ਰਾਏਕੋਟ ਦੇ ਹੌਲਦਾਰ ਈਸ਼ਰ ਗਿੱਲ ਦੀ ਕਮਾਂਡ ਹੇਠ ਲੜੀ ਗਈ ਸੀ ਸਾਰਾਗੜ੍ਹੀ ਦੀ ਜੰਗ

ਰਾਏਕੋਟ (ਆਰ ਜੀ ਰਾਏਕੋਟੀ)। ਰਾਏਕੋਟ ਨੇੜਲੇ ਪਿੰਡ ਝੋਰੜਾਂ ਦੇ ਹੌਲਦਾਰ ਈਸ਼ਰ ਸਿੰਘ ਦੀ ਕਮਾਂਡ ਹੇਠ 12 ਸਤੰਬਰ 1897 ਨੂੰ ਲੜੀ ਗਈ ਸਾਰਾਗੜ੍ਹੀ ਦੀ ਜੰਗ ਪੂਰੇ ਵਿਸ਼ਵ ‘ਚ ਪ੍ਰਸਿੱਧ ਹੈ। ਇਹ ਜੰਗ 21 ਸਿੱਖ ਬਹਾਦਰ ਸਿਪਾਹੀਆਂ ਦੀ ਬਹਾਦਰੀ ਦੀ ਅਦੁੱਤੀ ਮਿਸਾਲ ਪੇਸ਼ ਕਰਦੀ ਹੈ, ਜਿਨ੍ਹਾਂ 21 ਜਵਾਨਾਂ ਨੇ 12000 ਅਫਗਾਨੀਆਂ ਦਾ ਡਟ ਕੇ ਮੁਕਾਬਲਾ ਹੀ ਨਹੀਂ ਕੀਤਾ ਸਗੋਂ ਦੁਸ਼ਮਨ ਦਾ ਭਾਰੀ ਨੁਕਸਾਨ ਕਰਕੇ ਸ਼ਹੀਦੀਆਂ ਪ੍ਰਾਪਤ ਕੀਤੀਆਂ।

ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ ’36 ਸਿੱਖ ਰੈਜਮੈਂਟ’ ਜੋ ਹੁਣ 4 ਸਿੱਖ ਰੈਜਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫ਼ਗ਼ਾਨੀ ਪਠਾਣਾਂ ਅਤੇ ਅਫ਼ਰੀਦੀ ਕਬਾਇਲੀਆਂ ਵਿਚਕਾਰ ਸਾਰਾਗੜ੍ਹੀ ਵਿਖੇ ਲੜੀ ਗਈ ਸੀ ਹੌਲਦਾਰ ਈਸ਼ਰ ਸਿੰਘ ਗਿੱਲ ਦੀ ਅਗਵਾਈ ਵਿੱਚ ਇਹਨਾਂ ਸੂਰਬੀਰ 21 ਸਿੱਖਾਂ ਜਵਾਨਾਂ ਨੇ ਗ਼ੈਰ ਮੁਕਾਬਲਤਨ ਲੜਾਈ ਵਿੱਚ 12000 ਹਜ਼ਾਰ ਅਫਗਾਨਾਂ ਦਾ ਮੁਕਾਬਲਾ ਕਰਨ ਦਾ ਫ਼ੈਸਲਾ ਕੀਤਾ ਦੁਸ਼ਮਣਾਂ ਨੇ ਹੌਲਦਾਰ ਈਸ਼ਰ ਸਿੰਘ ਗਿੱਲ ਨੂੰ ਚੌਕੀ ਖਾਲੀ ਕਰਨ ਲਈ ਬਹੁਤ ਲਾਲਚ ਦਿੱਤੇ ਪਰ ਅਣਖੀਲੇ ਸਿਪਾਹੀਆਂ ਨੇ ਸਾਰੇ ਲਾਲਚ ਠੁਕਰਾ ਦਿੱਤੇ ਅੰਗਰੇਜ਼ ਅਫਸਰ ਕਰਨਲ ਹਾਰਟਨ ਲੋਕਹਾਰਟ ਦੇ ਕਿਲੇ ਤੋਂ ਸਭ ਕੁਝ ਦੇਖ ਰਿਹਾ ਸੀ ਉਸ ਨੇ ਸਹਾਇਤਾ ਭੇਜਣ ਦਾ ਯਤਨ ਕੀਤਾ ਪਰ ਕੋਸ਼ਿਸ਼ ਅਸਫਲ ਰਹੀ।

ਕਿਉਂਕਿ ਸਾਰਾ ਇਲਾਕਾ ਦੁਸ਼ਮਣਾਂ ਦੇ ਘੇਰੇ ਵਿੱਚ ਸੀ ਭੁੱਖੇ ਸ਼ੇਰਾਂ ਵਾਂਗ ਦੁਸ਼ਮਣਾਂ ‘ਤੇ ਹਮਲਾ ਕਰਦੇ ਸਿੱਖ ਸਿਪਾਹੀਆਂ ਨੇ ਅਫਗਾਨਾਂ ਦੀਆਂ ਲਾਸ਼ਾਂ ਦੇ ਢੇਰ ਲਗਾ ਦਿੱਤੇ ਸੈਂਕੜੇ ਅਫਗਾਨਾਂ ਨੂੰ ਮੌਤ ਦੀ ਨੀਂਦ ਸੁਆਉਣ ਤੋਂ ਬਾਅਦ ਹੌਲਦਾਰ ਈਸ਼ਰ ਸਿੰਘ ਬੋਲੇ ਸੋ ਨਿਹਾਲ ਦੇ ਜੈਕਾਰੇ ਛੱਡਦੇ ਹੋਏ ਬਿਨਾ ਹਥਿਆਰ ਹੀ ਦੁਸ਼ਮਣਾਂ ‘ਤੇ ਟੁੱਟ ਪਏ ਅਤੇ 20 ਤੋਂ ਵੱਧ ਨੂੰ ਮਾਰ ਸੁੱਟਿਆ ਦੁਸ਼ਮਣਾਂ ਦੇ ਕੰਧ ਵਿੱਚ ਪਾੜ ਪਾ ਲੈਣ ਦੇ ਬਾਵਜੂਦ ਸਿੱਖਾਂ ਨੇ ਉਹਨਾਂ ਨੂੰ ਚੌਂਕੀ ‘ਤੇ ਕਬਜ਼ਾ ਨਹੀਂ ਕਰਨ ਦਿੱਤਾ 12000 ਦੀ ਫੌਜ ਦੇ ਮੁਕਾਬਲੇ 21 ਸਿਪਾਹੀ, ਪਰ ਇਹਨਾਂ ਬਹਾਦਰ ਸਿਪਾਹੀਆਂ ਨੇ ਜਿਉਂਦੇ ਜੀ ਚੌਂਕੀ ‘ਤੇ ਕਬਜ਼ਾ ਨਹੀਂ ਹੋਣ ਦਿੱਤਾ ਇਸ ਅਦੁੱਤੀ ਬਹਾਦਰੀ ਦੀ ਖ਼ਬਰ ਨਾਲ ਪੂਰੀ ਦੁਨੀਆ ਦੰਗ ਰਹਿ ਗਈ ਬ੍ਰਿਟਿਸ਼ ਪਾਰਲੀਮੈਂਟ ਦੇ ਦੋਵਾਂ ਸਦਨਾਂ ਵਿੱਚ ਮੈਂਬਰਾਂ ਨੇ ਖੜੇ ਹੋ ਕੇ ਇਹਨਾਂ ਸੂਰਬੀਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਸਿੱਖ ਰੈਜੀਮੈਂਟ ਦੇ ਇਹਨਾਂ 21 ਸਿਪਾਹੀਆਂ ਨੂੰ ਮਰਨ ਉਪਰੰਤ ‘ਇੰਡੀਅਨ ਆਰਡਰ ਆਫ ਮੈਰਿਟ’ ਨਾਲ ਸਨਮਾਨਿਆ ਗਿਆ ਜੋ ਅੱਜ ਦੇ ਪਰਮਵੀਰ ਚੱਕਰ ਦੇ ਬਰਾਬਰ ਦਾ ਸਨਮਾਨ ਸੀ ਇਸ ਯੁੱਧ ਤੋਂ ਪਹਿਲਾਂ ‘ਤੇ ਬਾਅਦ ਵਿੱਚ ਹੁਣ ਤੱਕ ਇੰਨਾ ਵੱਡਾ ਇਕੱਠਾ ਸਨਮਾਨ ਕਿਸੇ ਵੀ ਫੌਜੀ ਰੈਜੀਮੈਂਟ ਨੂੰ ਅੱਜ ਤੱਕ ਨਹੀਂ ਮਿਲਿਆ ਇੰਗਲੈਂਡ ਅਤੇ ਕੈਨੇਡਾ ਵਿੱਚ ਅੱਜ ਵੀ ਸਾਰਾਗੜੀ ਦਿਵਸ ਕਾਫੀ ਵੱਡੇ ਪੱਧਰ ‘ਤੇ ਮਨਾਇਆ ਜਾਂਦਾ ਹੈ, ਜਿਥੇ ਕਿ ਸਰਕਾਰੀ ਨੁਮਾਇੰਦੇ, ਸ਼ਹੀਦ ਫੌਜੀਆਂ ਦੇ ਪਰਿਵਾਰ ਅਤੇ ਸਿੱਖ ਸਾਬਕਾ ਫੌਜੀ ਇਨਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚਦੇ ਹਨਇਹਨਾਂ 21 ਬਹਾਦਰ ਸਿਪਾਹੀਆਂ ਦੀ ਜਿਹੜੀ ਪ੍ਰੇਰਨਾਦਾਇਕ ਦਾਸਤਾਨ ਫਰਾਂਸ ਦੇ ਸਕੂਲਾਂ ਦੇ ਸਿਲੇਬਸ ਵਿੱਚ ਪੜਾਈ ਜਾ ਰਹੀ ਹੈ ਉਸ ਅਨਮੋਲ ਇਤਿਹਾਸ ਬਾਰੇ ਸਾਡੇ ਜ਼ਿਆਦਾਤਰ ਲੋਕ ਜਾਣੂ ਹੀ ਨਹੀਂ।

LEAVE A REPLY

Please enter your comment!
Please enter your name here