ਕਾਂਗਰਸ ਸਰਕਾਰ ‘ਚ ਸਭ ਤੋਂ ਛੋਟਾ ਬਜਟ ਇਜਲਾਸ, ਸਿਰਫ਼ 7 ਦਿਨ ਹੀ ਚੱਲੇਗਾ ਇਜਲਾਸ
ਚੰਡੀਗੜ੍ਹ । ਪੰਜਾਬ ਦੀ ਅਮਰਿੰਦਰ ਸਿੰਘ ਦੀ ਸਰਕਾਰ ਫਰਵਰੀ ਵਿੱਚ ਹੀ ਆਪਣਾ ਸਾਲਾਨਾ ਬਜਟ ਪੇਸ਼ ਕਰਨ ਜਾ ਰਹੀ ਹੈ, ਇਸ ਪਿੱਛੇ ਲੋਕ ਸਭਾ ਚੋਣਾਂ ਨੂੰ ਦੱਸਿਆ ਜਾ ਰਿਹਾ ਹੈ ਮਾਰਚ ਦੇ ਪਹਿਲੇ ਹਫ਼ਤੇ ਚੋਣ ਜ਼ਾਬਤਾ ਲੱਗਣ ਦਾ ਅਨੁਮਾਨ ਲਾਇਆ ਜਾ ਰਿਹਾ ਹੈ, ਇਸ ਲਈ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ 12 ਫਰਵਰੀ ਤੋਂ 21 ਫਰਵਰੀ ਤੱਕ ਬਜਟ ਇਜਲਾਸ ਸੱਦ ਲਿਆ ਗਿਆ ਹੈ। ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸਾਲ 2019-20 ਦਾ ਬਜਟ 18 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਪੰਜਾਬ ਦੀ ਕਾਂਗਰਸ ਸਰਕਾਰ ਦਾ ਇਹ ਸਭ ਤੋਂ ਛੋਟਾ ਬਜਟ ਸੈਸ਼ਨ ਹੋਵੇਗਾ, ਜਿਹੜਾ ਸਿਰਫ਼ 7 ਦਿਨ ਵਿੱਚ ਹੀ ਸਿਮਟ ਜਾਵੇਗਾ। ਇਸ ਬਜਟ ਇਜਲਾਸ ਦੇ 10 ਦਿਨਾਂ ਵਿੱਚ 3 ਦਿਨ ਛੁੱਟੀ ਰਹੇਗੀ, ਜਦੋਂ ਕਿ 7 ਦਿਨ ਤੱਕ ਸਦਨ ਅੰਦਰ ਕਾਰਵਾਈ ਚੱਲੇਗੀ।
ਸਰਕਾਰੀ ਬੁਲਾਰੇ ਅਨੁਸਾਰ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਹੋਇਆ। ਮੰਤਰੀ ਮੰਡਲ ਨੇ ਵਿਧਾਨ ਸਭਾ ਦਾ ਬਜਟ ਇਜਲਾਸ 12 ਤੋਂ 21 ਫਰਵਰੀ ਤੱਕ ਤੱਕ ਸੱਦਣ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਦੇ ਫੈਸਲੇ ਮੁਤਾਬਕ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਉਪ ਧਾਰਾ (1) ਤਹਿਤ 15ਵੀ ਪੰਜਾਬ ਵਿਧਾਨ ਸਭਾ ਦਾ 7ਵਾਂ ਇਜਲਾਸ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰਤ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਬਜਟ ਇਜਲਾਸ 12 ਫਰਵਰੀ ਨੂੰ ਸਵੇਰੇ 11 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਜਿਸ ਤੋਂ ਬਾਅਦ ਉਸੇ ਦਿਨ ਬਾਅਦ ਦੁਪਹਿਰ 2 ਵਜੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀ ਜਾਣਗੀਆਂ। 13 ਫਰਵਰੀ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ। 15 ਫਰਵਰੀ ਨੂੰ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ਪੇਸ਼ ਹੋਵੇਗਾ ਜਿਸ ਤੋਂ ਬਾਅਦ ਭਾਸ਼ਣ ‘ਤੇ ਬਹਿਸ ਆਰੰਭ ਹੋਵੇਗੀ ਜੋ ਦਿਨ ਭਰ ਚੱਲੇਗੀ।18 ਫਰਵਰੀ ਨੂੰ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਜਟ ਪੇਸ਼ ਕਰਨਗੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।