ਅਸਲਾ ਲਾਇਸੰਸ ਧਾਰਕਾਂ ਦੇ ਪਿਛੋਕੜ ਦੀ ਹੋਵੇਗੀ ਜਾਂਚ : ਡੀਜੀਪੀ

Background, Arms License, Holders, Checked, DGP Suresh Arora

ਪੁਲਿਸ-ਪਬਲਿਕ ਮੀਟਿੰਗ ਦੌਰਾਨ ਡੀਜੀਪੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਗੁਰਪ੍ਰੀਤ ਸਿੰਘ,ਸੰਗਰੂਰ: ਜਿਹੜੇ ਲੋਕਾਂ ਨੂੰ ਅਸਲਾ ਲਾਇਸੰਸ ਜਾਰੀ ਹੋਏ ਹਨ ਉਨ੍ਹਾਂ ਦੇ ਪਿਛੋਕੜ ਦੀ ਜਾਂਚ ਕਰਵਾਈ ਜਾਵੇਗੀ ਅਤੇ ਖਾਮੀਆਂ ਪਾਏ ਜਾਣ ਦੀ ਸੂਰਤ ‘ਚ ਅਸਲਾ ਲਾਇਸੰਸ ਨੂੰ ਰੱਦ ਕਰ ਦਿੱਤਾ ਜਾਵੇਗਾ।

ਇਹ ਪ੍ਰਗਟਾਵਾ ਡੀਜੀਪੀ ਪੰਜਾਬ ਸੁਰੇਸ਼ ਅਰੋੜਾ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ ਉਹ ਬੀਤੇ ਦਿਨ ਤੋਂ ਸੰਗਰੂਰ ਵਿਖੇ ਦੌਰੇ ਤੇ ਹਨ ਅਤੇ ਅੱਜ ਉਨ੍ਹਾਂ ਨੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਜਾਰੀ ਹੋਏ ਅਸਲਾ ਲਾਇਸੰਸਾਂ ਦੀ ਹੁਣ ਪੜਤਾਲ ਕੀਤੀ ਜਾਵੇਗੀ ਕਿਉਂਕਿ ਵੇਖਣ ਵਿੱਚ ਆਇਆ ਹੈ ਕਿ ਵੱਡੀ ਗਿਣਤੀ ਲੋਕ ਹਥਿਆਰਾਂ ਦੀ ਦੁਰਵਰਤੋਂ ਕਰਕੇ ਹਿੰਸਕ ਕਾਰਵਾਈਆਂ ਨੂੰ ਅੰਜ਼ਾਮ ਦੇਣ ਲੱਗੇ ਹਨ

ਖਾਮੀਆਂ ਪਾਏ ਜਾਣ ‘ਤੇ ਅਸਲਾ ਲਾਇਸੰਸ ਹੋਣਗੇ ਰੱਦ

ਉਨ੍ਹਾਂ ਕਿਹਾ ਕਿ ਪੜਤਾਲ ਦੌਰਾਨ ਖਾਮੀਆਂ ਪਾਏ ਜਾਣ ਕਾਰਨ ਉਸ ਵਿਅਕਤੀ ਦਾ ਅਸਲਾ ਲਾਇਸੰਸ ਤੁਰੰਤ ਰੱਦ ਕਰ ਦਿੱਤਾ ਜਾਵੇਗਾ ਅਤੇ ਬਹੁਤ ਛੇਤੀ ਇਹ ਕੰਮ ਆਰੰਭ ਕੀਤਾ ਜਾ ਰਿਹਾ ਹੈ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਬੈਠੇ ਚੰਦ ਕੁ ਮਾੜੇ ਅਨਸਰਾਂ ਦੀਆਂ ਕੋਝੀਆਂ ਚਾਲਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਜੋ ਕਿ ਧਰਮ ਜਾਂ ਅਜਿਹੇ ਹੀ ਹੋਰ ਮਸਲਿਆਂ ਦੇ ਨਾਂਅ ਹੇਠ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ।
ਇਸ ਦੌਰਾਨ ਆਈਜੀ ਪਟਿਆਲਾ ਰੇਂਜ ਅਮਰਦੀਪ ਸਿੰਘ ਰਾਏ, ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ, ਜ਼ਿਲਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਜ਼ਿਲਾ ਪੁਲਿਸ ਵੱਲੋਂ ਡੀਜੀਪੀ ਦਾ ਧੰਨਵਾਦ ਕੀਤਾ ਅਤੇ ਜ਼ਿਲੇ ‘ਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਹਮੇਸ਼ਾਂ ਯਤਨਸ਼ੀਲ ਰਹਿਣ ਦਾ ਵਿਸ਼ਵਾਸ਼ ਪ੍ਰਗਟਾਇਆ।

ਸੰਗਰੂਰ ਤੋਂ ਪੁਲਿਸ ਦੀ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਸੁਰੇਸ਼ ਅਰੋੜਾ ਨੇ ਅੱਜ ਪੰਜਾਬ ਪੁਲਿਸ ਦੀ ਤਰਫੋਂ ਜ਼ਿਲਾ ਸੰਗਰੂਰ ਤੋਂ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਜ਼ਿਲੇ ਦੇ ਵੱਖ-ਵੱਖ ਪਿੰਡਾਂ ਦੇ ਅਕਾਦਮਿਕ ਤੇ ਖੇਡਾਂ ਦੇ ਖੇਤਰ ‘ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ, ਵਿੱਤੀ ਮੰਦਹਾਲੀ ਕਾਰਨ ਆਤਮ ਹੱਤਿਆ ਕਰਨ ਵਾਲੇ ਮਜ਼ਦੂਰਾਂ ਤੇ ਕਿਸਾਨਾਂ ਦੀਆਂ ਲੋੜਵੰਦ ਬੇਟੀਆਂ ਨੂੰ ਵਿੱਤੀ ਮੱਦਦ ਪ੍ਰਦਾਨ ਕਰਨ ਦੇ ਨਾਲ-ਨਾਲ ਅੱਤਵਾਦ ਦੇ ਮਾੜੇ ਦੌਰ ਦੌਰਾਨ ਸ਼ਹੀਦ ਹੋਏ ਪਿੰਡ ਘਾਬਦਾਂ ਦੇ 3 ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।