forest department ਦੇ ਪੁਰਾਣੇ ਦਫਤਰ ‘ਚੋਂ ਮਿਲੀ ਕੁੜੀ ਦੀ ਲਾਸ਼

forest department | ਤੇਜਧਾਰ ਹਥਿਆਰ ਨਾਲ ਗਲਾ ਕੱਟ ਕੇ ਕੀਤਾ ਕਤਲ

ਫਾਜ਼ਿਲਕਾ। ਫਾਜ਼ਿਲਕਾ ਦੇ ਪਿੰਡ ਰਾਮਪੁਰਾ ਨੇੜੇ ਬਣੇ ਵਣ ਵਿਭਾਗ ਦੇ ਪੁਰਾਣੇ ਦਫਤਰ ‘ਚ ਕਤਲ ਕਰਕੇ ਸੁੱਟੀ ਕੁੜੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੈਟ-ਟਾਪ ਪਾਈ ਕੁੜੀ ਦਾ ਤੇਜਧਾਰ ਹਥਿਆਰ ਨਾਲ ਗਲਾ ਕੱਟ ਕੇ ਕਤਲ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁੱਜੇ ਫਾਜ਼ਿਲਕਾ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਟੀਮ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਪੁੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਨੇ ਦੱਸਿਆ ਕਿ ਕੁੜੀ ਦੀ ਉਮਰ 20 ਸਾਲ ਦੇ ਕਰੀਬ ਦੀ ਲੱਗ ਰਹੀ ਹੈ। ਮ੍ਰਿਤਕ ਕੁੜੀ ਕੋਣ ਹੈ, ਦੇ ਬਾਰੇ ਕੁਝ ਪਤਾ ਨਹੀਂ ਲੱਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

forest department