ਯੋਗੀ ‘ਤੇ ਵੱਡਾ ਦਾਅ ਖੇਡਣ ਦੀ ਤਿਆਰੀ ‘ਚ ਭਾਜਪਾ, ਵਧਿਆ ਕੱਦ
ਨਵੀਂ ਦਿੱਲੀ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ‘ਤੇ ਖਾਸ ਮਿਹਰਬਾਨੀ ਦਿਖਾ ਰਹੀ ਹੈੈ ਇਹ ਸਵਾਲ ਇਸ ਲਈ ਵੀ ਜ਼ਿਆਦਾ ਅਹਿਮੀਅਤ ਰੱਖਦਾ ਹੈ ਕਿਉਂਕਿ ਐਤਵਾਰ ਨੂੰ ਹੋਈ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ‘ਚ ਕੁਝ ਅਜਿਹੀਆਂ ਗੱਲਾਂ ਸਾਹਮਣੇ ਆਈਆਂ, ਜੋ ਉਨ੍ਹਾਂ ਦੇ ਇਸ ਕਦਮ ਵੱਲ ਇਸ਼ਾਰਾ ਕਰਦੀਆਂ ਹਨ। ਅਗਲੇ ਸਾਲ ਜਿਨ੍ਹਾਂ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਉਨ੍ਹਾਂ ਵਿੱਚੋਂ ਸਿਰਫ਼ ਇੱਕ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਕਾਰਜਕਾਰਨੀ ਦੀ ਮੀਟਿੰਗ ਵਿੱਚ ਮੌਜੂਦ ਸਨ। ਇੰਨਾ ਹੀ ਨਹੀਂ ਯੋਗੀ ਨੇ ਸਿਆਸੀ ਪ੍ਰਸਤਾਵ ਵੀ ਪੇਸ਼ ਕੀਤਾ।
ਦੱਸ ਦਈਏ ਕਿ ਬੈਠਕ ‘ਚ ਯੋਗੀ ਖੁਦ ਦਿੱਲੀ ਪਹੁੰਚੇ, ਉਥੇ ਹੀ ਭਾਜਪਾ ਸ਼ਾਸਿਤ ਤਿੰਨ ਹੋਰ ਚੋਣ ਰਾਜਾਂ ਉਤਰਾਖੰਡ, ਗੋਆ ਅਤੇ ਮਨੀਪੁਰ ਦੇ ਮੁੱਖ ਮੰਤਰੀਆਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਹਿੱਸਾ ਲਿਆ। ਇਸ ਤੋਂ ਇਲਾਵਾ ਪਾਰਟੀ ਦੇ ਸੂਬਾ ਪ੍ਰਧਾਨਾਂ ਨੇ ਵੀ ਮੀਟਿੰਗ ਵਿੱਚ ਆਪਣੀ ਡਿਜੀਟਲ ਹਾਜ਼ਰੀ ਦਰਜ ਕਰਵਾਈ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਪਾਰਟੀ ਲੀਡਰਸ਼ਿਪ ਦੇਸ਼ ਦੇ ਸਭ ਤੋਂ ਵੱਡੇ ਸੂਬੇ ਉੱਤਰ ਪ੍ਰਦੇਸ਼ ਵਿੱਚ ਸੱਤਾ ਵਿੱਚ ਵਾਪਸੀ ਵਿੱਚ ਯੋਗੀ ਦੀ ਅਹਿਮ ਭੂਮਿਕਾ ਨੂੰ ਸਮਝ ਰਹੀ ਹੈ।
ਮੰਨਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੀ ਸੱਤਾ ‘ਚ ਵਾਪਸੀ ਨਾਲ ਭਾਜਪਾ ਲਈ 2024 ‘ਚ ਦੇਸ਼ ‘ਚ ਸੱਤਾ ‘ਚ ਵਾਪਸੀ ਦਾ ਰਾਹ ਵੀ ਆਸਾਨ ਹੋ ਸਕਦਾ ਹੈ। ਇਸ ਕਾਰਨ ਪਾਰਟੀ ਯੋਗੀ ਦੇ ਪਿੱਛੇ ਆਪਣੀ ਤਾਕਤ ਸੁੱਟਣ ਨੂੰ ਹੀ ਚੰਗਾ ਸਮਝ ਰਹੀ ਹੈ। ਇਹੀ ਕਾਰਨ ਹੈ ਕਿ ਯੋਗੀ ਨੂੰ ਸਿਆਸੀ ਪ੍ਰਸਤਾਵ ਪੇਸ਼ ਕਰਨ ਲਈ ਚੁਣਿਆ ਗਿਆ। ਵੈਸੇ ਤਾਂ ਇਹ ਅਹਿਮ ਕੰਮ ਅਕਸਰ ਕਿਸੇ ਸੀਨੀਅਰ ਆਗੂ ਵੱਲੋਂ ਹੀ ਕੀਤਾ ਜਾਂਦਾ ਹੈ। ਅਸਲ ‘ਚ ਰਾਸ਼ਟਰੀ ਕਾਰਜਕਾਰਨੀ ‘ਚ ਪੇਸ਼ ਕੀਤੇ ਗਏ ਸਿਆਸੀ ਮਤੇ ਨੂੰ ਬਹੁਤ ਮਹੱਤਵਪੂਰਨ ਦਸਤਾਵੇਜ਼ ਮੰਨਿਆ ਜਾਂਦਾ ਹੈ ਕਿਉਂਕਿ ਇਸ ‘ਚ ਨਾ ਸਿਰਫ ਪਾਰਟੀ ਦੇ ਵਿਜ਼ਨ ਦੀ ਝਲਕ ਮਿਲਦੀ ਹੈ, ਸਗੋਂ ਉਨ੍ਹਾਂ ਯੋਜਨਾਵਾਂ ਦਾ ਵੀ ਜ਼ਿਕਰ ਹੁੰਦਾ ਹੈ, ਜਿਨ੍ਹਾਂ ‘ਤੇ ਭਾਜਪਾ ਸਰਕਾਰਾਂ ਕੰਮ ਕਰ ਰਹੀਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ