ਨਰਮੇ ਦੀ ਕਾਸਤ ਨੂੰ ਉਤਾਸਹਿਤ ਕਰਨ ਲਈ ਖੇਤੀਬਾੜੀ ਵਿਭਾਗ ਨੇ ਚਲਾਈ ਜਾਗਰੂਕਤਾ ਵੈਨ

Agriculture Department

ਫਾਜਿ਼ਲਕਾ (ਰਜਨੀਸ਼ ਰਵੀ)। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (Agriculture Department) ਵੱਲੋਂ ਜਿ਼ਲ੍ਹੇ ਵਿਚ ਨਰਮੇ ਦੀ ਕਾਸਤ ਨੂੰ ਉਤਸਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਵਿਚ ਵਿਭਾਗ ਵੱਲੋਂ ਖੂਈਆਂ ਸਰਵਰ ਬਲਾਕ ਵਿਚ ਕਿਸਾਨਾਂ ਨੂੰ ਨਰਮੇ ਦੀ ਕਾਸਤ ਪ੍ਰਤੀ ਉਤਸਾਹਿਤ ਕਰਨ ਲਈ ਜਾਗਰੂਕਤਾ ਵੈਨ ਚਲਾਈ ਗਈ ਹੈ।

Agriculture Department

ਇਸ ਵੈਨ ਨੂੰ ਅਬੋਹਰ ਦੇ ਐਸਡੀਐਮ ਸ੍ਰੀ ਅਕਾਸ਼ ਬਾਂਸਲ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਰਮੇ ਦੇ ਬੀਜਾਂ ਤੇ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮੰਗ ਅਨੁਸਾਰ ਨਹਿਰੀ ਪਾਣੀ ਵੀ ਮੁਹਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜੇ ਕਿਸਾਨ ਨਰਮੇ ਦੇ ਬੀਟੀ ਬੀਜਾਂ ਤੇ ਸਬਸਿਡੀ ਲੈਣਾ ਚਾਹੁੰਦੇ ਹਨ ਉਹ ਖੇਤੀਬਾੜੀ ਵਿਭਾਗ ਦੇ ਪੋਰਟਲ ਤੇ ਆਨਲਾਈਨ ਅਰਜੀ ਦੇ ਸਕਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਲਈ ਕਿਸਾਨ ਬਲਾਕ ਖੇਤੀਬਾੜੀ ਦਫ਼ਤਰ ਜਾਂ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫ਼ਸਰ ਨਾਲ ਤਾਲਮੇਲ ਕਰ ਸਕਦੇ ਹਨ।

ਇਹ ਵੀ ਪੜ੍ਹੋ: ਪਟਿਆਲਾ ਵਿਖੇ ਠੇਕੇਦਾਰ ਦਾ ਗੋਲੀਆਂ ਮਾਰ ਕੇ ਕਤਲ

LEAVE A REPLY

Please enter your comment!
Please enter your name here