ਜਦੋਂ ਕੈਬਨਿਟ ਮੰਤਰੀ ਪਹੁੰਚ ਗਏ ਰਾਵੀ ਦਰਿਆ ’ਤੇ

Ravi River
ਅੰਮ੍ਰਿਤਸਰ : ਰਾਵੀ ਦਰਿਆ ’ਤੇ ਹਾਲਾਤਾਂ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ।

ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ : ਧਾਲੀਵਾਲ

(ਰਾਜਨ ਮਾਨ) ਅੰਮ੍ਰਿਤਸਰ। ਪਿੰਡ ਘੋਨੇਵਾਲ ਜੋ ਕਿ ਰਾਵੀ ਦਰਿਆ ਦੇ ਕੰਢੇ ਅਂੰਮ੍ਰਿਤਸਰ ਜਿਲ੍ਹੇ ਦਾ ਆਖਰੀ ਪਿੰਡ ਹੈ, ਵਿਖੇ ਦਰਿਆ ਦੇ ਪਾਣੀ ਦੇ ਪੱਧਰ ਅਤੇ ਸੰਭਾਵੀ ਹੜ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ (Ravi River) ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਕੁਦਰਤੀ ਆਫਤ ਨਾਲ ਪ੍ਭਾਵਿਤ ਹਰੇਕ ਵਿਅਕਤੀ ਦੀ ਮੱਦਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਘੱਗਰ ’ਚ ਪਾਣੀ ਦਾ ਪੱਧਰ ਵਧਿਆ, ਡਿਪਟੀ ਕਮਿਸ਼ਨਰ ਨੇ ਲਿਆ ਹਾਲਾਤਾਂ ਦਾ ਜਾਇਜ਼ਾ

ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਉੱਜ ਦਰਿਆ ਵਿੱਚ 2 ਲੱਖ ਕਿਊਸਿਕ ਪਾਣੀ ਛੱਡਣ ਤੋਂ ਬਾਅਦ ਮਕੌੜਾ ਪੱਤਣ ਕੋਲ ਉੱਜ ਦਰਿਆ ਦਾ ਪਾਣੀ ਰਾਵੀ ਦਰਿਆ ਵਿੱਚ ਆ ਕੇ ਮਿਲ ਗਿਆ ਹੈ। ਰਾਵੀ ਵਿੱਚ ਉੱਜ ਦਰਿਆ ਦਾ ਪਾਣੀ ਮਿਲਣ ਤੋਂ ਬਾਅਦ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਅਜਿਹੇ ਵਿੱਚ ਰਾਵੀ ਦਰਿਆ ਦੇ ਕੰਢੇ ਦੇ ਕੋਲ ਜਾਣਾ ਖਤਰਨਾਕ ਸਾਬਤ ਹੋ ਸਕਦਾ ਹੈ। ਉਨ੍ਹਾਂ ਰਾਵੀ ਦਰਿਆ ਦੇ ਕੋਲ ਰਹਿੰਦੀ ਵਸੋਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਵੀ ਦਰਿਆ ਤੋਂ ਦੂਰ ਸੁਰੱਖਿਅਤ ਥਾਵਾਂ`ਤੇ ਚਲੇ ਜਾਣ।

Ravi-River
ਅੰਮ੍ਰਿਤਸਰ : ਰਾਵੀ ਦਰਿਆ ’ਤੇ ਹਾਲਾਤਾਂ ਦਾ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ।

ਰਾਵੀ ਦੇ ਨਾਲ ਲੱਗਦੇ ਪਿੰਡਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ (Ravi River)

ਇਸੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਰਾਵੀ ਦੇ ਨਾਲ ਲੱਗਦੇ ਪਿੰਡਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਹੈ ਅਤੇ ਕਿਸੇ ਵੀ ਹੜ੍ਹ ਵਰਗੀ ਸਥਿਤੀ ਪੈਦਾ ਹੋਣ `ਤੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਨੰਬਰ 01832229125 ਦੇ ਨੰਬਰ ਉੱਪਰ ਸੰਪਰਕ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਕੋਈ ਖਤਰੇ ਵਾਲੀ ਸਥਿਤੀ ਨਹੀਂ ਹੈ, ਪਰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਾਂ। ਇਸ ਮੌਕੇ ਐਸ ਡੀ ਐਮ ਸ ਅਰਵਿੰਦਰਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

LEAVE A REPLY

Please enter your comment!
Please enter your name here