ਹਮਲਾਵਰਾਂ ਨੇ ਕਾਰ ਚਾਲਕ ਨੂੰ ਮਾਰੀ ਗੋਲੀ

Crime News
ਜ਼ਖਮੀ ਹਿਮਾਂਸ਼ੂ ਸਿੰਗਲਾ ਦੇ ਘਰ ਪਹੁੰਚੇ ਵਿਧਾਇਕ ਗੋਇਲ

ਜ਼ਖਮੀ ਹਿਮਾਂਸ਼ੂ ਸਿੰਗਲਾ ਦੇ ਘਰ ਪਹੁੰਚੇ ਵਿਧਾਇਕ ਗੋਇਲ, ਕਿਹਾ, ਸ਼ਰਾਰਤੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦੇਵਾਂਗੇ

(ਬਲਕਾਰ ਸਿੰਘ) ਖਨੌਰੀ। ਬੀਤੇ ਦਿਨੀਂ ਸਥਾਨਕ ਸ਼ਹਿਰ ਖਨੌਰੀ ਵਿਖੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕਾਰ ਖੋਹਣ ਦੀ ਨੀਅਤ ਨਾਲ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਸੀ, ਜ਼ਖਮੀ ਹਾਲਤ ਵਿਚ ਕਾਰ ਮਾਲਕ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। (Crime News) ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਖਨੌਰੀ ਦੇ ਇੰਚਾਰਜ ਸੋਰਭ ਸਭਰਵਾਲ ਨੇ ਦੱਸਿਆ ਕਿ ਹਿਮਾਂਸੂ ਸਿੰਗਲਾ ਪੁੱਤਰ ਪਰਸ ਰਾਮ ਸਿੰਗਲਾ ਵਾਸੀ ਵਾਰਡ ਨੰਬਰ 5 ਖਨੌਰੀ ਮੇਨ ਸੜਕ ’ਤੇ ਆਪਣੀ ਕਾਰ ਖੜ੍ਹੀ ਕਰਕੇ ਰਾਤ ਕਰੀਬ 8 ਵਜੇ ਜਦੋਂ ਉਹ ਕਾਰ ਵਿੱਚੋਂ ਸਮਾਨ ਕੱਢ ਕੇ ਵਾਪਸ ਘਰ ਮੁੜਨ ਲੱਗਾ ਤਾਂ 2 ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਕੋਲੋਂ ਗੱਡੀ ਦੀ ਚਾਬੀ ਖੋਹਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਚਾਬੀ ਨਹੀਂ ਦਿੱਤੀ, ਜਿਸਦੇ ਚਲਦੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਿਚੋਂ ਇਕ ਨੌਜਵਾਨ ਨੇ ਹਿਮਾਂਸ਼ੂ ਸਿੰਗਲਾ ’ਤੇ ਗੋਲੀ ਚਲਾ ਦਿੱਤੀ ਜੋ ਕਿ ਉਸ ਦੀ ਲੱਤ ਵਿੱਚ ਲੱਗੀ, ਗੋਲੀ ਦੀ ਆਵਾਜ਼ ਸੁਣ ਕੇ ਲੋਕਾਂ ਦਾ ਇਕੱਠ ਹੁੰਦਾ ਵੇਖ ਦੋਵੇਂ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨ ਫਰਾਰ ਹੋ ਗਏ।

ਇਹ ਵੀ ਪੜ੍ਹੋ : ਮੋਟਰਸਾਈਕਲ ਖੰਭੇ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ

ਪੁਲਿਸ ਨੇ ਜਖਮੀ ਹਿਮਾਸ਼ੂ ਸਿੰਗਲਾ ਦੇ ਬਿਆਨਾਂ ’ਤੇ ਦੋ ਨਾਮਾਲੂਮ ਮੋਟਰਸਾਈਕਲ ਸਵਾਰ ਨੌਜਵਾਨਾਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਕਿਸੇ ਨੂੰ ਵੀ ਸ਼ਹਿਰ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਵਿਧਾਇਕ ਨੇ ਜਖਮੀ ਦਾ ਹਾਲ-ਚਾਲ ਪੁੱਛਿਆ

ਦੂਜੇ ਪਾਸੇ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਹਿਮਾਂਸ਼ੂ ਸਿੰਗਲਾ ਦੇ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਕੋਲੋਂ ਹਸਪਤਾਲ ਵਿਚ ਜੇਰੇ ਇਲਾਜ ਹਿਮਾਂਸ਼ੂ ਸਿੰਗਲਾ ਬਾਰੇ ਜਾਣਕਾਰੀ ਹਾਸਲ ਕਰਦਿਆਂ ਹਾਲ-ਚਾਲ ਜਾਣਿਆ ਅਤੇ ਉਸਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਵਿਧਾਇਕ ਗੋਇਲ ਨੇ ਹਿਮਾਂਸ਼ੂ ਸਿੰਗਲਾ ਦੇ ਪਰਿਵਾਰ ਦੇ ਨਾਲ-ਨਾਲ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ। (Crime News)

ਹਲਕੇ ਅੰਦਰ ਸ਼ਰਾਰਤੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਪੁਲਿਸ ਨੂੰ ਸਖ਼ਤ ਨਿਰਦੇਸ਼ ਦੇਸ਼ ਦਿੱਤੇ ਗਏ ਹਨ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ। ਦੋਸ਼ੀਆਂ ਨੂੰ ਫੜਨ ਲਈ ਪੁਲਿਸ ਵੱਲੋਂ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ, ਦੋਸ਼ੀ ਜਲਦੀ ਸਲਾਖਾਂ ਪਿੱਛੇ ਹੋਣਗੇ। ਇਸ ਮੌਕੇ ਓ ਐਸ ਡੀ ਰਕੇਸ਼ ਕੁਮਾਰ ਗੁਪਤਾ ਵਿੱਕੀ, ਡੀ ਐਸ ਪੀ ਮਨੋਜ ਗੋਰਸ਼ੀ, ਐਸ ਐਚ ਓ ਸੋਰਵ ਸਭਰਵਾਲ, ਨਗਰ ਪੰਚਾਇਤ ਦੇ ਸਾਬਕਾ ਵਾਈਸ ਪ੍ਰਧਾਨ ਤਰਸੇਮ ਚੰਦ ਸਿੰਗਲਾ, ਸਾਬਕਾ ਪ੍ਰਧਾਨ ਗਿਰਧਾਰੀ ਲਾਲ, ਸੁਰਿੰਦਰ ਸਿੰਘ ਕਰੌਦਾ, ਸੁਰਜੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ, ਜੋਰਾ ਸਿੰਘ ਸਾਬਕਾ ਪ੍ਰਧਾਨ, ਵਿਸਾਲ ਕਾਸਲ, ਅਨੀਲ ਕੁਮਾਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।