ਕੇਂਦਰ ਸਰਕਾਰ ਦੀ ਸੰਕਲਪ ਯਾਤਰਾ ਨੂੰ ਸੁਨਾਮ ਹਲਕੇ ਵਿੱਚ ਮਿਲ ਰਿਹਾ ਵੱਡਾ ਹੁੰਗਾਰਾ

Centerl Government
ਸੁਨਾਮ: ਫਾਰਮ ਭਰਨ ਲਈ ਪਹੁੰਚੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਮੈਡਮ ਦਮਨ ਥਿੰਦ ਬਾਜਵਾ।

ਮੌਕੇ ‘ਤੇ ਕੈਂਪ ਵਿੱਚ ਹਰ ਯੋਗ ਵਿਅਕਤੀ ਦੇ ਫਾਰਮ ਭਰੇ | Central Government

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਤੁੰਗਾਂ ਅਤੇ ਰਾਮਨਗਰ ਸਿਬੀਆਂ ਵਿੱਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਕੈਂਪ ਲਗਾਕੇ ਕੇਂਦਰ ਸਰਕਾਰ ਦੀਆਂ ਲੋਕਪੱਖੀ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਦਾ ਕੀਤਾ ਗਿਆ। ਪਿੰਡ ਵਾਸੀਆਂ ਨੂੰ ਵੀਡੀਓ ਦਿਖਾ ਕੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਪਹਿਲਾਂ ਜਾਣੂ ਕਰਵਾਇਆ ਗਿਆ ਫਿਰ ਮੌਕੇ ‘ਤੇ ਕੈਂਪ ਵਿੱਚ ਹਰ ਯੋਗ ਵਿਅਕਤੀ ਦੇ ਫਾਰਮ ਭਰੇ ਉਸ ਨੂੰ ਕੇਂਦਰ ਦੀ ਸਕੀਮ ਦਾ ਲਾਭ ਦਿੱਤਾ ਗਿਆ। (Central Government)

ਹਲਕਾ ਸੁਨਾਮ ਤੋਂ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਨੇ ਦੱਸਿਆ ਕਿ ਮੋਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ, ਹਰੇਕ ਵਿਅਕਤੀ ਤੱਕ ਸਰਕਾਰ ਦੀ ਹਰੇਕ ਸਕੀਮ ਦੀ ਸੁਵਿਧਾ ਪਹੁੰਚਾਉਣ ਦੀ ਜਿੰਮੇਵਾਰੀ ਹੁਣ ਕੇਂਦਰ ਸਰਕਾਰ ਨੇ ਇਸ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਰਾਹੀ ਚੁੱਕੀ ਹੈ ਤਾਂ ਜੋ ਭਾਰਤ ਦੇ ਕਿਸੇ ਕੋਨੇ ਵਿੱਚ ਵੀ ਕੋਈ ਵਿਅਕਤੀ ਕੇਂਦਰ ਸਰਕਾਰ ਦੀ ਸਕੀਮ ਤੋਂ ਵਾਂਝਾ ਨਾ ਰਹਿ ਜਾਵੇ।

Centerl Government

ਮੈਡਮ ਦਾਮਨ ਬਾਜਵਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਹਰ ਸੰਬੰਧਿਤ ਮਹਿਕਮੇ ਨਾਲ ਅਫਸਰ ਆਪਣੀ ਡਿਊਟੀ ਦੇ ਰਹੇ ਹਨ ਅਤੇ ਮੈਂ ਪ੍ਰਸ਼ਾਸਨ ਦੇ ਨਾਲ ਇਸ ਕੈਂਪ ਵਿੱਚ ਆਪਣੇ ਦਫਤਰ ਦੀ ਟੀਮ ਵੀ ਬਿਠਾਈ ਹੈ ਇਸ ਕੈਂਪ ਵਿੱਚ:- ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (2000 ਰੂਪੇ ਵਾਲੀ ਕਿਸਤ), ਆਯੂਸ਼ਮਾਨ ਭਾਰਤ-ਪ੍ਰਧਾਨ ਮੰਤਰੀ ਜਨ ਅਰੋਗਯ ਯੋਜਨਾ (5 ਲੱਖ ਫਰੀ ਇਲਾਜ ਵਾਲਾ ਕਾਰਡ), ਪ੍ਰਧਾਨ ਮੰਤਰੀ ਉੱਜਵਲਾ ਯੋਜਨਾ (ਗੈਸ ਸਿਲੰਡਰ ਯੋਜਨਾ), ਵਿਸ਼ਵਕਰਮਾ ਯੋਜਨਾ (ਕਿਰਤੀ ਕਾਮਿਆਂ ਲਈ ਲੋਨ ਯੋਜਨਾ) ਪੈਨਸ਼ਨਾਂ (ਬੁਢਾਪਾ, ਅੰਗਹੀਣ, ਵਿਧਵਾ) ਕਿਸਾਨ ਕ੍ਰੈਡਿਟ ਕਾਰਡ (1.50 ਲੱਖ ਦਾ ਲੋਨ), ਮੈਡੀਕਲ ਕਾਰਡ( (ABHA Card), ਅਧਾਰ ਕਾਰਡ ਵਿੱਚ ਦਰੁਸਤੀ ਦੇ ਫਾਰਮ, ਵੋਟ ਕਾਰਡ ਸਬੰਧੀ ਫਾਰਮ, ਆਦਿ ਸਕੀਮਾਂ ਦੇ ਫਾਰਮ ਭਰ ਕੇ ਅਤੇ ਫਰੀ ਮੈਡੀਕਲ ਚੈੱਕਅਪ, ਫਰੀ ਦਵਾਈਆਂ ਦੇ ਲੋਕਾਂ ਨੂੰ ਮੋਕੇ ਤੇ ਹੀ ਲਾਭ ਪਹੁੰਚਾਇਆ ਜਾ ਰਿਹਾ ਹੈ।

ਖੁਸ਼ਖਬਰੀ : ਇਸ ਦਿਨ ਔਰਤਾਂ ਦੇ ਖਾਤਿਆਂ ਵਿੱਚ ਆਉਣਗੇ ਪੈਸੇ, ਮੁੱਖ ਮੰਤਰੀ ਨੇ ਦਿੱਤੇ ਹੁਕਮ

ਮੈਡਮ ਬਾਜਵਾ ਨੇ ਕਿਹਾ ਕਿ ਹੁਣ ਤੱਕ 10 ਪਿੰਡਾਂ ਵਿੱਚ ਕੈੰਪ ਲਗਾ ਕੇ 745 ਲੋਕਾਂ ਨੂੰ ਲਾਭ ਪਹੁੰਚਾਇਆ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਤਰ੍ਹਾਂ ਹੀ ਹਲਕਾ ਸੁਨਾਮ ਦੇ ਹਰ ਇੱਕ ਪਿੰਡ ਵਿੱਚ ਇਸ ਸੰਕਲਪ ਯਾਤਰਾ ਰਾਹੀ ਕੈਂਪ ਲਗਾ ਕੇ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਜ਼ਰੂਰ ਪਹੁੰਚਾਇਆ ਜਾਵੇਗਾ।