ਹੋਲਸੇਲ ਦਵਾਈਆਂ ਦਾ ਕੰਮ ਕਰਨ ਵਾਲੇ ਵਿਅਕਤੀ ਦੀ ਭੇਦਭਰੀ ਹਾਲਤ ’ਚ ਮਿਲੀ ਲਾਸ਼

card die

ਹੋਲਸੇਲ ਦਵਾਈਆਂ ਦਾ ਕੰਮ ਕਰਨ ਵਾਲੇ ਵਿਅਕਤੀ ਦੀ ਭੇਦਭਰੀ ਹਾਲਤ ’ਚ ਮਿਲੀ ਲਾਸ਼

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹੇ ਦੇ ਪਿੰਡ ਖੰਟ ਮਾਨਪੁਰ ਨੇੜੇ ਬੀਤੀ ਰਾਤ ਇੱਕ ਨੌਜਵਾਨ ਦੀ ਭੇਦਭਰੀ ਹਾਲਤ ’ਚ ਗੋਲੀ ਲੱਗਣ ਨਾਲ ਹੋਈ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਪਹਿਚਾਣ 29 ਸਾਲਾਂ ਇਸ਼ਮਿੰਦਰ ਸਿੰਘ ਪੁੱਤਰ ਸੁਰਿੰਦਰਪਾਲ ਸਿੰਘ ਵਾਸੀ ਤ੍ਰਿਪੜੀ ਪਟਿਆਲਾ ਵਜੋਂ ਹੋਈ ਹੈ।

ਥਾਣਾ ਖਮਾਣੋਂ ਦੇ ਮੁਖੀ ਨਰਪਿੰਦਰ ਸਿੰਘ ਨੇ ਦੱਸਿਆ ਕਿ ਲੁਧਿਆਣਾ-ਚੰਡੀਗੜ੍ਹ ਮਾਰਗ ’ਤੇ ਸਥਿਤ ਪਿੰਡ ਖੰਟ ਮਾਨਪੁਰ ਨਜ਼ਦੀਕ ਇਸ ਨੌਜਵਾਨ ਦੀ ਵਰਨਾ ਕਾਰ ਵਿਚੋਂ ਲਾਸ਼ ਮਿਲੀ ਹੈ, ਜਿਸ ਬਾਰੇ ਪੁਲਿਸ ਨੂੰ ਕਿਸੇ ਨੇ ਸੂਚਿਤ ਕੀਤਾ ਜਿਸ ’ਤੇ ਉਨ੍ਹਾਂ ਪੁਲਿਸ ਪਾਰਟੀ ਸਮੇਤ ਮੌਕਾ ਦੇਖਿਆ ਤਾਂ ਕਾਰ ਸਟਾਰਟ ਖੜ੍ਹੀ ਸੀ ਜੋ ਕਿ ਅੰਦਰੋਂ ਲਾਕ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕੋਲੋਂ ਲਾਇਸੰਸੀ ਰਿਵਾਲਵਰ ਵੀ ਮਿਲਿਆ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸੇ ਦੌਰਾਨ ਮ੍ਰਿਤਕ ਦੇ ਨਜ਼ਦੀਕੀ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਨੇ ਮਾਮਲੇ ਦੀ ਜਾਂਚ ਦੀ ਮੰਗ ਕਰਦਿਆਂ ਦੱਸਿਆ ਕਿ ਮ੍ਰਿਤਕ ਹੋਲਸੇਲ ਦਵਾਈਆਂ ਦਾ ਕੰਮ ਕਰਦਾ ਸੀ ਅਤੇ ਲੁਧਿਆਣੇ ਤੋਂ ਪਟਿਆਲਾ ਵਾਪਸ ਆ ਰਿਹਾ ਸੀ। ਉਸ ਨੇ ਦੱਸਿਆ ਕਿ ਉਸ ਦਾ ਕਰੀਬ 4-5 ਮਹੀਨੇ ਪਹਿਲਾ ਹੀ ਵਿਆਹ ਹੋਇਆ ਸੀ ਅਤੇ ਕੁੱਝ ਦਿਨ ਪਹਿਲਾ ਹੀ ਉਨ੍ਹਾਂ ਨਵਾਂ ਮਕਾਨ ਵੀ ਬਣਾਇਆ ਹੈ। ਉਸ ਨੇ ਦੱਸਿਆ ਕਿ ਕਾਰ ਦਾ ਟਾਇਰ ਵੀ ਫਟਿਆ ਹੋਇਆ ਸੀ ਅਤੇ ਕਾਫ਼ੀ ਦੂਰ ਤੱਕ ਕਾਰ ਚੱਲੀ ਹੋਈ ਸੀ। ਇਸੇ ਦੌਰਾਨ ਡੀ.ਐਸ.ਪੀ ਜਸਪਿੰਦਰ ਸਿੰਘ ਗਿੱਲ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਸੁਰਿੰਦਰਪਾਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਵੱਲੋਂ ਧਾਰਾ 174 ਸੀ.ਆਰ.ਪੀ.ਸੀ ਅਧੀਨ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here