ਅਕਾਲੀ ਦਲ ਨੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ’ਚੋਂ ਕੱਢਿਆ
ਮੋਹਾਲੀ, (ਕੁਲਵੰਤ ਕੋਟਲੀ) ਨਗਰ ਨਿਗਮ ਚੋਣਾਂ ਵਿੱਚ ਪਾਰਟੀ ਵਰਕਰਾਂ ਵੱਲੋਂ ਅਕਾਲੀ ਦਲ ਨੇ ਪਾਰਟੀ ਵਿਰੁੱਧ ਬਗਾਵਤ ਨੂੰ ਰੋਕਣ ਦੇ ਉਦੇਸ਼ ਨਾਲ ਸ਼ੁਰੂਆਤ ਵਿੱਚ ਹੀ ਸਖਤ ਕਦਮ ਚੁੱਕਣਾ ਸ਼ੁਰੂ ਕਰ ਦਿੱਤਾ ਹੈ ਤੇ ਪਾਰਟੀ ਤੋਂ ਉਪਰ ਉਠਕੇ ਚੋਣ ਲੜਨ ਦੀ ਤਿਆਰੀ ਕਰਨ ਵਾਲਿਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁਹਾਲੀ ਤੋਂ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰਨ ਦਾ ਐਲਾਨ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਕੁਲਵੰਤ ਸਿੰਘ ਵੱਲੋਂ ਪਾਰਟੀ ਦਾ ਅਨੁਸ਼ਾਸਨ ਭੰਗ ਕੀਤਾ ਗਿਆ ਹੈ, ਜਿਸ ਕਾਰਨ ਪਾਰਟੀ ਨੂੰ ਇਹ ਫੈਸਲਾ ਲੈਣਾ ਪਿਆ ਹੈ
ਇਸ ਤੋਂ ਬਾਅਦ ਮੋਹਾਲੀ ਦੀ ਸਿਆਸਤ ਵਿੱਚ ਹਲਚਲ ਪੈਦਾ ਹੋ ਗਈ ਹੈ ਜ਼ਿਕਰਯੋਗ ਹੈ ਕਿ ਸਾਬਕਾ ਮੇਅਰ ਕੁਲਵੰਤ ਸਿੰਘ ਵੱਲੋਂ ਪਿਛਲੇ ਦਿਨÄ ਮੋਹਾਲੀ ਦੇ ਸਾਬਕਾ ਕੌਂਸਲਰਾਂ ਨਾਲ ਮਿਲ ਕੇ ਇੱਕ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਗਰ ਨਿਗਮ ਦੀ ਚੋਣ ਲੜਨ ਦਾ ਐਲਾਨ ਕੀਤਾ ਸੀ ਇਸ ਤੋਂ ਇਲਾਵਾ ਬੀਤੇ ਦਿਨÄ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਨਗਰ ਨਿਗਮ ਦੀ ਚੋਣ ਲਈ ਉਮੀਦਵਾਰਾਂ ਦਾ ਵੀ ਐਲਾਨ ਕੀਤਾ ਗਿਆ ਸੀ
ਦੱਸਣਯੋਗ ਹੈ ਕਿ ਸਾਬਕਾ ਮੇਅਰ ਕੁਲਵੰਤ ਸਿੰਘ ਵੱਲੋਂ ਅਕਾਲੀ ਦਲ ਦੀ ਖੇਤੀ ਕਾਨੂੰਨਾਂ ਕਾਰਨ ਹੇਠਲੇ ਪੱਧਰ ’ਤੇ ਡਿੱਗ ਚੁੱਕੇ ਗ੍ਰਾਫ ਨੂੰ ਵੇਖਦਿਆਂ ਅੱਜ ਇੱਥੇ ਅਕਾਲੀ ਕੌਂਸਲਰ ਉਮੀਦਵਾਰਾਂ ਨੂੰ ਆਪਣੀ ਛੱਤਰੀ ’ਤੇ ਇਕੱਠੇ ਕਰਕੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਚੋਣ ਨਿਸ਼ਾਨ ਤੋਂ ਆਜ਼ਾਦ ਉਮੀਦਵਾਰ ਤੌਰ ’ਤੇ ਅਤੇ ਉਸ ਦੀ ਅਗਵਾਈ ’ਚ ਚੋਣ ਲੜਣ ਦਾ ਐਲਾਨ ਕੀਤਾ ਸੀ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.