Satbir Bedi: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਨੇ ਦਿੱਤਾ ਅਸਤੀਫ਼ਾ

Punjab School Education Board

ਮੋਹਾਲੀ (ਐੱਮ ਕੇ ਸ਼ਾਇਨਾ) Satbir Bedi : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਸੇਵਾ ਮੁਕਤ ਆਈ.ਏ.ਐਸ. ਨੇ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਬੋਰਡ ਚੇਅਰਪਰਸਨ ਦਾ ਅਸਤੀਫ਼ਾ ਪੰਜਾਬ ਸਰਕਾਰ ਵਲੋਂ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਫਿਲਹਾਲ ਉਨ੍ਹਾਂ ਦੀ ਥਾਂ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। (Punjab School Education Board)

ਪਿਛਲੇ ਸਾਲ ਪੰਜਾਬ ਸਰਕਾਰ ਵੱਲੋਂ ਸਤਬੀਰ ਬੇਦੀ (Satbir Bedi) ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਹਾਲਾਂਕਿ, ਉਨ੍ਹਾਂ ਦੀ ਨਿਯੁਕਤੀ ਤੋਂ ਤੁਰੰਤ ਬਾਅਦ ਵਿਵਾਦ ਸ਼ੁਰੂ ਹੋ ਗਏ ਸਨ। ਇਲਜ਼ਾਮ ਸੀ ਕਿ ਉਨ੍ਹਾਂ ਨੂੰ ਸਹੀ ਤਰ੍ਹਾਂ ਪੰਜਾਬੀ ਲਿਖਣੀ ਨਹੀਂ ਆਉਂਦੀ ਸੀ, ਜਿਸ ਨੂੰ ਵੱਡਾ ਮੁੱਦਾ ਬਣਾਇਆ ਗਿਆ ਸੀ।

Read Also : Ludhiana News: ਜਾਣਕਾਰ ਨੇ ਹੀ ਕੀਤਾ ਸੀ ਸੰਦੀਪ ਕੌਰ ਦਾ ਕਤਲ!

ਹਾਲਾਂਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਬੋਰਡ ਨੇ ਕਈ ਵੱਡੇ ਕਦਮ ਚੁੱਕੇ ਹਨ। ਜਿਸ ਤੋਂ ਬਾਅਦ ਉਹਨਾਂ ਨੂੰ ਕਾਫੀ ਸਮਰਥਨ ਮਿਲਿਆ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਹੁਣ ਅਜਿਹੇ ਵਿਅਕਤੀ ਨੂੰ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪਣ ਦੀ ਤਿਆਰੀ ਕਰ ਰਹੀ ਹੈ। ਜਿਸ ਕੋਲ ਸਿੱਖਿਆ ਦੇ ਖੇਤਰ ਵਿੱਚ ਲੰਮਾ ਤਜਰਬਾ ਹੋਵੇ। ਨਾਲ ਹੀ, ਉਹ ਬੋਰਡ ਨੂੰ ਸ਼ਾਨਦਾਰ ਤਰੀਕੇ ਨਾਲ ਅੱਗੇ ਲੈ ਜਾ ਸਕਦਾ ਹੈ।

ਸਤਬੀਰ ਬੇਦੀ (Satbir Bedi) ਨੇ ਆਪਣੇ ਅਸਤੀਫੇ ਲਈ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਹਾਲਾਂਕਿ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੇ ਕੁਝ ਸਮੇਂ ਲਈ ਬੋਰਡ ਤੋਂ ਦੂਰੀ ਬਣਾ ਲਈ ਸੀ। ਉਹਨਾਂ ਦੀ ਸਿਹਤ ਵੀ ਠੀਕ ਨਹੀਂ ਸੀ। ਹਾਲਾਂਕਿ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ ਹੈ। ਸਰਕਾਰ ਤੇ ਦੋਸ਼ ਸੀ ਕਿ ਦਿੱਲੀ ਵਾਲਿਆਂ ਨੂੰ ਪੰਜਾਬ ਦੀ ਕਮਾਨ ਸੌਂਪੀ ਜਾ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਦੇ ਚੇਅਰਮੈਨ ਸੱਤਿਆ ਗੋਪਾਲ ਨੇ ਵੀ ਅਸਤੀਫਾ ਦੇ ਦਿੱਤਾ ਸੀ। ਉਹ ਵੀ ਦਿੱਲੀ ਦੇ ਸਾਬਕਾ ਆਈਏਐਸ ਅਧਿਕਾਰੀ ਵੀ ਸਨ।