ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਆ ਰਹੀ ਹੈ ਰਕਮ, ਕਿਸੇ ਦੇ ਕਣਕ ਦੀ ਵਟਕ ਦੀ, ਕਿਸੇ ਦੇ ਖਾਤੇ ਮੁਆਵਜੇ ਦੀ ਰਕਮ

ਕਿਸਾਨਾਂ (Farmers) ਨੇ ਕੀਤਾ ਪੰਜਾਬ ਸਰਕਾਰ ਦਾ ਧੰਨਵਾਦ

ਫਾਜਿ਼ਲਕਾ (ਰਜਨੀਸ਼ ਰਵੀ)। ਇਕ ਪਾਸੇ ਜਿੱਥੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਉਨ੍ਹਾਂ ਵੱਲੋਂ ਵੇਚੀ ਜਾ ਰਹੀ ਕਣਕ ਦੀ ਅਦਾਇਗੀ ਆ ਰਹੀ ਹੈ ਉਥੇ ਕੁਝ ਕਿਸਾਨ ਅਜਿਹੇ ਵੀ ਸਨ ਜਿੰਨ੍ਹਾਂ ਦੀ ਫਸਲ ਮਾਰਚ ਮਹੀਨੇ ਪਈ ਬੇਮੌਸਮੀ ਬਰਸਾਤ ਕਾਰਨ ਨੁਕਸਾਨੀ ਗਈ ਸੀ, ਪਰ ਪੰਜਾਬ ਸਰਕਾਰ ਦੇ ਉਪਰਾਲੇ ਨਾਲ ਉਨ੍ਹਾਂ ਦੇ ਖਾਤਿਆਂ ਵਿਚ ਵੀ ਮੁਆਵਜੇ ਦੀ ਰਕਮ ਆ ਰਹੀ ਹੈ, ਜਿਸ ਨਾਲ ਉਨ੍ਹਾਂ ਲਈ ਕੁਦਰਤ ਦੀ ਕਰੋਪੀ ਦੀ ਪਈ ਮਾਰ ਸਹਾਰਨੀ ਕੁਝ ਸੌਖੀ ਹੋ ਗਈ ਹੈ।

ਫਾਜਿ਼ਲਕਾ ਜਿ਼ਲ੍ਹੇ ਵਿਚ ਮਾਰਚ ਵਿਚ ਬਰਸਾਤਾਂ ਤੇ ਗੜ੍ਹੇਮਾਰੀ ਨੇ ਕਈ ਥਾਂਈ ਕਾਫੀ ਨੁਕਸਾਨ ਕੀਤਾ ਸੀ ਅਤੇ 13 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਖੁਦ ਅਬੋਹਰ ਵਿਖੇ ਆ ਕੇ ਮੁਆਵਜਾ ਰਾਸ਼ੀ ਦੇ ਚੈਕ ਕਿਸਾਨਾਂ ਨੂੰ ਵੰਡ ਕੇ ਗਏ ਸਨ। ਇਹ ਵਾਰ ਪਹਿਲੀ ਵਾਰ ਹੋਇਆ ਸੀ ਕਿ ਸਿਰਫ ਦੋ ਹਫਤਿਆਂ ਵਿਚ ਹੀ ਗਿਰਦਾਵਰੀ ਕਰਵਾ ਕੇ ਸਰਕਾਰ ਨੇ ਮੁਆਵਜਾ ਦੇਣ ਦਾ ਕੰਮ ਆਰੰਭ ਕਰ ਦਿੱਤਾ ਸੀ।

Farmers

ਪਿੰਡ ਬਹਿਕ ਖਾਸ ਦੇ ਕਿਸਾਨ ਖਰੈਤ ਲਾਲ ਪੁੱਤਰ ਬੂਲਾ ਰਾਮ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਆਖਦਾ ਹੈ ਕਿ ਪਿਛਲੇ ਮਹੀਨੇ ਪਏ ਭਾਰੀ ਮੀਂਹ ਤੇ ਗੜੇਮਾਰੀ ਨਾਲ ਉਨ੍ਹਾਂ ਦੇ ਪਰਿਵਾਰ ਦੀ ਲਗਭਗ 5 ਏਕੜ ਜਮੀਨ ਤੇ ਬੀਜੀ ਕਣਕ ਦੀ ਫਸਲ ਦਾ ਖਰਾਬਾ ਹੋਇਆ ਸੀ ਜਿਸ ਕਾਰਨ ਉਹ ਕਾਫੀ ਚਿੰਤਤ ਸਨ, ਪਰ ਇਹ ਪਹਿਲੀ ਵਾਰ ਹੋਇਆ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਥੋੜੇ ਸਮੇਂ ਵਿੱਚ ਹੀ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਦਿੱਤਾ ਹੈ। ਉਸਨੇ ਕਿਹਾ ਕਿ ਪਹਿਲਾ ਵੀ ਕਈ ਸਰਕਾਰਾਂ ਆਈਆਂ ਤੇ ਚਲੀਆਂ ਗਈਆਂ ਪਰ ਕਿਸੇ ਸਰਕਾਰ ਨੇ ਫਸਲਾਂ ਦੀ ਕਟਾਈ ਤੋਂ ਪਹਿਲਾ ਖਰਾਬੇ ਦਾ ਮੁਆਵਜ਼ਾ ਨਹੀਂ ਦਿੱਤਾ। ਉਸਨੇ ਕਿਹਾ ਕਿ ਉਹ ਸਰਕਾਰ ਦੇ ਧੰਨਵਾਦੀ ਹਨ ਕਿ ਸਰਕਾਰ ਨੇ ਉਨ੍ਹਾਂ ਦੀ ਸਾਰ ਲਈ ਤੇ ਬਣਦਾ ਮੁਆਵਜ਼ਾ ਦਿੱਤਾ।

ਫਸਲ ਦੇ ਖਰਾਬੇ ਦਾ ਮੁਆਵਜ਼ਾ ਪੰਜਾਬ ਸਰਕਾਰ ਵੱਲੋਂ ਦੇ ਦਿੱਤਾ ਗਿਆ ਹੈ

ਪਿੰਡ ਮੌਜਮ ਦੇ ਕਿਸਾਨ ਸੁਰਜੀਤ ਕੁਮਾਰ ਨੇ ਕਿਹਾ ਕਿ 2 ਏਕੜ ਫਸਲ ਦੇ ਖਰਾਬੇ ਦਾ ਮੁਆਵਜ਼ਾ ਪੰਜਾਬ ਸਰਕਾਰ ਵੱਲੋਂ ਦੇ ਦਿੱਤਾ ਗਿਆ ਹੈ ਤੇ ਉਹ ਪੰਜਾਬ ਸਰਕਾਰ ਦੇ ਧੰਨਵਾਦੀ ਹਨ। ਪਵਨ ਕੁਮਾਰ ਨੇ ਦੱਸਿਆ ਕਿ ਉਸਦੀ 3 ਏਕੜ ਫਸਲ ਦੇ ਪਿਛਲੇ ਮਹੀਨੇ ਭਾਰੀ ਬਰਸਾਤਾਂ ਤੇ ਗੜ੍ਹੇਮਾਰੀ ਨਾਲ ਹੋਏ ਖਰਾਬੇ ਦਾ ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਬੈਂਕ ਖਾਤੇ ਰਾਹੀਂ ਦੇ ਦਿੱਤਾ ਗਿਆ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਦਫਤਰ ਦੇ ਗੇੜੇ ਨਹੀਂ ਮਾਰਨੇ ਪਏ ਦੇ ਖਰਾਬੇ ਦੇ ਪੈਸੇ ਬਿਨ੍ਹਾਂ ਕਿਸੇ ਦਫ਼ਤਰ ਗਿਆਂ ਉਨ੍ਹਾਂ ਦੇ ਖਾਤਿਆਂ ਵਿੱਚ ਆਏ ਹਨ।

ਉਨ੍ਹਾਂ ਨੇ ਕਿਹਾ ਕਿ ਇਸ ਵਾਰ ਪਹਿਲੀ ਵਾਰ ਹੋਇਆ ਹੈ ਕਿ ਗਿਰਦਾਵਰੀ ਦਾ ਕੰਮ ਪੂਰੀ ਤਰਾਂ ਪਾਰਦਰਸ਼ੀ ਤਰੀਕੇ ਨਾਲ ਅਤੇ ਖੇਤਾਂ ਵਿਚ ਜਾ ਕੇ ਹੋਇਆ ਹੈ ਅਤੇ ਕੋਈ ਵੀ ਪ੍ਰਭਾਵਿਤ ਕਿਸਾਨ ਨਹੀਂ ਰਿਹਾ ਜਿਸ ਦੇ ਨੁਕਸਾਨ ਨੂੰ ਪਟਵਾਰੀ ਨੇ ਦਰਜ ਨਾ ਕੀਤਾ ਹੋਵੇ ਤੇ ਸਰਕਾਰ ਵੱਲੋਂ ਉਸ ਨੂੰ ਫਸਲ ਦਾ ਬਣਦਾ ਮੁਆਵਜ਼ਾ ਨਾ ਮਿਲਿਆ ਹੋਵੇ। ਪਿੰਡ ਮੌਜਮ ਦੇ ਕਿਸਾਨ ਕ੍ਰਿਸ਼ਨ ਚੰਦ ਨੇ ਵੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੂੰ ਆਪਣੀ ਫਸਲ ਦੇ ਖਰਾਬੇ ਦਾ ਮੁਆਵਜ਼ਾ ਮਿਲ ਗਿਆ ਹੈ।

ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਪਿੰਡ ਮੌਜਮ ਦੇ ਰਹਿਣ ਵਾਲੇ ਕਿਸਾਨ ਇੰਦਰਜੀਤ ਕੁਮਾਰ ਨੇ ਦੱਸਿਆ ਕਿ ਪਿਛਲੇ ਮਹੀਨੇ ਮਾਰਚ ਮਹੀਨੇ ਪਈਆਂ ਭਾਰੀ ਬਰਸਾਤਾਂ ਤੇ ਗੜ੍ਹੇਮਾਰੀ ਨਾਲ ਉਸਦੀ ਫਸਲ ਖਰਾਬ ਹੋ ਗਈ ਤੇ ਪੰਜਾਬ ਸਰਕਾਰ ਵੱਲੋਂ ਉਸਨੂੰ ਉਸਦੀ ਫਸਲ ਦਾ ਬਣਦਾ ਮੁਆਵਜ਼ਾ ਮੁਹੱਈਆ ਕਰਵਾਇਆ ਗਿਆ। ਕਿਸਾਨ ਨੇ ਕਿਹਾ ਕਿ ਉਸ ਨੇ ਤਾਂ ਕਦੇ ਸੋਚਿਆ ਵੀ ਨਹੀਂ ਸੀ ਕਿ ਪੰਜਾਬ ਸਰਕਾਰ ਇੰਨ੍ਹੀ ਛੇਤੀ ਉਨ੍ਹਾਂ ਦੀ ਮਦਦ ਕਰੇਗੀ।

ਮੁਆਵਜਾ ਰਾਸ਼ੀ ਦੀ ਵੰਡ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ : ਡਿਪਟੀ ਕਮਿਸ਼ਨਰ

Grain Market

ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦੱਸਿਆ ਕਿ ਮਾਰਚ ਮਹੀਨੇ ਪਈਆਂ ਬੇਮੌਸਮੀ ਬਰਸਾਤਾਂ ਕਾਰਨ ਜਿ਼ਲ੍ਹੇ ਦੇ 10041 ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਸੀ। ਇਸ ਤਹਿਤ ਸਰਕਾਰ ਤੋਂ ਪ੍ਰਾਪਤ ਮੁਆਵਜਾ ਰਾਸ਼ੀ ਦੀ ਵੰਡ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਫਸਲਾਂ ਦੇ ਨਾਲ ਨਾਲ ਜਿੰਨ੍ਹਾਂ ਦੇ ਮਕਾਨਾਂ ਨੂੰ ਨੁਕਸਾਨ ਹੋਇਆ ਸੀ ਉਨ੍ਹਾਂ ਨੂੰ ਮੁਆਵਜਾ ਦਿੱਤਾ ਜਾ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।