ਮੰਤਰੀ ਮੰਡਲ ਨੇ 2 ਏਕੜ ਤੱਕ ਦੇ ਰਕਬੇ ਅਤੇ 3 ਫੁੱਟ ਤੱਕ ਦੀ ਡੂੰਘਾਈ ਤੱਕ ਇੱਟਾਂ ਬਣਾਉਣ ਲਈ ਮਿੱਟੀ/ਸਧਾਰਨ ਮਿੱਟੀ ਦੀ ਪੁਟਾਈ ਨੂੰ ਗੈਰ-ਖਣਨ ਗਤੀਵਿਧੀ ਐਲਾਨਿਆ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਮੰਤਰੀ ਮੰਡਲ ਨੇ ਅੱਜ 2 ਏਕੜ ਤੱਕ ਦੇ ਰਕਬੇ ਅਤੇ 3 ਫੁੱਟ ਤੱਕ ਡੂੰਘਾਈ ਤੱਕ ਇੱਟ ਬਣਾਉਣ ਲਈ ਮਿੱਟੀ/ਸਧਾਰਨ ਮਿੱਟੀ ਦੀ ਪੁਟਾਈ ਦੇ ਕੰਮ ਨੂੰ ਗੈਰ-ਖਣਨ ਗਤੀਵਿਧੀ ਐਲਾਨ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਭੱਠਾ ਮਾਲਕ ਇਸ ਮੰਤਵ ਲਈ ਫਾਰਮ ‘ਏ’ ਅਨੁਸਾਰ ਲਾਇਸੈਂਸ ਲਈ ਅਰਜੀ ਦੇਣਗੇ ਅਤੇ ਫਾਰਮ ‘ਬੀ’ ਵਿੱਚ ਲਾਇਸੈਂਸ ਪ੍ਰਾਪਤ ਕਰਨਗੇ ਅਤੇ ਜਿੱਥੇ ਮਿੱਟੀ ਕੱਢਣ ਦੀ ਕਾਰਵਾਈ ਨਿਰਧਾਰਿਤ ਸੀਮਾ ਤੋਂ ਵਧ ਕੀਤੀ ਜਾਂਦੀ ਹੈ ਤਾਂ ਉਸ ਮਾਮਲੇ ਨੂੰ ਪੰਜਾਬ ਮਾਈਨਰ ਮਿਨਰਲ ਰੂਲਜ (ਪੀ.ਐਮ.ਐਮ.ਆਰ), 2013 ਦੇ ਨਾਲ-ਨਾਲ ਮੌਜੂਦਾ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਪਟਾਇਆ ਜਾਵੇਗਾ।
ਇਹ ਇੱਟ ਭੱਠਿਆਂ ਨੂੰ ਚਲਾਉਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਦੇ ਨਾਲ-ਨਾਲ ਖਪਤਕਾਰਾਂ ਨੂੰ ਸਸਤੇ ਭਾਅ ਇੱਟਾਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਏਗਾ। ਘਰੇਲੂ ਬਿਜਲੀ ਖਪਤਕਾਰਾਂ ਨੂੰ 1 ਨਵੰਬਰ, 2021 ਤੋਂ ਘਟਾਈਆਂ ਗਈਆਂ ਬਿਜਲੀ ਦਰਾਂ ਦਾ ਲਾਭ ਮਿਲੇਗਾ। ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ, ਮੰਤਰੀ ਮੰਡਲ ਨੇ 1 ਦਸੰਬਰ, 2021 ਦੀ ਬਜਾਏ ਹੁਣ 1 ਨਵੰਬਰ , 2021 ਤੋਂ 7 ਕਿਲੋਵਾਟ ਤੱਕ ਦੇ ਪ੍ਰਵਾਨਿਤ ਲੋਡ ਵਾਲੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕਰਕੇ ਵੱਡੀ ਰਾਹਤ ਦੇਣ ਦਾ ਫੈਸਲਾ ਕੀਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ