
ਸੋਨ ਤਮਗਾ ਜੇਤੂ ਖਿਡਾਰੀ ਨੂੰ ਮਿਲਣਗੇ 1-1 ਕਰੋੜ ਰੁਪਏ (Amritsar News)
(ਰਾਜਨ ਮਾਨ) ਅੰਮ੍ਰਿਤਸਰ। ਏਸ਼ੀਅਨ ਕੱਪ ਜੇਤੂ ਹਾਕੀ ਟੀਮ ਦੇ ਮੈਂਬਰ ਹਰਮਨਪ੍ਰੀਤ ਸਿੰਘ, ਸ: ਹਾਰਦਿਕ ਸਿੰਘ, ਸ: ਸ਼ਮਸ਼ੇਰ ਸਿੰਘ, ਸ: ਜਰਮਨਪ੍ਰੀਤ ਸਿੰਘ, ਸ: ਮਨਦੀਪ ਸਿੰਘ, ਸ: ਮਨਪ੍ਰੀਤ ਸਿੰਘ, ਸ: ਗੁਰਜੰਟ ਸਿੰਘ, ਸ: ਸੁਰਜੀਤ ਸਿੰਘ ਦੇ ਅੰਮ੍ਰਿਤਸਰ ਏਅਰਪੋਰਟ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਸਵਾਗਤ ਕੀਤਾ। (Amritsar News) ਇਸ ਮੌਕੇ ਸੰਸਦ ਮੈਂਬਰ ਸ: ਗੁਰਜੀਤ ਸਿੰਘ ਔਜਲਾ, ਵਿਧਾਇਕ ਡਾ. ਅਜੈ ਗੁਪਤਾ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਚੇਅਰਮੈਨ ਜਸਪ੍ਰੀਤ ਸਿੰਘ, ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸ੍ਰੀ ਮਨੀਸ਼ ਅਗਰਵਾਲ, ਅੰਤਰਰਾਸ਼ਟਰੀ ਹਾਕੀ ਖਿਡਾਰੀ ਜੁਗਰਾਜ ਸਿੰਘ, ਰਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।
ਏਅਰਪੋਰਟ ਪੁੱਜਣ ਤੇ ਹਾਕੀ ਖਿਡਾਰੀਆਂ ਦਾ ਸਵਾਗਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਤਲਵਾੜ ਨੇ ਕਿਹਾ ਕਿ ਹਾਂਗਜੂ ਵਿਖੇ ਏਸ਼ੀਅਨ ਗੇਗਜ਼ ਵਿਚ ਪੰਜਾਬ ਦੇ ਖਿਡਾਰੀਆਂ ਨੇ ਪਿਛਲੇ 72 ਵਰ੍ਹਿਆਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਨਵੀਂ ਖੇਡ ਨੀਤੀ ਤਹਿਤ ਇਸ ਵਾਰ ਪਹਿਲੀ ਵਾਰ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣ ਗਏ 48 ਪੰਜਾਬੀ ਖਿਡਾਰੀਆਂ ਨੂੰ ਤਿਆਰੀ ਲਈ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਗਏ ਸਨ। (Amritsar News)

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਦੀ ਵਜ੍ਹਾ ਆਈ ਸਾਹਮਣੇ, ਸਚਿਨ ਥਾਪਨ ਨੇ ਦੱਸੀ ਸਾਰੀ ਕਹਾਣੀ
ਸ੍ਰੀ ਤਲਵਾੜ ਨੇ ਦੱਸਿਆ ਕਿ ਹਾਕੀ ਵਿੱਚ ਚੌਥੀ ਵਾਰ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਕੁੱਲ 10 ਖਿਡਾਰੀ ਪੰਜਾਬ ਵਿਚੋਂ ਸਨ। ਉਨਾਂ ਦੱਸਿਆ ਕਿ ਹਾਕੀ ਮੈਚਾਂ ਵਿੱਚ ਭਾਰਤ ਨੇ ਕੁੱਲ 68 ਗੋਲ ਕੀਤੇ, ਜਿਨਾਂ ਵਿੱਚੋਂ ਕੇਵਲ ਪੰਜਾਬੀ ਖਿਡਾਰੀਆਂ ਨੇ 43 ਗੋਲ ਕੀਤੇ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੋਨ ਤਮਗਾ ਜੇਤੂ ਖਿਡਾਰੀਆਂ ਨੂੰ 1-1 ਕਰੋੜ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।