ਸਾਡੇ ਨਾਲ ਸ਼ਾਮਲ

Follow us

9.5 C
Chandigarh
Wednesday, January 21, 2026
More
    Home Breaking News CM Punjab: ਪੰ...

    CM Punjab: ਪੰਜਾਬ ਦੇ ਇਸ ਪਿੰਡ ਦਾ ਭਖਦਾ ਮੁੱਦਾ ਮੁੱਖ ਮੰਤਰੀ ਕੋਲ ਪੁੱਜਾ, ਮੁੱਖ ਮੰਤਰੀ ਨੇ ਲਿਆ ਫ਼ੈਸਲਾ, ਹੁਣ ਇਸ ਤਰ੍ਹਾਂ ਹੋਵੇਗਾ ਫ਼ੈਸਲਾ

    CM Punjab
    CM Punjab: ਪੰਜਾਬ ਦੇ ਇਸ ਪਿੰਡ ਦਾ ਭਖਦਾ ਮੁੱਦਾ ਮੁੱਖ ਮੰਤਰੀ ਕੋਲ ਪੁੱਜਾ, ਮੁੱਖ ਮੰਤਰੀ ਨੇ ਲਿਆ ਫ਼ੈਸਲਾ, ਹੁਣ ਇਸ ਤਰ੍ਹਾਂ ਹੋਵੇਗਾ ਫ਼ੈਸਲਾ

    CM Punjab: ਲੁਧਿਆਣਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਅਖਾੜਾ ’ਚ ਲਾਏ ਜਾ ਰਹੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸਥਾਈ ਹੱਲ ਲਈ ਪਿੰਡ ਵਾਸੀਆਂ ਅਤੇ ਮਾਹਿਰਾਂ ਦੀ ਸਾਂਝੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਸ਼ਨਿੱਚਰਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ ਵਿਖੇ ਤਾਲਮੇਲ ਸੰਘਰਸ਼ ਕਮੇਟੀ ਦੇ ਆਗੂ ਗੁਰਤੇਜ ਸਿੰਘ ਅਤੇ ਹੋਰ ਨੁਮਾਇੰਦਿਆਂ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਮੇਟੀ ਪਿੰਡ ਵਾਸੀਆਂ ਵੱਲੋਂ ਕੀਤੇ ਜਾ ਰਹੇ ਇਤਰਾਜ਼ ਅਤੇ ਖ਼ਦਸ਼ਿਆਂ ਦੇ ਇੱਕ-ਇੱਕ ਨੁਕਤੇ ਨੂੰ ਗੰਭੀਰਤਾ ਨਾਲ ਵਿਚਾਰੇਗੀ। ਇਹ ਕਮੇਟੀ ਪੂਰੀ ਪੜਤਾਲ ਤੋਂ ਬਾਅਦ ਆਪਣੀਆਂ ਸਿਫ਼ਾਰਿਸ਼ਾਂ ਦੇਵੇਗੀ, ਜਿਸ ਤੋਂ ਬਾਅਦ ਸਰਕਾਰ ਲੋੜੀਂਦੇ ਕਦਮ ਚੁੱਕੇਗੀ। ਇਹ ਕਮੇਟੀ ਤੈਅ ਸਮੇਂ ’ਚ ਆਪਣੀ ਰਿਪੋਰਟ ਦੇਵੇਗੀ।

    ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਪਿੰਡ ਵਾਸੀਆਂ ਦੇ ਹਿੱਤ ਮਹਿਫੂਜ਼ ਰੱਖਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਸਰਕਾਰ ਵੱਲੋਂ ਸੂਬੇ ’ਚ ਪ੍ਰਦੂਸ਼ਣ ਨਾਲ ਬਿਲਕੁਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸਪੱਸ਼ਟ ਤੌਰ ’ਤੇ ਜਾਣੂ ਕਰਵਾਇਆ ਕਿ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

    Read Also : Bhagwant Mann News: ਮੁੱਖ ਮੰਤਰੀ ਮਾਨ ਦਾ ਇਹ ਜ਼ਿਲ੍ਹੇ ਨੂੰ ਅਹਿਮ ਤੋਹਫਾ, ਪੜ੍ਹੋ ਪੂਰੀ ਖਬਰ

    ਇਸ ਮੌਕੇ ਮੁੱਖ ਮੰਤਰੀ ਨੇ ਘੁੰਗਰਾਲੀ ਪਿੰਡ ਦੇ ਬਾਇਓਗੈਸ ਪਲਾਂਟ ਦੀ ਵੀ ਮਿਸਾਲ ਦਿੱਤੀ, ਜਿਸ ਨੂੰ ਪਿੰਡ ਦੀ ਸਹਿਮਤੀ ਨਾਲ ਚਾਲੂ ਕੀਤਾ ਗਿਆ ਸੀ। ਮੀਟਿੰਗ ਦੌਰਾਨ ਘੁੰਗਰਾਲੀ ਪਿੰਡ ਦੇ ਨੁਮਾਇੰਦੇ ਨੇ ਆਪਣਾ ਤਜਰਬਾ ਸਾਂਝਾ ਕੀਤਾ। ਪਿੰਡ ਅਖਾੜਾ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਾਸੀ ਕਮੇਟੀ ਨੂੰ ਪੂਰਾ ਸਹਿਯੋਗ ਦੇਣਗੇ ਤਾਂ ਕਿ ਇਸ ਮਸਲੇ ਦਾ ਸੁਖਾਵਾਂ ਹੱਲ ਕੱਢਿਆ ਜਾ ਸਕੇ।