ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, February 27, 2026
More
    Home Breaking News ਟਰੈਕਟਰ &#8216...

    ਟਰੈਕਟਰ ‘ਤੇ ਸਵਾਰ ਹੋ ਕੇ ਅਕਾਲੀ ਦਲ ਦੇ ਵਿਧਾਇਕ ਪਹੁੰਚੇ ਵਿਧਾਨ ਸਭਾ

    Akali Dal Tractor

    ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਉਚੇਚਾ ਇਜਲਾਸ

    ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਦਾ ਇਜਲਾਸ ਬਸ ਥੋੜ੍ਹੀ ਦੇਰ ‘ਚ ਹੋ ਹੋਣ ਜਾ ਰਿਹਾ ਹੈ। ਇਸ ਦੌਰਾਨ ਸਾਰੀਆਂ ਪਾਰਟੀਆਂ ਦੇ ਵਿਧਾਇਕ ਵਿਧਾਨ ਸਭਾ ਇਜਲਾਸ ‘ਚ ਹਿੱਸਾ ਲੈਣ ਲਈ ਪਹੁੰਚਣੇ ਸ਼ੁਰੂ ਹੋ ਗਏ। ਅਕਾਲੀ ਦਲ ਦੇ ਵਿਧਾਇਕ ਵੱਖਰੇ ਅੰਦਾਜ਼ ‘ਚ ਟਰੈਕਟਰਾਂ ‘ਤੇ ਸਵਾਰ ਹੋ ਕੇ ਵਿਧਾਨ ਸਭਾ ਪਹੁੰਚੇ।

    ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੇ ਕਈ ਹੋਰ ਅਕਾਲੀ ਵਿਧਾਇਕਾਂ ਟਰੈਕਟਰਾਂ ‘ਤੇ ਸਵਾਰ ਹੋ ਕੇ ਵਿਧਾਨ ਸਭਾ ਪਹੁੰਚੇ। ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਿਆ ਗਿਆ ਹੈ। ਇਸ ਦੌਰਾਨ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਸਰਕਾਰ ਕੋਈ ਵੱਡਾ ਫੈਸਲਾ ਲੈ ਸਕਦੀ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਕੀਤੀਆਂ ਗਈਆਂ ਹਨ। ਅਮਰਿੰਦਰ ਸਿੰਘ ਪਿਛਲੇ ਕਈ ਦਿਨਾਂ ਤੋਂ ਇਨ੍ਹਾਂ ਖੇਤੀ ਕਾਨੂੰਨਾਂ ਖਿਲਾਫ਼ ਆਪਣੇ ਮੰਤਰੀਆਂ ਨਾਲ ਚਰਚਾ ਕਰ ਰਹੇ ਹਨ। ਮੁੱਖ ਮੰਤਰੀ ਚਾਹੁੰਦੇ ਹਨ ਕਿ ਇਨ੍ਹਾਂ ਖੇਤੀ ਕਾਨੂੰਨਾਂ ਦਾ ਪੰਜਾਬ ਦੇ ਕਿਸਾਨਾਂ ‘ਤੇ ਅਸਰ ਨਾ ਹੋਵੇ ਤੇ ਪਿਛਲੇ ਦਿਨੀਂ ਅਮਰਿੰਦਰ ਸਿੰਘ ਨੇ ਪੰਜਾਬ ‘ਚ ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਟਰੈਕਟਰ ਰੈਲੀਆਂ ਕਰਕੇ ਵਿਰੋਧ ਪ੍ਰਗਟਾਇਆ ਸੀ।  ਪੰਜਾਬ ਦੇ ਮੁੱਖ ਮੰਤਰੀ ਕਿਸਾਨਾਂ ਦੇ ਹੱਕਾਂ ਲਈ ਕੋਈ ਜ਼ਰੂਰ ਵੱਡਾ ਐਲਾਨ ਕਰ ਸਕਦੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.