Punjab News: ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਚਾੜ੍ਹੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼

Punjab-News
ਚੰਡੀਗੜ੍ਹ: ਚੰਡੀਗੜ੍ਹ ਵਿਖੇ ਪੰਜਾਬ ਦੇ ਉੱਚ ਅਧਿਕਾਰੀਆਂ ਤੇ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਲੈਂਦੇ ਹੋਏ ਕਮਿਸ਼ਨਰ ਰਾਜੇਸ਼ ਵਰਮਾ

ਪਰਾਲੀ ਨੂੰ ਅਗਲੇ ਸਾਲ ਅੱਗ ਨਾ ਲੱਗੇ, ਅੱਜ ਤੋਂ ਹੀ ਕੰਮ ਸ਼ੁਰੂ ਕਰਨ ਡਿਪਟੀ ਕਮਿਸ਼ਨਰ

Punjab News: (ਅਸ਼ਵਨੀ ਚਾਵਲਾ) ਚੰਡੀਗੜ। ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਵਿੱਚ ਕੋਈ ਰੋਕਥਾਮ ਨਾ ਹੋਣ ਕਰਕੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਕਾਫ਼ੀ ਜਿਆਦਾ ਨਰਾਜ਼ ਹੋ ਗਈ ਹੈ, ਜਿਸ ਕਰਕੇ ਵੀਰਵਾਰ ਨੂੰ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਸਕੱਤਰ, ਡੀਜੀਪੀ ਅਤੇ ਉੱਚ ਅਧਿਕਾਰੀਆਂ ਸਣੇ 2 ਦਰਜ਼ਨ ਦੇ ਲਗਭਗ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਲੈਂਦੇ ਹੋਏ ਨਾ ਸਿਰਫ਼ ਸਖ਼ਤੀ ਕੀਤੀ ਗਈ, ਸਗੋਂ ਇਸ ਸਾਲ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਰਿਪੋਰਟ ਤਲਬ ਕਰ ਲਈ ਗਈ ਹੈ। ਜਿਹੜੇ ਅਧਿਕਾਰੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਵਿੱਚ ਅਸਫ਼ਲ ਸਾਬਤ ਹੋਏ ਹਨ, ਉਨਾਂ ਨੂੰ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ਦੀ ਕਾਪੀ ਵੀ ਮੰਗੀ ਗਈ ਹੈ। Punjab News

ਇਹ ਵੀ ਪੜ੍ਹੋ: Haryana Vidhan Sabha: ਚੰਡੀਗੜ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਜਮੀਨ ਦੇਣ ਦੇ ਮਾਮਲੇ ’ਚ ਸੁਪਰੀਮ ਕੋਰਟ ਜਾਏਗੀ ਪੰਜਾਬ …

ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ ਵਿੱਚ ਅਗਲੇ ਸਾਲ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਜ਼ੀਰੋ ਕਰਨ ਲਈ ਹੁਣ ਤੋਂ ਹੀ ਕਾਰਵਾਈ ਸ਼ੁਰੂ ਕੀਤੀ ਜਾਵੇ ਤਾਂ ਕਿ ਅਗਲੇ ਸਾਲ ਇਹ ਸਥਿਤੀ ਪੈਦਾ ਨਾ ਹੋ ਸਕੇ। ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨਰ ਰਾਜੇਸ਼ ਵਰਮਾ ਨੇ ਚੰਡੀਗੜ ਵਿਖੇ ਮੀਟਿੰਗ ਕਰਦੇ ਹੋਏ ਪੰਜਾਬ ਦੇ ੳੁੱਚ ਅਧਿਕਾਰੀਆਂ ਤੋਂ ਪਰਾਲੀ ਨੂੰ ਅੱਗ ਲਗਾਉਣ ਦੇ ਮੁੱਖ ਕਾਰਨ ਬਾਰੇ ਪੁੱਛਿਆ ਹੈ ਅਤੇ ਇਸ ਸਬੰਧੀ ਡਿਟੇਲ ਰਿਪੋਰਟ ਵੀ ਮੰਗੀ ਗਈ ਹੈ। ਇਥੇ ਹੀ ਰਾਜੇਸ਼ ਵਰਮਾ ਵਲੋਂ ਪੰਜਾਬ ਦੇ 2 ਦਰਜ਼ਨ ਦੇ ਕਰੀਬ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਇੱਕ ਇੱਕ ਕਰਕੇ ਗੱਲਬਾਤ ਕਰਦੇ ਹੋਏ ਉਨਾਂ ਤੋਂ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਦੀ ਰਿਪੋਰਟ ਦੇ ਨਾਲ ਹੀ ਉਸ ਦੇੇ ਕਾਰਨਾਂ ਬਾਰੇ ਪੁੱਛਿਆ ਗਿਆ ਹੈ।

ਸਾਰੇ ਡਿਪਟੀ ਕਮਿਸ਼ਨਰਾਂ ਤੋਂ ਇਸ ਸਾਲ ਕੀਤੀ ਗਈ ਕਾਰਵਾਈ ਦੀ ਮੰਗੀ ਰਿਪੋਰਟ

ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨਰ ਰਾਜੇਸ਼ ਵਰਮਾ ਵਲੋਂ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਦੀ ਸਾਰੀ ਗੱਲਬਾਤ ਸੁਣਨ ਤੋਂ ਬਾਅਦ ਉਨਾਂ ਤੋਂ ਵੀ ਰਿਪੋਰਟ ਮੰਗੀ ਗਈ ਹੈ ਕਿ ਉਨਾਂ ਨੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ ਤਾਂ ਜਿਹੜੇ ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਆਪਣੀ ਡਿਊਟੀ ਨਹੀਂ ਨਿਭਾਈ ਹੈ। ਉਨਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦੀ ਡਿਟੇਲ ਮੰਗੀ ਗਈ ਹੈ।

ਡਿਪਟੀ ਕਮਿਸ਼ਨਰਾਂ ਕਿਸਾਨ ਜਥੇਬੰਦੀਆਂ ਸਿਰ ਭੰਨਿਆ ਠੀਕਰਾ

ਇਥੇ ਡਿਪਟੀ ਕਮਿਸ਼ਨਰਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਵਿੱਚ ਕਿਸਾਨ ਯੂਨੀਅਨਾਂ ਦਾ ਕਾਫ਼ੀ ਜਿਆਦਾ ਆਧਾਰ ਹੈ ਅਤੇ ਇਨਾਂ ਕਿਸਾਨ ਯੂਨੀਅਨਾਂ ਵੱਲੋਂ ਹੀ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਰੋਕਿਆ ਜਾ ਰਿਹਾ ਹੈ। ਕਿਸਾਨ ਯੂਨੀਅਨਾਂ ਹੀ ਖ਼ੁਦ ਖੜੀ ਹੋ ਕੇ ਅੱਗ ਲਵਾ ਰਹੀਆਂ ਹਨ। ਇਸ ਲਈ ਕਿਸਾਨਾਂ ਨੂੰ ਪਰਾਲੀ ਨਹੀਂ ਸਾੜਨ ਲਈ ਕੋਈ ਨਾ ਕੋਈ ਮੁਆਵਜ਼ਾ ਤੈਅ ਕੀਤਾ ਜਾਣਾ ਚਾਹੀਦਾ ਹੈ, ਜਿਸ ਤੋਂ ਬਾਅਦ ਹੀ ਇਸ ਨੂੰ ਰੋਕਿਆ ਜਾ ਸਕਦਾ ਹੈ। Punjab News