ਚੰਡੀਗੜ੍ਹ। ਆਮ ਆਦਮੀ ਪਾਰਟੀ ਤੋਂ ਵੱਖ ਹੋਏ ਸੁਖਪਾਲ ਖਹਿਰਾ ਵੱਲੋਂ ਮੰਗਲਵਾਰ ਨੂੰ ਆਖਿਰ ਨਵੀਂ ਪਾਰਟੀ ਜਿਸ ਦਾ ਨਾਂਅ ਪੰਜਾਬੀ ਏਕਤਾ ਪਾਰਟੀ ਦਾ ਰਸਮੀ ਐਲਾਨ ਕਰ ਦਿੱਤਾ ਗਿਆ। ਨਵੀਂ ਪਾਰਟੀ ਦੇ ਐਲਾਨ ਮੌਕੇ ਖਹਿਰਾ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ ਵਾਅਦੇ ਕੀਤੇ ਨਾਲ ਖਹਿਰਾ ਨੇ ਕਿਹਾ ਕਿ ਉਹ ਜਿਹੜੇ ਵੀ ਵਾਅਦੇ ਕਰਨਗੇ ਜਾਂ ਚੋਣ ਮੈਨੀਫੈਸਟੋ ਵਿਚ ਜਿਹੜੇ ਐਲਾਨ ਕਰਨਗੇ ਜੇਕਰ ਉਹ ਪੂਰੇ ਨਾ ਕੀਤੇ ਗਏ ਤਾਂ ਉਨ੍ਹਾਂ ਦੀ ਪਾਰਟੀ ਦੀ ਮਾਨਤਾ ਰੱਦ ਕੀਤੀ ਜਾ ਸਕਦੀ ਹੈ। ਉਹ ਇਸ ਬਾਰੇ ਖੁੱਦ ਚੋਣ ਕਮਿਸ਼ਨ ਅਤੇ ਰਾਸ਼ਟਰਪਤੀ ਨੂੰ ਲਿਖ ਕੇ ਦੇਣਗੇ।
ਖਹਿਰਾ ਨੇ ਐਲਾਨ ਕੀਤਾ ਕਿ ਲੋਕਪਾਲ ਲਿਆਂਦਾ ਜਾਵੇਗਾ, ਜਿਸ ਦੇ ਦਾਇਰੇ ਵਿਚ ਮੁੱਖ ਮੰਤਰੀ ਨੂੰ ਵੀ ਰੱਖਿਆ ਜਾਵੇਗਾ ਤਾਂ ਜੋ ਲੋੜ ਪੈਣ ‘ਤੇ ਮੁੱਖ ਮੰਤਰੀ ਤੋਂ ਵੀ ਜਵਾਬਤਲਬੀ ਕੀਤੀ ਜਾ ਸਕੇ। ਉਨਾਂ ਕਿਹਾ ਕਿ ਜੇ ਕੋਈ ਭਰਿਸ਼ਟਾਚਾਰ ਵਿਚ ਲਿਤ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਕੈਪੀਟਲ ਪੁਨਿਸ਼ਮੈਂਟ ਬਿੱਲ ਲਿਆਂਦਾ ਜਾਵੇਗਾ। ਪੰਜਾਬ ਵਿੱਚ ਸੰਥੈਟਿਕ ਨਸ਼ੇ ਦੀ ਖੇਤੀ ਨੂੰ ਲਾਗੂ ਕਰਨ ਦਾ ਯਤਨ ਕੀਤਾ ਜਾਵੇਗਾ ਅਤੇ ਕਿਸਾਨਾਂ ਆਤਮ ਹੱਤਿਆ ਰੋਕਣ ਲਈ ਕਰਜ਼ ਮੁਆਫੀ ਦਾ ਢੁਕਵਾਂ ਹੱਲ ਲੱਭਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਸੰਸਥਾਨਾ ਦੀ ਹਾਲਤ ਸੁਧਾਰਣ ਲਈ ਰੈਗੂਲੇਟਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜਿੜੀ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਹਲ ਕਰਗੇ। ਉਦੋਂ ਤੱਕ ਵਿਧਾਇਕਾਂ ਨੂੰ ਪੈਨਸ਼ਨ ਨਹੀਂ ਦਿੱਤੀ ਜਾਵੇਗੀ ਜਦੋ ਤਕ ਮੁਲਜ਼ਮਾਂ ਨੂੰ ਉਨਾਂ ਦੇ ਹੱਕ ਦੇ ਪੈਸੇ ਨਹੀਂ ਮਿਲ ਜਾਂਦੇ।
ਇਹ ਯਕੀਨੀ ਬਣਾਇਆ ਜਾਵੇਗੀ ਕਿ ਇੰਡਸਟਰੀ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮਿਲ ਸਕੇ। ਪਿੰਡਾਂ ਦੇ ਸਰਪੰਚਾਂ ਨੂੰ ਪੂਰਾ ਹੱਕ ਦਿੱਤਾ ਜਾਵੇਗਾ ਤਾਂ ਜੋ ਉਹ ਕਿਸੇ ਦੀ ਰੋਕ ਟੋਕ ਤੋਂ ਬਿਨਾਂ ਪਿੰਡ ਦਾ ਵਿਕਾਸ ਕਰ ਸਕਣ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।