Nangal Dam: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਤੇ ਹਰਿਆਣਾ ਦਾ ਪਾਣੀਆਂ ਦਾ ਮੁੱਦਾ ਲਗਾਤਾਰ ਭਖਦਾ ਜਾ ਰਿਹਾ ਹੈ। ਅੱਜ ਫਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੰਗਲ ਡੈਮ ਪਹੁੰਚੇ। ਮਾਨ ਨੇ ਨੰਗਲ ਡੈਮ ’ਤੇ ਕਿਹਾ ਕਿ ਬੀਬੀਐੱਮਬੀ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਿਹੜਾ ਕਿ ਪੰਜਾਬ ਦੇ ਅਧਿਕਾਰੀਆ ’ਤੇ ਸਿੱਧਾ ਹਮਲਾ ਹੈ, ਇਸ ਚੀਜ ਨੂੰ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। Nangal Dam
ਮਾਨ ਨੇ ਕਿਹਾ ਕਿ ਬੀਬੀਐੱਮਬੀ ਇਹ ਸਭ ਕੇਂਦਰ ਦੇ ਇਸ਼ਾਰਿਆਂ ’ਤੇ ਕਰ ਰਹੀ ਹੈ। ਮਾਨ ਨੇ ਅੱਗੇ ਕਿਹਾ ਕਿ ਅਸੀਂ ਇਹ ਸਭ ਪੰਜਾਬ ਦੇ ਕਿਸਾਨਾਂ ਦਾ ਪਾਣੀ ਬਚਾਉਣ ਲਈ ਕਰ ਰਹੇ ਹਾਂ ਪਰ ਅਜੇ ਤੱਕ ਇਸ ’ਤੇ ਕੋਈ ਕਿਸਾਨ ਆਗੂ ਦਾ ਇੱਕ ਵੀ ਬਿਆਨ ਤੱਕ ਨਹੀਂ ਆਇਆ ਹੈ। ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਸਿਰਫ ਹਾਈਵੇਅ ਹੀ ਰੋਕ ਸਕਦੇ ਹਨ। ਜ਼ਿਕਰਯੋਗ ਹੈ ਕਿ ਨੰਗਲ ਡੈਮ ’ਤੇ ਆਪ ਪਾਰਟੀ ਦੇ ਆਗੂਆਂ ਨੇ ਬੀਬੀਐੱਮਬੀ ਖਿਲਾਫ ਧਰਨਾ ਲਾਇਆ ਹੋਇਆ ਹੈ, ਉਸ ਜਗ੍ਹਾ ’ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਪਹੁੰਚੇ ਹੋਏ ਹਨ। Nangal Dam
ਇਹ ਖਬਰ ਵੀ ਪੜ੍ਹੋ : Virat Kohli: ਭਾਰਤੀਆਂ ਲਈ ਅਹਿਮ ਖਬਰ, ਵਿਰਾਟ ਕੋਹਲੀ ਨੇ ਲਿਆ ਫ਼ੈਸਲਾ, ਪੜ੍ਹੋ ਪੂਰੀ ਰਿਪੋਰਟ