ਕੇਂਦਰ ਸਰਕਾਰ ਦੀ ਨਫ਼ਰਤ ਤੇ ਵੰਡ ਪਾਊ ਏਜੰਡੇ ਖਿਲਾਫ਼ ਇਕਜੁੱਟ ਹੋਣਾ ਸਮੇਂ ਦੀ ਲੋੜ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਆਮ ਆਦਮੀ ਪਾਰਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਤੇ ਬੁਢਲਾਡਾ ਤੋਂ ਵਿਧਾਇਕ ਪਿੰ੍ਰਸੀਪਲ ਬੁੱਧ ਰਾਮ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗਿ੍ਰਫ਼ਤਾਰੀ ਨਾਲ ਇੰਡੀਆ ਗੱਠਜੋੜ ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਸਮੇਤ ਪੰਜਾਬ ਨੂੰ ਬਚਾਉਣ ਲਈ ਗੱਠਜੋੜ ਨੂੰ ਮਜ਼ਬੂਤ ਕਰਨ ਦੀ ਲੋੜ ਅਤੇ ਸਮੇਂ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਮਾਮਲੇ ਵਿੱਚ ਨਵੇਂ ਤੱਥ ਉਜਾਗਰ ਹੋਣ ਤੋਂ ਬਾਅਦ ਹੀ ਮਾਨਯੋਗ ਅਦਾਲਤ ਤੇ ਹੁਕਮਾਂ ਤੇ ਹੀ ਗਿ੍ਰਫ਼ਤਾਰ ਕੀਤਾ ਗਿਆ ਹੈ ਨਾ ਕਿ ਆਮ ਆਦਮੀ ਪਾਰਟੀ ਵੱਲੋਂ ਇਹ ਗਿ੍ਰਫ਼ਤਾਰੀ ਕੀਤੀ ਗਈ ਹੈ। (Khaira)
ਬੁੱਧਰਾਮ ਅੱਜ ਪਟਿਆਲਾ ਵਿਖੇ 2 ਅਕਤੂਬਰ ਨੂੰ ਹੋਣ ਵਾਲੇ ਸਮਾਗਮ ਸਬੰਧੀ ਪੁੱਜੇ ਹੋਏ ਸਨ। ਖਹਿਰਾ ਮਾਮਲੇ ਤੇ ਪੁੱਛੇ ਗਏ ਸੁਆਲ ਦੇ ਜਵਾਬ ਵਿੱਚ ਉਨ੍ਹਾਂ ਅੱਗੇ ਕਿਹਾ ਕਿ ਉਹਨ੍ਹਾਂ ਦੇ ਸੁਪਰੀਮੋਂ ਅਰਵਿੰਦ ਕੇਜਰੀਵਾਲ ਵੱਲੋਂ ਪਹਿਲਾ ਹੀ ਖਹਿਰਾ ਦੀ ਗਿ੍ਰਫ਼ਤਾਰੀ ਤੇ ਇੰਡੀਆ ਗੱਠਜੋੜ ਵਿੱਚ ਕਿਸੇ ਕਿਸਮ ਦੀ ਤਰੇੜ ਨਾ ਆਉਣ ਸਬੰਧੀ ਆਖ ਦਿੱਤਾ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਪੰਜਾਬ ਦੇ ਕਾਂਗਰਸੀ ਇਸ ਮਾਮਲੇ ਤੇ ਪੰਜਾਬ ਸਰਕਾਰ ਨੂੰ ਘੇਰ ਰਹੇ ਹਨ ਅਤੇ ਉਹ ਗੱਠਜੋੜ ਦੇ ਖਿਲਾਫ਼ ਹਨ ਤਾ ਉਨ੍ਹਾਂ ਕਿਹਾ ਕਿ ਇਹ ਹਾਈਕਮਾਂਡ ਦਾ ਕੰਮ ਹੈ ਅਤੇ ਹਾਈਕਮਾਂਡ ਜੋਂ ਫੈਸਲਾ ਕਰਦੀ ਹੈ, ਉਹ ਹਰੇਕ ਪਾਰਟੀ ਦੇ ਆਗੂ ਤੇ ਵਰਕਰ ਨੂੰ ਮੰਨਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਭਾਦਸੋਂ ਤੋਂ ਸਰਕਾਰੀ ਬੱਸਾਂ ਦੇ ਟਾਇਮ ਮਿਸ ਰਹਿਣ ਕਾਰਨ ਸਵਾਰੀਆਂ ਤੇ ਵਿਦਿਆਰਥੀ ਪ੍ਰੇਸ਼ਾਨ
ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਅੰਦਰ ਨਫਰਤ ਅਤੇ ਵੰਡ ਪਾਊ ਕੰਮ ਕਰ ਰਹੀ ਹੈ ਅਤੇ ਮਨੀਪੁਰ ਦੀਆਂ ਘਟਨਾਵਾਂ ਸਭ ਦੇ ਸਾਹਮਣੇ ਹਨ। ਬੁੱਧਰਾਮ ਨੇ ਕਿਹਾ ਕਿ ਪੰਜਾਬ ਅੰਦਰ ਭਗਵੰਤ ਮਾਨ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ ਰਾਤ ਕੰਮ ਰਹੀ ਹੈ, ਜਿਸ ਦੇ ਨਤੀਜ਼ੇ ਵਜੋਂ ਹੀ ਸਿੱਖਿਆ ਅਤੇ ਸਿਹਤ ਸਹੂਲਤਾਂ ਵਿੱਚ ਵੱਡਾ ਸੁਧਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਵਿਰੋਧੀਆਂ ਨੂੰ ਪੰਜਾਬ ਦਾ ਵਿਕਾਸ ਹਜਮ ਨਹੀਂ ਹੋ ਰਿਹਾ, ਪਰ ਸਰਕਾਰ ਦਾ ਧਿਆਨ ਲੋਕਾਂ ਲਈ ਅਤੇ ਪੰਜਾਬ ਨੂੰ ਮੁੜ ਤਰੱਕੀਆਂ ਦੇ ਲਿਜਾਣ ਲਈ ਲੱਗਿਆ ਹੋਇਆ ਹੈ। (Khaira)