ਪੂਜਨੀਕ ਗੁਰੂ ਜੀ ’ਤੇ ਲਾਏ ਗਏ ਦੋਸ਼ ਬੇਬੁਨਿਆਦ,

anmol bachan

ਪ੍ਰੋਡਕਸ਼ਨ ਵਾਰੰਟ ਮਾਮਲੇ ’ਚ ਲੜਾਂਗੇ ਕਾਨੂੰਨੀ ਲੜਾਈ : ਪ੍ਰਬੰਧਕੀ ਕਮੇਟੀ

ਸਰਸਾ: ਡੇਰਾ ਸੱਚਾ ਸੌਦਾ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਜ਼ਿਲ੍ਹਾ ਫਰੀਦਕੋਟ ’ਚ 2015 ’ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਇਹ ਸਾਰੇ ਦੋਸ਼ ਬੇਬੁਨਿਆਦ ਹਨ ਜੋ ਕਿਸੇ ਸਾਜਿਸ਼ ਦਾ ਨਤੀਜਾ ਹਨ ਜਿਲ੍ਹਾ ਫਰੀਦਕੋਟ ਦੀ ਅਦਾਲਤ ਵੱਲੋਂ ਜਾਰੀ ਕੀਤੇ ਪ੍ਰੋਡਕਸ਼ਨ ਵਰੰਟ ਖਿਲਾਫ਼ ਕਾਨੂੰਨੀ ਲੜਾਈ ਲੜੀ ਜਾਏਗੀ

ਪ੍ਰਬੰਧਕੀ ਕਮੇਟੀ ਮੈਂਬਰਾਂ ਨੇ ਆਖਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਪਵਿੱਤਰ ਗੁਰਬਾਣੀ ਸਮੇਤ ਸਾਰੇ ਧਰਮਾਂ ਤੇ ਉਨ੍ਹਾਂ ਦੇ ਪਵਿੱਤਰ ਗ੍ਰੰਥਾਂ ਦਾ ਸਤਿਕਾਰ ਕਰਦੇ ਹਨ ਕਮੇਟੀ ਨੇ ਆਖਿਆ ਕਿ ਪੂਜਨੀਕ ਗੁਰੂ ਜੀ ਨੇ ਸੰਨ 2015 ’ਚ ਹੀ ਜਦੋਂ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ, ਉਦੋਂ ਹੀ ਇਹਨਾਂ ਘਟਨਾਵਾਂ ਨੂੰ ਘੋਰ ਪਾਪ ਦੱਸਦਿਆਂ ਇਸ ਦੀ ਸਖ਼ਤ ਨਿੰਦਾ ਕੀਤੀ ਸੀ ਕਮੇਟੀ ਨੇ ਕਿਹਾ ਕਿ ਪੂਜਨੀਕ ਗੁਰੂ ਜੀ ਖਿਲਾਫ਼ ਬੇਅਦਬੀ ਦੇ ਲਾਏ ਸਾਰੇ ਦੋਸ਼ ਬੇਬੁਨਿਆਦ ਹਨ , ਕਿਉਂਕਿ ਪੂਜਨੀਕ ਗੁਰੂ ਜੀ ਨੇ ਕਰੋੜਾਂ ਲੋਕਾਂ ਨੂੰ ਸਾਰੇ ਧਰਮਾਂ ਦਾ ਆਦਰ ਕਰਨ ਦੀ ਸਿੱਖਿਆ ਦਿੱਤੀ ਹੈ ਅਤੇ ਆਪ ਜੀ ਦੀ ਸਿੱਖਿਆ ’ਤੇ ਚੱਲਦਿਆਂ ਵੱਖ-ਵੱਖ ਧਰਮਾਂ ਨਾਲ ਸਬੰਧਿਤ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਆਪਸ ’ਚ ਸਦਭਾਵਨਾ ਤੇ ਭਾਈਚਾਰੇ ਨਾਲ ਰਹਿੰਦੀ ਹੈ

ਕਮੇਟੀ ਮੈਂਬਰਾਂ ਨੇ ਕਿਹਾ ਕਿ ਅਸਲ ’ਚ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਜਿਸ ਕਾਰਨ ਡੇਰਾ ਸੱਚਾ ਸੌਦਾ, ਪੂਜਨੀਕ ਗੁਰੂ ਜੀ ਅਤੇ ਸ਼ਰਧਾਲੂਆਂ ਖਿਲਾਫ਼ ਤਰ੍ਹਾਂ -ਤਰ੍ਹਾਂ ਦੇ ਦੋਸ਼ ਲਾਏ ਜਾ ਰਹੇ ਹਨ ਉਹਨਾਂ ਕਿਹਾ ਕਿ ਇਹ ਸਾਰਾ ਕੁਝ ਸਵਾਰਥੀ ਆਗੂਆਂ ਦੀ ਚਾਲ ਹੈ , ਜੋ ਡੇਰਾ ਸੱਚਾ ਸੌਦਾ ਨੂੰ ਬਿਨ੍ਹਾਂ ਵਜ੍ਹਾ ਉਲਝਾਉਣਾ ਚਾਹੁੰਦੇ ਹਨ ਕਮੇਟੀ ਮੈਂਬਰਾਂ ਨੇ ਆਖਿਆ ਕਿ ਇਸ ਤੋਂ ਪਹਿਲਾਂ ਸੀਬੀਆਈ ਬੇਅਦਬੀ ਦੇ ਮਾਮਲੇ ’ਚ ਡੇਰਾ ਸ਼ਰਧਾਲੂਆਂ ਦੇ ਹਰ ਤਰ੍ਹਾਂ ਦੇ ਵਿਗਿਆਨਕ ਟੈਸਟ ਕਰਕੇ ਉਨ੍ਹਾਂ ਨੂੰ ਨਿਰਦੋਸ਼ ਕਰਾਰ ਦੇ ਚੁੱਕੀ ਹੈ

ਕਮੇਟੀ ਮੈਂਬਰਾਂ ਨੇ ਹੈਰਾਨੀ ਪ੍ਰਗਟ ਕਰਦਿਆਂ ਆਖਿਆ ਕਿ ਦੇਸ਼ ਦੀ ਇੱਕ ਏਜੰਸੀ ਵੱਲੋਂ ਕਲੀਨ ਚਿੱਟ ਦਿੱਤੇ ਜਾਣ ਦੇ ਬਾਵਜ਼ੂਦ ਪੂਜਨੀਕ ਗੁਰੂ ਜੀ ਅਤੇ ਡੇਰਾ ਸ਼ਰਧਾਲੂਆਂ ਨੂੰ ਝੂਠੇ ਕੇਸਾਂ ’ਚ ਉਲਝਾਉਣ ਦਾ ਸਿਲਸਿਲਾ ਸ਼ਰ੍ਹੇਆਮ ਸਿਆਸੀ ਚਾਲਾਂ ਦਾ ਨਤੀਜਾ ਹੈ ਉਹਨਾਂ ਕਿਹਾ ਕਿ ਝੂਠ ਦੇ ਪੈਰ ਨਹੀਂ ਹੁੰਦੇ, ਸੱਚ ਜਿੱਤ ਦੀ ਹੀ ਹੋਣੀ ਹੈ ਸਾਨੂੰ ਨਿਆਂਪਾਲਿਕਾ ’ਤੇ ਭਰੋਸਾ ਹੈ ਝੂਠ ਬੇਨਕਾਬ ਹੋਵੇਗਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ