ਹਿਮਾਚਲ ਦੇ ਬਿਲਾਸਪੁਰ ’ਚ ਬਸ ਪਲਟੀ

Road Accident
Jaipur-Ajmer Highway Accident: ਰਾਜਸਥਾਨ ’ਚ ਭਿਆਨਕ ਹਾਦਸਾ, 8 ਮੌਤਾਂ, ਕਈ ਜਖਮੀ

ਹਿਮਾਚਲ ਦੇ ਬਿਲਾਸਪੁਰ ’ਚ ਬਸ ਪਲਟੀ

ਸ਼ਿਮਲਾ (ਸੱਚ ਕਹੂੰ ਨਿਊਜ਼)। ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਦੇ ਬਾਹਰਵਾਰ ਸ਼ੁੱਕਰਵਾਰ ਨੂੰ ਇੱਕ ਨਿੱਜੀ ਟੂਰਿਸਟ ਬੱਸ ਦੇ ਪਲਟ ਜਾਣ ਕਾਰਨ ਘੱਟੋ-ਘੱਟ 16 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਅੱਜ ਤੜਕੇ 2 ਵਜੇ ਦੇ ਕਰੀਬ ਵਾਪਰਿਆ ਜਦੋਂ ਬੱਸ ਮਨਾਲੀ ਤੋਂ ਚੰਡੀਗੜ੍ਹ ਜਾ ਰਹੀ ਸੀ। ਬਿਲਾਸਪੁਰ ਦੇ ਡਿਪਟੀ ਕਮਿਸ਼ਨਰ ਪੰਕਜ ਰਾਏ ਨੇ ਦੱਸਿਆ ਕਿ ਕੁੱਲ ਜ਼ਖਮੀਆਂ ’ਚੋਂ ਤਿੰਨ ਨੂੰ ਪੀਜੀਆਈ ਚੰਡੀਗੜ੍ਹ ਭੇਜ ਦਿੱਤਾ ਗਿਆ ਹੈ ਅਤੇ ਕੁਝ ਯਾਤਰੀ ਬਿਲਾਸਪੁਰ ਵਿਖੇ ਜ਼ੇਰੇ ਇਲਾਜ ਹਨ, ਜਦਕਿ ਕੁਝ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਤੇਜ਼ ਮੋੜ ’ਤੇ ਬੱਸ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਬੱਸ ਪਲਟ ਗਈ। ਬੱਸ ਚਾਲਕ ਖ਼ਿਲਾਫ਼ ਲਾਪਰਵਾਹੀ ਦਾ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ