ਜਲਾਲਾਬਾਦ, (ਰਜਨੀਸ਼ ਰਵੀ)। ਅੱਜ ਦੀ ਇਸ ਭੱਜ ਦੌੜ ਦੀ ਜਿੰਦਗੀ ਵਿੱਚ ਇਨਸਾਨ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਵਾਸਤੇ ਜਿਆਦਾ ਸਮਾਂ ਨਹੀਂ ਮਿਲਦਾ ਜਿਸ ਕਾਰਨ ਇਨਸਾਨ ਸਰੀਰਕ ਤੇ ਮਾਨਸਿਕ ਤੌਰ ’ਤੇ ਚਿੰਤਾਵਾਂ ਦਾ ਸ਼ਿਕਾਰ ਹੋ ਜਾਂਦਾ ਹੈ। ਯੋਗ ਇੱਕ ਅਜਿਹੀ ਵਿਧੀ ਹੈ ਜੋ ਕਿ ਤੰਦਰੁਸਤ ਰਹਿਣ ਦਾ ਇੱਕ ਉਤਮ ਸਾਧਨ ਹੈ, ਇਸ ਲਈ ਹਰੇਕ ਇਨਸਾਨ ਨੂੰ ਰੋਜ਼ਾਨਾ ਯੋਗ ਜ਼ਰੂਰ ਕਰਨਾ ਚਾਹੀਦਾ ਹੈ ਤਾਂ ਜੋ ਉਹ ਸਰੀਰਕ ਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿ ਸਕੇ। International Yoga Day
ਇਹ ਵੀ ਪੜ੍ਹੋ: Indian Railways: ਵਿਸ਼ਵ ਦੇ ਸਭ ਤੋਂ ਉੱਚੇ ਪੁਲ ਚਿਨਾਬ ਦੀ ਪਟੜੀ ’ਤੇ ਚੱਲੀ ਰੇਲ!
ਇਹ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਇੱਥੇ ਕਰਵਾਏ ਯੋਗਾ ਦਿਵਸ ਸਮਾਗਮ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਹਨਾਂ ਆਖਿਆ ਕਿ ਯੋਗ ਨੂੰ ਹਰ ਉਮਰ ਦਾ ਵਿਅਕਤੀ ਸਹਿਜੇ ਹੀ ਆਪਣੇ ਜੀਵਨ ਦਾ ਹਿੱਸਾ ਬਣਾ ਸਕਦਾ ਹੈ। ਉਹਨਾਂ ਕਿਹਾ ਕਿ ਯੋਗ ਲਈ ਰੋਜ਼ਾਨਾ ਕੁਝ ਸਮਾਂ ਕੱਢ ਕੇ ਅਸੀਂ ਭੱਜ ਦੌੜ ਅਤੇ ਤਨਾਅ ਭਰੀ ਜਿੰਦਗੀ ਵਿੱਚ ਪੂਰੀ ਤਰਾਂ ਤੰਦਰੁਸਤ ਜੀਵਨ ਬਤੀਤ ਕਰ ਸਕਦੇ ਹਾਂ।
ਯੋਗਾ ਕਲਾਸਾਂ ਲਈ ਕੋਈ ਚਾਰਜ ਨਹੀਂ ਲਿਆ ਜਾਵੇਗਾ| International Yoga Day
ਇਸ ਮੌਕੇ ਐਸਡੀਐਮ ਜਲਾਲਾਬਾਦ ਸ੍ਰੀ ਬਲਕਰਨ ਸਿੰਘ ਨੇ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਸੀ.ਐਮ. ਦੀ ਯੋਗਸ਼ਾਲਾ ਨਾਂਅ ਹੇਠ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਯੋਗ ਦੇ ਮਾਹਰ ਟਰੇਨਰਾਂ ਵੱਲੋਂ ਯੋਗ ਦੀ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ “ਸਾਡੇ ਕੋਲ ਇੱਕ ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 ਵੀ ਹੈ। ਜਿਸ ’ਤੇ ਸੰਪਰਕ ਕਰਕੇ ਉਹ ਲੋਕ ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਘੱਟੋ-ਘੱਟ 25 ਭਾਗੀਦਾਰਾਂ ਵਾਲਾ ਕੋਈ ਵੀ ਇਲਾਕਾ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਵਟਸਐਪ ਨੰਬਰ ‘ਤੇ ਕਾਲ / ਸੁਨੇਹਾ ਭੇਜ ਸਕਦਾ ਹੈ। ਯੋਗਾ ਕਲਾਸਾਂ ਲਈ ਕੋਈ ਚਾਰਜ ਨਹੀਂ ਲਿਆ ਜਾਵੇਗਾ।