ਕੈਬਨਿਟ ਮੰਤਰੀ ਨੇ ਸਫ਼ਾਈ ਕਰਮਚਾਰੀਆਂ ਦੀ ਲਾਈ ਹਾਜ਼ਰੀ, ਕਈ ਗੈਰ-ਹਾਜ਼ਰ

Cabinet Minister

ਅਚਨਚੇਤ ਮਾਰਿਆ ਛਾਪਾ, ਗ਼ੈਰ ਹਾਜ਼ਰ ਚੱਲ ਰਹੇ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣ ਦੇ ਦਿੱਤੇ ਹੁਕਮ

ਅਨੰਦਪੁਰ ਸਾਹਿਬ (ਸੱਚ ਕਹੂੰ ਨਿਊਜ਼)। ਕੈਬਨਿਟ ਮੰਤਰੀ (Cabinet Minister) ਹਰਜੋਤ ਸਿੰਘ ਨੇ ਅਚਨਚੇਤ ਛਾਪੇਮਾਰੀ ਕਰਕੇ ਅਨੰਦਪੁਰ ਸਾਹਿਬ ਵਿੱਚ ਕੰਮ ਕਰਦੇ ਸਫਾਈ ਕਰਮਚਾਰੀਆਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਸਵੇਰੇ 7 ਵਜੇ ਹੀ ਚੈਕਿੰਗ ਲਈ ਪਹੁੰਚ ਗਏ। ਮੁਲਾਜ਼ਮਾਂ ਦਾ ਡਿਊਟੀ ਸਮਾਂ 8 ਵਜੇ ਸੀ, ਮੁਲਾਜ਼ਮਾਂ ਨੂੰ ਸਮੇਂ ਸਿਰ ਪਹੁੰਚਣ ਲਈ ਫੋਨ ਕੀਤੇ, ਪ੍ਰੰਤੂ ਫਿਰ ਵੀ ਸਮੇਂ ਸਿਰਫ ਨਹੀਂ ਪਹੁੰਚੇ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਸਫਾਈ ਕਰਮਚਾਰੀਆਂ ਦੀ ਹਾਜ਼ਰੀ ਵੀ ਲਾਈ।

ਇਸ ਮੌਕੇ ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਕਿਹਾ ਕਿ ਅਨੰਦਪੁਰ ਸਾਹਿਬ ਸਾਰੇ ਸ਼ਹਿਰਾਂ ਤੋਂ ਸਾਫ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮੁਲਾਜ਼ਮ ਗੈਰ-ਹਾਜ਼ਰ ਹਨ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ (Cabinet Minister) ਨੇ ਸਫਾਈ ਕਰਮਚਾਰੀਆਂ ਦੀਆਂ ਖੁਦ ਡਿਊਟੀਆਂ ਲਾਉਂਦੇ ਹੋਏ ਕਿਹਾ ਕਿ ਉਹ ਸਾਰੇ ਸਫਾਈ ਕਰਮਚਾਰੀਆਂ ਦਾ ਇੱਕ ਵਟਸਐਪ ਗਰੁੱਪ ਬਣਾਉਣਗੇ ਜਿਸ ਵਿੱਚ ਉਹ ਖੁਦ ਸ਼ਾਮਲ ਹੋਣਗੇ।

ਉਨ੍ਹਾਂ ਸਾਰੇ ਸਫ਼ਾਈ ਕਰਮਚਾਰੀਆਂ ਨੂੰ ਕਿਹਾ ਕਿ ਸਭ ਨੇ ਸਵੇਰੇ 8 ਵਜੇ ਆਪਣੀ ਡਿਊਟੀ ਉਤੇ ਪਹੁੰਚ ਕੇ ਆਪਣੀ ਫੋਟੋ ਪਾਉਣੀ ਹੋਵੇਗੀ। ਲੰਮੇ ਸਮੇਂ ਤੋਂ ਗੈਰ ਹਾਜ਼ਰ ਚੱਲ ਰਹੇ ਸਫਾਈ ਕਰਮਚਾਰੀਆਂ ਨੂੰ ਡਿਊਟੀ ਤੋਂ ਕੱਢਣ ਦੇ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੇ ਲਈ ਨਵੇਂ ਬੰਦਿਆਂ ਨੂੰ ਭਰਤੀ ਕੀਤਾ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।