ਸੂਟਕੇਸ ‘ਚ ਮਿਲੀ ਨੌਜਵਾਨ ਦੀ ਲਾਸ਼, ਜਾਣੋ ਕਿੱਥੋਂ ਦਾ ਹੈ ਮਾਮਲਾ

Dead Body

(ਸੱਚ ਕਹੂੰ ਨਿਊਜ਼) ਫਰੀਦਾਬਾਦ। ਬਾਈਪਾਸ ਰੋਡ ’ਤੇ ਸੈਕਟਰ-29 ਦੇ ਨੇੜੇ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਇਹ ਲਾਸ਼ ਨੀਲੇ ਰੰਗ ਦੇ ਬੈਗ ਵਿੱਚ ਮਿਲੀ ਹੈ।  ਮ੍ਰਿਤਕ ਦੀ ਉਮਰ 30-35 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਦੇ ਸਿਰ ‘ਤੇ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਸੂਚਨਾ ਮਿਲਣ ‘ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਬੀਕੇ ਹਸਪਤਾਲ ਦੀ ਮੋਰਚਰੀ ‘ਚ ਭੇਜ ਦਿੱਤਾ ਹੈ। (Dead Body )

ਇਹ ਵੀ ਪੜ੍ਹੋ : ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਜਾਣਕਾਰੀ ਅਨੁਸਾਰ ਸੈਕਟਰ 29 ਦੇ ਬਾਈਪਾਸ ਰੋਡ ’ਤੇ ਇੱਕ ਨੀਲੇ ਰੰਗ ਦਾ ਬੈੱਗ ਪਿਆ ਵੇਖਿਆ ਗਿਆ।। ਯਾਤਰੀਆਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸ਼ੂਟਕੇਸ ਖੋਲ੍ਹ ਕੇ ਵੇਖਿਆ ਤਾਂ ਉਸ ’ਚ ਪੋਲੀਥੀਨ ‘ਚ ਲਿਪਟੀ ਇਕ ਨੌਜਵਾਨ ਦੀ ਲਾਸ਼ ਮਿਲੀ। ਮ੍ਰਿਤਕ ਨੇ ਕਾਲੇ ਰੰਗ ਦੀ ਟੀ-ਸ਼ਰਟ ਪਾਈ ਹੋਈ ਸੀ।  ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਸ ਦੇ ਸੱਜੇ ਹੱਥ ‘ਤੇ ਰਚਨਾ ਲਿਖਿਆ ਹੋਇਆ ਹੈ।

Dead Body

ਸੀਸੀਟੀਵੀ ਫੁਟੇਜ ਦੀ ਕੀਤੀ ਜਾ ਰਹੀ ਹੈ ਜਾਂਚ  (Dead Body )

ਪੁਲਿਸ ਮੁਲਾਜ਼ਮਾਂ ਨੇ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਡੀਸੀਪੀ ਸੈਂਟਰਲ ਪੂਜਾ ਵਸ਼ਿਸ਼ਟ, ਡੀਸੀਪੀ ਕ੍ਰਾਈਮ ਮੁਕੇਸ਼ ਮਲਹੋਤਰਾ, ਏਸੀਪੀ ਕ੍ਰਾਈਮ, ਏਸੀਪੀ ਸਰਾਏ, ਕ੍ਰਾਈਮ ਬ੍ਰਾਂਚ ਡੀਐਲਐਫ, ਕ੍ਰਾਈਮ ਬ੍ਰਾਂਚ ਸੈਕਟਰ-30, ਥਾਣਾ 31 ਦੀ ਪੁਲੀਸ ਟੀਮ ਅਤੇ ਐਫਐਸਐਲ ਟੀਮ  ਮੌਕੇ ’ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਸ਼ੂਟਕੇਸ ਦੇ ਅੰਦਰ ਪੋਲੀਥੀਨ ਵਿੱਚ ਮਿਲੀ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ।  ਥਾਣਾ ਸੈਕਟਰ 31 ਦੀ ਪੁਲੀਸ ਨੇ ਕਤਲ ਦਾ ਕੇਸ ਦਰਜ ਕਰ ਲਿਆ ਹੈ। ਘਟਨਾ ਸਥਾਨ ਦੇ ਆਸਪਾਸ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here