ਗਰਮੀਆਂ ਦੇ ਮੌਸਮ ਵਿੱਚ ਹੋਵੇਗੀ ਬਿਜਲੀ ਤੇ ਲੋਕਾਂ ਦੇ ਸਮੇਂ ਦੀ ਬੱਚਤ ਦੀ ਬਚਤ: ਦਹੀਆ
- ਵਿਧਾਇਕ ਰਜਨੀਸ਼ ਦਹੀਆ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਅਧਿਕਾਰੀਆਂ/ਕਰਮਚਾਰੀਆਂ ਨੂੰ ਮਿਲੇ | Government
ਫਿਰੋਜ਼ਪੁਰ (ਸਤਪਾਲ ਥਿੰਦ)। ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਸ੍ਰੀ ਰਜਨੀਸ਼ ਦਹੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Government) ਵੱਲੋਂ ਰਾਜ ਵਿੱਚ ਗਰਮੀ ਦੇ ਮੌਸਮ ਨੂੰ ਵੇਖਦਿਆਂ ਅਤੇ ਬਿਜਲੀ ਦੀ ਬਚਤ ਲਈ ਸਰਕਾਰੀ ਦਫ਼ਤਰਾਂ ਦਾ ਸਮਾਂ 2 ਮਈ ਤੋਂ 15 ਜੁਲਾਈ 2023 ਤੱਕ ਸਵੇਰੇ 7:30 ਤੋਂ ਦੁਪਹਿਰ 2ਵਜੇ ਕਰਨ ਦਾ ਬਹੁਤ ਹੀ ਸ਼ਲਾਘਾਯੋਗ ਫੈਸਲਾ ਲਿਆ ਹੈ। ਇਸ ਨਾਲ ਜਿੱਥੇ ਬਿਜਲੀ ਦੀ ਬਚਤ ਹੋਵੇਗੀ ਉੱਥੇ ਲੋਕ ਵੀ ਆਪਣੇ ਸਰਕਾਰੀ ਕੰਮ-ਕਾਜ ਦਫ਼ਤਰਾਂ ਵਿੱਚ ਸਵੇਰੇ-ਸਵੇਰੇ ਜਾ ਕੇ ਨਿਪਟਾ ਸਕਣਗੇ।
ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਕਰੀਬ ਸਵੇਰੇ 7:30 ਵਜੇ ਇਕੱਲੇ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜੇ ਅਤੇ ਵੱਖ-ਵੱਖ ਦਫ਼ਤਰਾਂ ਵਿੱਚ ਜਾ ਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਤੋਂ ਇਲਾਵਾ ਅਧਿਕਾਰੀਆਂ/ਕਰਮਚਾਰੀਆਂ ਨੂੰ ਮਿਲੇ। ਉਨ੍ਹਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਏ ਗਏ ਫੈਸਲੇ ਨਾਲ ਸਮੇਂ ਸਿਰ ਦਫ਼ਤਰ ਆਉਣ ਅਤੇ ਦਫ਼ਤਰ ਆਉਣ ਵਾਲੇ ਲੋਕਾਂ ਦੇ ਕੰਮ ਨੂੰ ਪਹਿਲ ਦੇ ਆਧਾਰ ਤੇ ਨਿਪਟਾਉਣ ਤਾਂ ਜੋ ਉਹ ਸਮੇਂ ਸਿਰ ਵਾਪਸ ਆਪਣੇ ਘਰ ਜਾ ਸਕਣ ਅਤੇ ਰੋਜ਼ਮਰਾ ਦੇ ਕੰਮ ਕਰ ਸਕਣ।
ਇਹ ਵੀ ਪੜ੍ਹੋ: ਬਿਲਕਿਸ ਬਾਨੋ ਮਾਮਲੇ ’ਚ ਸੁਪਰੀਮ ਕੋਰਟ ’ਚ ਸੁਣਵਾਈ ਅੱਜ, ਪਿਛਲੀ ਵਾਰ ਸੁਪਰੀਮ ਕੋਰਟ ਨੇ ਸਰਕਾਰ ਤੋਂ ਪੁੱਛਿਆ ਸੀ-ਬਿਲਕਿਸ ਮਾਮਲੇ ਦੇ ਦੋਸੀਆਂ ਨੂੰ ਕਿਉਂ ਬਖਸ਼ਿਆ?
ਉਨ੍ਹਾਂ ਕਿਹਾ ਕਿ ਗਰਮੀਆਂ ਵਿੱਚ ਬਿਜਲੀ ਦੀ ਮੰਗ ਬਹੁਤ ਜ਼ਿਆਦਾ ਹੁੰਦੀ ਹੈ ਜਿਸ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਪੰਜਾਬ ਵੱਲੋਂ ਦਫ਼ਤਰੀ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ ਜਿਸ ਨਾਲ ਬਿਜਲੀ ਦੀ ਖਪਤ ਵਿੱਚ ਕਾਫੀ ਕਮੀ ਆਵੇਗੀ। ਉਨ੍ਹਾਂ ਜ਼ਿਲ੍ਹੇ ਵਿੱਚ ਦਫ਼ਤਰਾਂ ਦੇ ਕੰਮ-ਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਹਿਯੋਗ ਦੇਣ ਅਤੇ ਨਵੇਂ ਦਫ਼ਤਰੀ ਸਮੇਂ ਦੀ ਪਾਲਣਾ ਕਰਨ ਲਈ ਕਿਹਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ