ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕਰਨਗੇ ਲੋਕਾਂ ਨਾਲ ਰਾਬਤਾ, ਹੋਵੇਗੀ ਖਾਸ ਗੱਲਬਾਤ

Chief Election Officer

ਚੰਡੀਗੜ੍ਹ। ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ੁੱਕਰਵਾਰ 17 ਮਈ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ ‘ਟਾਕ ਟੂ ਯੂਅਰ ਸੀਈਓ ਪੰਜਾਬ’ ਦੇ ਟਾਇਟਲ ਹੇਠ ਦੂਜਾ ਲਾਈਵ ਸੈਸ਼ਨ ਕੀਤਾ ਜਾਵੇਗਾ। ਇਸ ਦੌਰਾਨ ਉਹ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਵੋਟਰਾਂ ਦੇ ਸਵਾਲਾਂ ਦੇ ਜਵਾਬ ਦੇਣਗੇ। (Chief Election Officer)

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਬਿਨ ਸੀ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਵੋਟਰਾਂ ਦਰਮਿਆਨ ਜਾਗਰੂਕਤਾ ਫੈਲਾਉਣਾ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ 70 ਪਾਰ ਟੀਚੇ ਦੀ ਪ੍ਰਾਪਤੀ ਅਤੇ ਸੂਬੇ ’ਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਵੱਲੋਂ ਵੱਖ ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਇਹ ਸੈਸ਼ਨ ਉਸੇ ਦਾ ਹੀ ਹਿੱਸਾ ਹੈ। (Chief Election Officer)

ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਉਹ ਅਧਿਕਾਰਤ ਫੇਸਬੁੱਕ ਪੇਜ਼ ’ਤੇ ਲਾਈਵ ਹੋ ਕੇ ਚੋਣ ਪ੍ਰਕਿਰਿਆ ਨਾਲ ਸਬੰਧਤ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਲਾਈਵ ਸੈਸ਼ਨ ਦੌਰਾਨ ਕੋਈ ਵੀ ਵਿਅਕਤੀ ਸਵਾਲ ਪੁੱਛ ਸਕਦਾ ਹੈ ਅਤੇ ਪੋਸਟ ’ਤੇ ਕਮੈਂਟ ਕਰਕੇ ਆਪਣਾ ਫੀਡਬੈਕ ਅਤੇ ਸੁਝਾਅ ਵੀ ਦੇ ਸਕਦਾ ਹੈ। ਬਿਬਿਨ ਸੀ ਨੇ ਕਿਹਾ ਕਿ ਉਹ ਪਿਛਲੇ ਸੈਸ਼ਨ ਦੀ ਤਰ੍ਹਾਂ ਇਸ ਵਾਰ ਵੀ ਵੋਟਰਾਂ ਦੇ ਸਵਾਲਾਂ ਦਾ ਮੌਕੇ ’ਤੇ ਹੀ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਆਪਣੇ ਸਵਾਲ ਜਾਂ ਸੁਝਾਅ 17 ਮਈ (ਸਵੇਰੇ 11 ਵਜੇ) ਤੋਂ ਪਹਿਲਾਂ ਸੀਈਓ ਪੰਜਾਬ ਦੇ ਫੇਸਬੁੱਕ, ਇੰਸਟਾਗ੍ਰਾਮ ਜਾਂ ਐਕਸ ਹੈਂਡਲਾਂ ਜ਼ਰੀਏ ਵੀ ਭੇਜੇ ਜਾ ਸਕਦੇ ਹਨ।

Also Read : Monsoon 2024 Date: ਇਹ ਸੂਬਿਆਂ ’ਚ ਚੱਲੇਗੀ ਭਿਆਨਕ ਲੂ, ਇੱਥੇ ਇਸ ਦਿਨ ਪਹੁੰਚੇਗਾ ਮਾਨਸੂਨ, ਆ ਗਈ ਤਰੀਕ