ਸੋਨਾਲੀ ਦੀ ਮੌਤ ਨਾਲ ਜੁੜੇ ਰੈਸਟੋਰੈਂਟ ਨੂੰ ਢਾਹੁਣ ਪਹੁੰਚਿਆ ਬੁਲਡੋਜ਼ਰ

ਮੌਕੇ ’ਤੇ ਭਾਰੀ ਪੁਲਿਸ ਤੈਨਾਤ

ਪਣਜੀ (ਸੱਚ ਕਹੂੰ ਨਿਊਜ਼)। ਗੋਆ ਸਰਕਾਰ ਨੇ ਸ਼ੁੱਕਰਵਾਰ ਨੂੰ ਉੱਤਰੀ ਗੋਆ ਵਿੱਚ ਕਰਲੀਜ਼ ਰੈਸਟੋਰੈਂਟ ਨੂੰ ਢਾਹੁਣਾ ਸ਼ੁਰੂ ਕਰ ਦਿੱਤਾ, ਜੋ ਕਥਿਤ ਤੌਰ ’ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਨੇਤਾ ਅਤੇ ਅਦਾਕਾਰਾ ਸੋਨਾਲੀ ਫੋਗਾਟ ਦੀ ਮੌਤ ਨਾਲ ਜੁੜਿਆ ਹੋਇਆ ਹੈ। ਇਕ ਅਧਿਕਾਰੀ ਨੇ ਕਿਹਾ ਕਿ ਕੋਸਟਲ ਰੈਗੂਲੇਸ਼ਨ ਜ਼ੋਨ (ਸੀਆਰਜ਼ੈੱਡ) ਨਿਯਮਾਂ ਦੀ ਕਥਿਤ ਤੌਰ ’ਤੇ ਉਲੰਘਣਾ ਕਰਨ ਲਈ ਢਾਂਚਾ ਢਾਹਿਆ ਜਾ ਰਿਹਾ ਹੈ। ਨੈਸ਼ਨਲ ਗ੍ਰੀਨ ਅਥਾਰਟੀ (ਐਨਜੀਟੀ) ਨੇ ਵੀਰਵਾਰ ਨੂੰ ਗੋਆ ਕੋਸਟਲ ਜ਼ੋਨ ਮੈਨੇਜਮੈਂਟ ਅਥਾਰਟੀ ਦੇ ਝੌਂਪੜੀ ਵਰਗੇ ਰੈਸਟੋਰੈਂਟ ਨੂੰ ਢਾਹੁਣ ਦੇ ਪਹਿਲੇ ਆਦੇਸ਼ ਨੂੰ ਬਰਕਰਾਰ ਰੱਖਿਆ।

ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੀ ਰਹਿਣ ਵਾਲੀ ਸੋਨਾਲੀ ਨੂੰ 23 ਅਗਸਤ ਨੂੰ ਅੰਜੁਨਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਮਿ੍ਰਤਕ ਲਿਆਂਦਾ ਗਿਆ ਸੀ। ਹਾਲਾਂਕਿ ਪਹਿਲਾਂ ਇਹ ਦੱਸਿਆ ਗਿਆ ਸੀ ਕਿ ਸੋਨਾਲੀ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਸੀ, ਪਰ ਬਾਅਦ ਵਿੱਚ ਕੀਤੇ ਗਏ ਪੋਸਟਮਾਰਟਮ ਤੋਂ ਪਤਾ ਲੱਗਿਆ ਕਿ ਉਸ ਦੇ ਸਰੀਰ ’ਤੇ ਕਈ ਅੰਦਰੂਨੀ ਸੱਟਾਂ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਇਸ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਭਾਰੀ ਪੁਲਿਸ ਫੋਰਸ ਮੌਕੇ ’ਤੇ ਤਾਇਨਾਤ ਕੀਤੀ ਗਈ ਹੈ।

ਪੋਸਟਮਾਰਟਮ ਰਿਪੋਰਟ ’ਚ ਖੁਲਾਸਾ : ਸੋਨਾਲੀ ਫੋਗਾਟ ਦੇ ਸਰੀਰ ’ਤੇ ਸੱਟ ਦੇ ਕਈ ਨਿਸ਼ਾਨ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ