ਬੁਰੀ ਖ਼ਬਰ : ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਮਿਲੀਆਂ ਲਾਸ਼ਾਂ, ਸਨਸਨੀਖੇਜ ਖੁਲਾਸਾ

Murder

ਜਲੰਧਰ। ਜ਼ਿਲ੍ਹੇ ਦੇ ਪਿੰਡ ਡਰੋਲੀ ਖੁਰਦ ਵਿਖੇ ਘਰ ਵਿੱਚੋਂ ਬਰਾਮਦ ਹੋਈਆਂ ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਮਨਮੋਹਨ ਸਿੰਘ ਪੁੱਤਰ ਆਤਮਾ ਸਿੰਘ ਨੇ ਆਪਣੀ ਪਤਨੀ, ਦੋ ਧੀਆਂ ਤੇ ਪੋਤੀ ਦਾ ਕਤਲ ਕਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ। ਮਨਮੋਹਨ ਨੇ ਪਹਿਲਾਂ ਚਾਰਾਂ ਦਾ ਗਲਾ ਘੁੱਟ ਕੇ ਕਤਲ ਕੀਤਾ ਤੇ ਫਿਰ ਫਾਲੇ ਨਾਲ ਲਟਕ ਗਿਆ। ਮ੍ਰਿਤਕ ਨੇ ਕਰਜ਼ੇ ਤੋਂ ਤੰਗ ਆ ਕੇ ਇਹ ਕਦਮ ਚੁੱਕਿਆ ਸੀ। ਮਰਨ ਵਾਲਿਆਂ ਵਿੱਚ ਮਨਮੋਹਨ ਸਿੰਘ ਪੁੱਤਰ ਆਤਮਾ ਸਿੰਘ, ਉਸ ਦੀ ਪਤਨੀ ਸਰਬਜੀਤ ਕੌਰ, ਉਸ ਦੀਆਂ ਦੋ ਧੀਆਂ ਜੋਤੀ ਤੇ ਗੋਪੀ ਤੇ ਜੋਤੀ ਦੀ ਧੀ ਅਮਨ ਸ਼ਾਮਲ ਹਨ। (Jalander Murder News)

ਮ੍ਰਿਤਕ ਮਨਮੋਹਨ ਸਿੰਘ ਦੇ ਜਵਾਈ ਸਰਬਜੀਤ ਸਿੰਘ ਵਾਸੀ ਫੁਗਲਾਨਾ ਨੇ ਦੱਸਿਆ ਕਿ ਉਹ ਉਨ੍ਹਾਂ ਨੂੰ ਕਾਫ਼ੀ ਸਮੇਂ ਤੋਂ ਫੋਨ ਕਰ ਰਿਹਾ ਸੀ ਪਰ ਕਈ ਵਾਰ ਫੋਨ ਕਰਨ ਦੇ ਬਾਵਜ਼ੂਦ ਕਿਸੇ ਨੇ ਫੋਨ ਨਹੀਂ ਚੁੱਕਿਆ। ਇਸ ਕਾਰਨ ਉਸ ਨੇ ਪਿੰਡ ਡਰੋਲੀ ਖੁਰਦ ਆ ਕੇ ਦੇਖਿਆ ਤਾਂ ਮਨਮੋਹਨ ਅਤੇ ਸਰਬਜੀਤ ਕੌਰ ਦੀਆਂ ਲਾਸ਼ਾਂ ਪੱਖਿਆਂ ਨਾਲ ਲਟਕ ਰਹੀਆਂ ਸਨ ਅਤੇ ਬਾਕੀ ਮ੍ਰਿਤਕਾਂ ਦੀਆਂ ਲਾਸ਼ਾਂ ਮੰਜੇ ’ਤੇ ਪਈਆਂ ਸਨ। ਮਨਮੋਹਨ ਸਿੰਘ ਆਦਮਪੁਰ ਡਾਕਖਾਨੇ ਵਿੱਚ ਇੰਚਾਰਜ ਸੀ।

Also Read : ਹੁਣੇ-ਹੁਣੇ ਆਇਆ 7.5 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ, ਲੋਕਾਂ ’ਚ ਦਹਿਸ਼ਤ

ਪੁਲਿਸ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਪਿੰਡ ਦੇ ਦੋ ਲੋਕ ਮਨਮੋਹਨ ਸਿੰਘ ਨੂੰ ਪੈਸਿਆਂ ਦੇ ਲੈਣ-ਦੇਣ ਕਾਰਨ ਪ੍ਰੇਸ਼ਾਨ ਕਰ ਰਹੇ ਸਨ। ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰ ਸਕਦੀ ਹੈ। ਮ੍ਰਿਤਕ ਦਾ ਪੁੱਤਰ ਵਿਦੇਸ਼ ਵਿੱਚ ਹੈ, ਜਿਸ ਦੇ ਪਰਤਣ ਦਾ ਪੁਲਿਸ ਇੰਤਜਾਰ ਕਰ ਰਹੀ ਹੈ। ਉੱਧਰ ਥਾਣਾ ਮੁਖੀ ਮਨਜੀਤ ਸਿੰਘ ਰਾਤ 8:20 ਵਜੇ ਡੀਐੱਸਪੀ ਆਦਮਪੁਰ ਵਿਖੇ ਕੁੰਵਰ ਸਿੰਘ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੋਂ ਇੱਕ ਸੁਸਾਇਡ ਨੋਟ ਵੀ ਮਿਲਿਆ ਹੈ।

ਜਿਸ ਵਿੱਚ ਮਨਮੋਹਨ ਸਿੰਘ ਨੇ ਲਿਖਿਆ ਹੈ ਕਿ ਉਸ ਨੇ ਪਰਿਵਾਰ ਤੋਂ ਚੋਰੀ ਆਰਥਿਕ ਤੰਗੀ ਕਾਰਨ ਕਰਜ਼ਾ ਲਿਆ ਹੋਇਆ ਸੀ ਤੇ ਉਸ ਦਾ ਪਤਾ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਲੱਗ ਗਿਆ ਸੀ। ਜਿਸ ਕਾਰਨ ਘਰ ਵਿੱਚ ਕਲੇਸ਼ ਰਹਿਣ ਲੱਗਾ ਸੀ। ਰੋਜ਼ ਦੇ ਘਰੇਲੂ ਕਲੇਸ਼ ਤੇ ਕਰਜ਼ੇ ਤੋਂ ਤੰਗ ਆ ਕੇ ਉਸ ਨੇ ਇਹ ਕਦਮ ਚੁੱਕਿਆ ਹੈ।