ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਭਾਜਪਾ ਦੇ ਸੰਸਦ ਮੈਂਬਰਾਂ ਨੇ ਦਿੱਤਾ ਅਸਤੀਫਾ 

BJP MPs Resigned
ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਭਾਜਪਾ ਦੇ ਸੰਸਦ ਮੈਂਬਰਾਂ ਨੇ ਦਿੱਤਾ ਅਸਤੀਫਾ 

ਭਾਜਪਾ ਦੇ 10 ਸੰਸਦ ਮੈਂਬਰਾਂ ਨੇ ਦਿੱਤਾ ਅਸਤੀਫਾ

(ਸੱਚ ਕਹੂੰ ਨਿਊਜ਼) ਜੈਪੁਰ। ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਭਾਜਪਾ ਨੇ ਵੱਡਾ ਫੈਸਲਾ ਲਿਆ ਹੈ। ਚੋਣਾਂ ’ਚ ਜੋ ਸਾਂਸਦ ਜਿੱਤ ਕੇ ਆਏ ਹਨ ਉਨਾਂ ਨੇ ਸੰਸਦ ਦੀ ਮੈਂਬਰਸ਼ਿਪ ਤੋਂ ਅਸ਼ਤੀਫਾ ਦੇ ਦਿੱਤਾ ਹੈ। ਭਾਜਪਾ ਨੇ ਵਿਧਾਨ ਸਭਾ ਚੋਣਾਂ ਵਿੱਚ 21 ਸੰਸਦ ਮੈਂਬਰਾਂ ਨੂੰ ਮੈਦਾਨ ਵਿੱਚ ਉਤਾਰਿਆ ਸੀ।

ਇਹ ਵੀ ਪੜ੍ਹੋ : ਨੇਕੀ ਦਾ ਅਪਣਾਇਆ ਅਜਿਹਾ ਤਰੀਕਾ ਕਿ ਇਲਾਕੇ ‘ਚ ਹੋ ਗਈ ਬੱਲੇ! ਬੱਲੇ!

ਇਨ੍ਹਾਂ ‘ਚੋਂ 11 ਸੰਸਦ ਮੈਂਬਰਾਂ ਨੇ ਜਿੱਤ ਹਾਸਲ ਕੀਤੀ ਸੀ, ਜਦੋਂਕਿ 10 ਸੰਸਦ ਮੈਂਬਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਭਾਜਪਾ ਸਾਂਸਦ ਮੈਂਬਰਾਂ ’ਚ ਅਸਤੀਫਾ ਦੇਣ ਵਾਲੇ ਵਿੱਚ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ, ਸਾਬਕਾ ਕੇਂਦਰੀ ਮੰਤਰੀ ਰਾਜਵਰਧਨ ਸਿੰਘ ਰਾਠੌਰ, ਰਾਕੇਸ਼ ਸਿੰਘ, ਪ੍ਰਹਿਲਾਦ ਸਿੰਘ ਪਟੇਲ ਅਤੇ ਮੱਧ ਪ੍ਰਦੇਸ਼ ਦੇ ਸਿੱਧੀ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਰੀਤੀ ਪਾਠਕ ਆਦਿ ਸ਼ਾਮਲ ਹਨ। ਭਾਜਪਾ ਨੇ ਤਿੰਨ ਸੂਬਿਆਂ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਸਰਕਾਰ ਬਣਾਈ ਹੈ। ਜਦੋਂ ਕਿ ਤੇਲੰਗਾਨਾ ਵਿੱਚ ਅੱਠ ਸੀਟਾਂ ਜਿੱਤੀਆਂ ਹਨ।