾਂ ਨੂੰ ਪਰਾਲੀ ਨਾ ਸਾੜਨ ਲਈ ਅਪੀਲ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੀਆਂ ਟੀਮਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਮਨੁੱਖਾ ਅਤੇ ਪਸ਼ੂ ਪੰਛੀਆਂ ਉੱਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਵੀ ਸੁਚੇਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੇ ਵੱਖ ਵੱਖ ਪਿੰਡਾਂ ਵਿੱਚ ਇਸ ਮੁਹਿਮ ਦੀ ਸ਼ਲਾਘਾ ਕਰਦਿਆਂ ਪੁਲਿਸ ਦੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। Stubble Management Punjab

ਐਸ.ਪੀ ਨਵਰੀਤ ਸਿੰਘ ਵਿਰਕ ਨੇ ਦੱਸਿਆ ਕਿ ਡੀ.ਐਸ.ਪੀ ਦਿੜਬਾ ਪ੍ਰਿਥਵੀ ਸਿੰਘ ਚਹਿਲ ਅਤੇ ਡੀ.ਐਸ.ਪੀ (ਡੀ) ਦਲਜੀਤ ਸਿੰਘ ਵਿਰਕ ਸਮੇਤ ਦਿੜਬਾ ਵਿੱਚ ਵੱਖ-ਵੱਖ ਥਾਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਗਿਆ ਹੈ ਅਤੇ ਪਰਾਲੀ ਦੇ ਉਚਿਤ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਉਪਲਬਧ ਕਰਵਾਈਆਂ ਖੇਤੀ ਮਸ਼ੀਨਾਂ ਦੀ ਵਰਤੋਂ ਕਰਨ ਬਾਰੇ ਪ੍ਰੇਰਦੇ ਹੋਏ ਖੇਤੀ ਮਸ਼ੀਨਰੀ ਮੁਹਈਆ ਕਰਵਾਉਣ ਵਿੱਚ ਮਦਦ ਕੀਤੀ।

LEAVE A REPLY

Please enter your comment!
Please enter your name here