ਮਹਿੰਗਾਈ ਤੇ ਦੰਗਿਆਂ ਦੇ ਮੁੱਦੇ ’ਤੇ ਅਕਾਲੀ ਦਲ ਨੇ ਕੀਤਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ

ਮੁੱਖ ਮੰਤਰੀ ਚੰਨੀ ਦੀ ਕੋਠੀ ਘੇਰਨ ਜਾ ਰਹੇ ਅਕਾਲੀ ਵਰਕਰਾਂ ’ਤੇ ਪੁਲਿਸ ਵੱਲੋਂ ਲਾਠੀਚਾਰਜ

ਬਿਕਰਮ ਮਜੀਠੀਆ ਤੇ ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ’ਚ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘੱਟ ਕਰਨ ਤੇ ਗੁਲਾਬੀ ਸੁੰਡੀ ਦੇ ਕਾਰਨ ਖਰਾਬ ਹੋਈ ਕਪਾਹ ਦੀ ਫਸਲ ਦਾ ਮੁਆਜ਼ਵਾ ਦੇਣ ਆਦਿ ਮੰਗਾਂ ਸਬੰਧੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਵਰਕਰ ਅੱਗੇ ਵਧ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਰੋਕ ਦਿੱਤਾ ਇਸ ਦੌਰਾਨ ਅਕਾਲੀ ਵਰਕਰਾਂ ਤੇ ਪੁਲਿਸ ਦੌਰਾਨ ਧੱਕਾਮੁੱਕੀ ਵੀ ਹੋਈ ਤੇ ਪੁਲਿਸ ਨੇ ਵਰਕਰਾਂ ’ਤੇ ਲਾਠੀਚਾਰਜ ਵੀ ਕੀਤਾ ਪੁਲਿਸ ਨੇ ਬਾਦਲ ਸਮੇਤ ਪਾਰਟੀ ਵਰਕਰਾਂ ਨੂੰ ਹਿਰਾਸਤ ’ਚ ਲੈ ਲਿਆ । ਇਸ ਦੌਰਾਨ ਪੁਲਿਸ ਨੇ ਅਕਾਲੀ ਵਰਕਰਾਂ ਨੂੰ ਰਸਤੇ ’ਚ ਹੀ ਰੋਕਣ ਦੀ ਕੋਸ਼ਿਸ਼ ਕੀਤੀ ਗਈ ਜਦੋਂ ਅਕਾਲੀ ਵਰਕਰ ਅੱਗੇ ਜਾਣ ਤੋਂ ਨਾ ਹਟੇ ਤਾਂ ਪੁਲਿਸ ਹਲਕਾ ਲਾਠੀਚਾਰਜ ਕੀਤਾ ਤੇ ਕੁਝ ਵਰਕਰਾਂ ਨੂੰ ਗਿ੍ਰਫ਼ਤਾਰ ਵੀ ਕੀਤਾ ਗਿਆ।

ਅਕਾਲੀਆਂ ਦਾ ਦੋਸ਼ ਹੈ ਕਿ ਉਹ ਆਪਣੀ ਗੱਲ ਮੁੱਖ ਮੰਤਰੀ ਤੱਕ ਪਹੁੰਚਾਉਣ ਲਈ ਚੰਨੀ ਦੀ ਕੋਠੀ ਜਾ ਰਹੇ ਸਨ ਪਰ ਪੁਲਿਸ ਨੇ ਅੱਗੇ ਨਹੀਂ ਜਾਣ ਦਿੱਤਾ ਇਹ ਲੋਕਤੰਤਰ ਦਾ ਕਤਲ ਹੈ, ਲੋਕਾਂ ਨੂੰ ਆਪਣੀ ਆਵਾਜ਼ ਉਠਾਉਣ ਦਾ ਹੱਕ ਵੀ ਨਹੀਂ ਮਿਲ ਰਿਹਾ ਹੈ। ਅਕਾਲੀ ਆਗੂ ਬਿਕਰਮਜੀਤ ਸਿੰਘ ਮੀਜੀਠੀਆ ਦੀ ਅਗਵਾਈ ’ਚ ਅਕਾਲੀ ਵਰਕਰ ਪੈਦਲ ਹੀ ਮੁੱਖ ਮੰਤਰੀ ਕੋਠੀ ਵੱਲ ਮਾਰਚ ਕਰਨ ਲੱਗੇ ਹਾਲਾਂਕਿ ਪੁਲਿਸ ਨੇ ਸੀਐੱਮ ਹਾਊਸ ਵੱਲ ਜਾ ਰਹੇ ਅਕਾਲੀ ਵਰਕਰਾਂ ’ਤੇ ਹਲਕੀ ਲਾਠੀਚਾਰਜ ਕਰਕੇ ਮੁੱਖ ਮੰਤਰੀ ਦੀ ਕੋਠੀ ਤੋਂ ਕੁਝ ਦੂਰੀ ’ਤੇ ਹੀ ਰੋਕ ਲਿਆ। ਇਸ ਤੋਂ ਬਾਅਦ ਅਕਾਲੀ ਵਰਕਰ ਉੱਥੇ ਹੀ ਧਰਨੇ ਬੈਠ ਗਏ ਇਸ ਦੌਰਾਨ ਧਰਨੇ ਬੈਠੇ ਵਰਕਰਾਂ ਨੂੰ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਬਿਕਰਮ ਮਜੀਠੀਆ ਤੇ ਦਲਜੀਤ ਸਿੰਘ ਚੀਮਾ ਆਦਿ ਨੇ ਵਰਕਰਾਂ ਨੂੰ ਸੰਬੋਧਨ ਕੀਤਾ।

ਸਰਕਾਰ ਖਿਲਾਫ਼ ਸੰਘਰਸ਼ ਜਾਰੀ ਰਹੇਗਾ

ਧਰਨੇ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ 37 ਸਾਲ ਪਹਿਲਾਂ 1984 ’ਚ ਗਾਂਧੀ ਪਰਿਵਾਰ ਦੇ ਇਸ਼ਾਰੇ ‘ਤੇ ਹੀ ਸਿੱਖਾਂ ’ਤੇ ਹਮਲੇ ਹੋਏ ਇਸ ਦੌਰਾਨ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲ ਕੀਤਾ ਗਿਆ ਹਾਲੇ ਤੱਕ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆ। ਦੇਸ਼ ’ਚ ਮਹਿੰਗਾਈ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਕੇਂਦਰ ਨੇ ਜਿਸ ਤਰ੍ਹਾਂ ਤੇਲ ’ਤੇ ਵੈਟ ਘੱਟ ਕੀਤਾ ਹੈ, ਉਵੇਂ ਹੀ ਪੰਜਾਬ ਸਰਕਾਰ ਨੂੰ ਵੀ ਵੈਟ ਘੱਟ ਕਰਨਾ ਚਾਹੀਦਾ ਹੈ ਉਹ ਇਸ ਦੇ ਲਈ ਸਰਕਾਰ ਖਿਲਾਫ਼ ਸੰਘਰਸ਼ ਕਰਦੇ ਰਹਿਣਗੇ।

ਬਿਕਰਮ ਮਜੀਠੀਆ ਗਿ੍ਰਫ਼ਤਾਰ

ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਧਰਨੇ ਦੌਰਾਨ ਗਿ੍ਰਫ਼ਤਾਰ ਕੀਤਾ ਗਿਆ ਗਿ੍ਰਫ਼ਤਾਰ ਤੋਂ ਬਾਅਦ ਉਨ੍ਹਾਂ ਕਿਹਾ ਕਿ ਪੰਜਾਬ ’ਚ ਬਣੀ ਨਵੀਂ ਸਰਕਾਰ ਲੋਕਾਂ ਦੇ ਹਿੱਤਾਂ ਦੀ ਸਰਕਾਰ ਹੈ ਪਰ ਅੱਜ ਜਦੋਂ ਉਨ੍ਹਾਂ ਮਹਿੰਗਾਈ ਤੇ ਦੰਗਿਆਂ ਸਬੰਧੀ ਯਾਦ ਕਰਵਾਉਣ ਲਈ ੲਹ ਲੋਕ ਜਾ ਰਹੇ ਸਨ ਤਾਂ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਗਿਆ ਤੇ ਵਰਕਰਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੂਬੇ ’ਚ ਹਰ ਪਾਸੇ ਸਰਕਾਰ ਖਿਲਾਫ਼ ਰੋਸ ਮੁਜ਼ਾਹਰੇ ਹੋ ਰਹੇ ਹਨ ਅਧਿਆਪਕ ਹੱਕ ਮੰਗ ਰਹੇ ਹਨ ਤੇ ਬਦਲੇ ’ਚ ਉਨ੍ਹਾਂ ’ਤੇ ਡਾਗਾਂ ਵਰ੍ਹਾਈਆਂ ਜਾ ਰਹੀਆਂ ਹਨ ਤੇ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ