ਮੁੱਖ ਮੰਤਰੀ ਭਗਵੰਤ ਮਾਨ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਮੰਡੀ ਬੋਰਡ (Punjab Mandi Board) ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਬੀਤੀ ਸ਼ਾਮ ਆੜਤੀ ਐਸੋਸੀਏਸ਼ਨ ਪੰਜਾਬ (ਰਜਿ.) ਦੇ ਅਹੁਦੇਦਾਰਾਂ ਨਾਲ ਉਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਆੜ੍ਹਤੀਆਂ ਨੇ ਚੇਅਰਮੈਨ ਨੂੰ ਐਫ.ਸੀ.ਆਈ ਨਾਲ ਸਬੰਧਤ ਕਈ ਦਿੱਕਤਾਂ ਦੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਹੋਰ ਵੀ ਕਈ ਮੁਸ਼ਕਿਲਾਂ ਗਿਣਾਈਆਂ ਗਈਆਂ।
ਚੇਅਰਮੈਨ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਆੜਤੀਆਂ ਦੀਆਂ ਸਮੱਸਿਆਂਵਾਂ ਨੂੰ ਦੂਰ ਕਰਨ ਲਈ ਸਾਰਥਕ ਯਤਨ ਕੀਤੇ ਜਾਣਗੇ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਮੰਡੀਆਂ ਦਾ ਸਹੀ ਵਿਕਾਸ ਨਹੀਂ ਹੋ ਸਕਿਆ ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਤੋਂ ਹਦਾਇਤਾਂ ਲੈ ਕੇ ਮੰਡੀਆਂ ਦੇ ਸਹੀ ਵਿਕਾਸ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕਈ ਲਾਹੇਵੰਦ ਸਕੀਮਾਂ ਲਿਆਂਦੀਆਂ ਜਾਣਗੀਆਂ। (Punjab Mandi Board)
ਬਰਸਟ ਨੇ ਆੜਤੀ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਭਵਿੱਖ ਵਿਚ ਲਏ ਜਾਣ ਵਾਲੇ ਫੈਸਲਿਆਂ ਵਿਚ ਆੜਤੀਆਂ ਦੀ ਵੀ ਰਾਏ ਲਈ ਜਾਵੇਗੀ ਅਤੇ ਕੋਈ ਵੀ ਫੈਸਲਾ ਜ਼ਬਰਦਸਤੀ ਲਾਗੂ ਨਹੀਂ ਕੀਤਾ ਜਾਵੇਗਾ। ਮੀਟਿੰਗ ਵਿਚ ਰਵਿੰਦਰ ਸਿੰਘ ਚੀਮਾ ਪ੍ਰਧਾਨ, ਹਰਜੀਤ ਸਿੰਘ ਬਰੂ ਉਪ-ਚੇਅਰਮੈਨ, ਰਜਿੰਦਰ ਕੁਮਾਰ ਅਰੋੜਾ ਤੇ ਜਸਵਿੰਦਰ ਸਿੰਘ ਰਾਣਾ ਦੋਵੇਂ ਜਨਰਲ ਸੱਕਤਰਾਂ ਦੇ ਨਾਲ-ਨਾਲ ਸੂਬੇ ਦੇ ਵੱਖ-ਵੱਖ ਜ਼ਿਲਿਆਂ ਤੋਂ ਆਏ ਆੜਤੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।